ਸੰਗਰੂਰ (ਵਿਵੇਕ)— ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 7ਵੇਂ ਅਤੇ ਆਖਰੀ ਗੇੜ ਦੀਆਂ ਵੋਟਾਂ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਦੇਸ਼ ਦੀ 17ਵੀਂ ਲੋਕ ਸਭਾ ਚੋਣਾਂ 'ਚ ਵੱਖੋ-ਵੱਖ ਸੂਬਿਆਂ 'ਚ ਹਜ਼ਾਰਾਂ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਅੱਜ ਪੰਜਾਬ ਦੇ ਮੈਦਾਨ 'ਚ ਉਤਰੇ 278 ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ ਮਸ਼ੀਨਾਂ 'ਚ ਕੈਦ ਹੋ ਜਾਵੇਗੀ ਅਤੇ 23 ਮਈ ਨੂੰ ਇਨ੍ਹਾਂ ਚੋਣਾਂ ਦੇ ਨਤੀਜੇ ਸਾਹਮਣੇ ਆਉਣਗੇ। ਇਸ ਦੇ ਚੱਲਦਿਆਂ ਸੰਗਰੂਰ 'ਚ ਅੱਜ ਕੇਵਲ ਸਿੰਘ ਢਿੱਲੋ ਅੱਜ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਪਹੁੰਚੇ।
ਦੱਸ ਦੇਈਏ ਕਿ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿਲੋ ਦਾ ਮੁਕਾਬਲਾ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ, 'ਆਪ' ਉਮੀਦਵਾਰ ਭਗਵੰਤ ਮਾਨ ਅਤੇ ਪੀ.ਡੀ. ਏ ਦੇ ਉਮੀਦਵਾਰ ਜੱਸੀ ਜਸਰਾਜ ਨਾਲ ਹੈ।
ਮੋਗਾ 'ਚ ਵੋਟਾਂ ਲਈ ਭਾਰੀ ਉਤਸ਼ਾਹ, ਪੋਲਿੰਗ ਬੂਥਾਂ 'ਤੇ ਪੁੱਜ ਰਹੇ 'ਅੰਗਹੀਣ'
NEXT STORY