ਸੰਗਰੂਰ (ਰਾਜੇਸ਼,ਵਸ਼ਿਸ਼ਟ,ਵਿਜੇ) : ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਸੰਗਰੂਰ ਦੇ ਪਿੰਡ ਲੌਂਗੋਵਾਲ ਦਾ ਹੈ, ਜਿੱਥੋਂ ਦੇ ਜੋਗਿੰਦਰ ਸਿੰਘ (55 ਸਾਲ) ਨਾਂ ਦੇ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਘਰ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜੋਗਿੰਦਰ ਸਿੰਘ ਕੋਲ 6 ਏਕੜ ਜ਼ਮੀਨ ਸੀ ਅਤੇ ਉਸ ਦੇ ਸਿਰ 'ਤੇ 25 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਅਕਸਰ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚਲਦਿਆਂ ਉਸ ਨੇ ਅੱਜ ਸਵੇਰੇ 4 ਵਜੇ ਦੇ ਕਰੀਬ ਆਪਣੇ ਪਸ਼ੂਆਂ ਵਾਲੇ ਘਰ ਵਿਚ ਗਾਡਰ ਨਾਲ ਫਾਹਾ ਲੈ ਕੇ ਜੀਵਨ ਸਮਾਪਤ ਕਰ ਲਈ। ਇਸ ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਝੂਠੇ ਪਰਚੇ ਦਰਜ ਕਰਨੇ ਵਾਲੇ ਅਫਸਰਾਂ ਨੂੰ ਦੋ ਮਹੀਨੇ ਅੰਦਰ ਨੌਕਰੀ ਤੋਂ ਚੱਲਦਾ ਕਰਾਂਗੇ : ਸੁਖਬੀਰ ਬਾਦਲ
NEXT STORY