ਬਰਨਾਲਾ (ਪੁਨੀਤ)— ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਐਸ.ਸੀ. ਵਿੰਗ ਦੀ ਬੈਠਕ ਅੱਜ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੀ ਪ੍ਰਧਾਨਗੀ ਵਿਚ ਬਰਨਾਲਾ ਵਿਖੇ ਹੋਈ। ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਣੀਕੇ ਨੇ ਪੰਜਾਬ ਸਰਕਾਰ 'ਤੇ ਐਸ.ਸੀ., ਬੀ.ਸੀ. ਲੋਕਾਂ ਨੂੰ ਮਿਲ ਰਹੀ ਸਹੂਲਤਾਂ ਨੂੰ ਬੰਦ ਕਰਨ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਗਰੀਬ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਨੇ ਐਸ.ਸੀ., ਬੀ.ਸੀ. ਲੋਕਾਂ ਨੂੰ ਮਿਲ ਰਹੀ ਸਹੂਲਤਾਂ ਨੂੰ ਵਧਾਉਣ ਦੀ ਬਜਾਏ ਵੱਡੀ ਕਟੌਤੀ ਕਰ ਦਿੱਤੀ ਹੈ।
ਇਸ ਦੌਰਾਨ ਉਨ੍ਹਾਂ ਕੋਲੋਂ ਇਹ ਪੁੱਛਿਆ ਗਿਆ ਕਿ ਪੰਜਾਬ ਵਿਚ ਚੋਣ ਲੜ ਰਹੀਆਂ ਪਾਰਟੀਆਂ ਵਿਚੋਂ ਮੁੱਖ ਮੁਕਾਬਲਾ ਕਿਹੜੀ ਪਾਰਟੀਆਂ ਵਿਚਾਲੇ ਹੋਵੇਗਾ, ਇਸ 'ਤੇ ਰਣੀਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਦਾ ਪੰਜਾਬ ਵਿਚ ਹੁਣ ਕੋਈ ਆਧਾਰ ਨਹੀਂ ਹੈ। ਪੰਜਾਬ ਵਿਚ ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀ ਦਲ ਬਾਦਲ ਵਿਚਾਲੇ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਦੇ 'ਤੇ ਰਣੀਕੇ ਨੇ ਕਿਹਾ ਕਿ ਉਹ ਉਨ੍ਹਾਂ ਦੇ ਪੁਰਾਣੇ ਸਾਥੀ ਹਨ ਅਤੇ ਉਹ ਅੱਜ ਵੀ ਉਨ੍ਹਾਂ ਦਾ ਸਨਮਾਨ ਕਰਦੇ ਹਨ ਪਰ ਕੋਈ ਵੀ ਵਿਅਕਤੀ ਪਾਰਟੀ ਤੋਂ ਵੱਡਾ ਨਹੀਂ ਹੁੰਦਾ ਹੈ, ਜਦੋਂ ਵੀ ਕਿਸੇ ਨੇ ਆਪਣੀ ਪਾਰਟੀ ਨੂੰ ਛੱਡਿਆ ਹੈ ਉਹ ਰਾਜਨੀਤਕ ਤੌਰ 'ਤੇ ਖਤਮ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਟਕਸਾਲੀ ਦੇ ਆਉਣ ਤੋਂ ਬਾਅਦ ਅਕਾਲੀ ਦਲ ਬਾਦਲ ਦਾ ਵੋਟ ਬੈਂਕ ਵਧੇਗਾ। ਉਥੇ ਹੀ ਸੁਖਦੇਵ ਸਿੰਘ ਢੀਂਡਸਾ ਦੇ ਚੋਣ ਲੜਨ ਦੇ ਮੁੱਦੇ 'ਤੇ ਰਣੀਕੇ ਨੇ ਕਿਹਾ ਕਿ ਇਹ ਪਾਰਟੀ ਹਾਈਕਮਾਨ ਦਾ ਕੰਮ ਹੈ ਕਿ ਕਿਸ ਨੂੰ ਕਿੱਥੋਂ ਚੋਣ ਲੜਾਉਣੀ ਹੈ।
ਚੋਣਾਂ 'ਚ ਹਾਰਨ ਪਿੱਛੋਂ ਘਟਦੀ ਗਈ 'ਅਕਾਲੀ ਦਲ' ਦੀ ਆਮਦਨ
NEXT STORY