ਸੰਗਰੂਰ(ਰਾਜੇਸ਼ ਕੋਹਲੀ)— ਸੰਗਰੂਰ ਦੇ ਮੈਰੀਟੋਰੀਅਸ ਸਕੂਲ 'ਚ ਇਕ 16 ਸਾਲਾ ਵਿਦਿਆਰਥੀ ਦੀ ਭੇਤਭਰੇ ਹਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਦਲਜੀਤ ਸਿੰਘ ਵਜੋਂ ਹੋਈ ਹੈ, ਜੋ ਰੱਖੜੀ ਦੀਆਂ ਛੁੱਟੀਆਂ ਹੋਣ ਕਾਰਨ ਘਰ ਗਿਆ ਸੀ ਤੇ ਛੁੱਟੀਆਂ ਖਤਮ ਹੋਣ ਤੋਂ ਬਾਅਦ ਉਸ ਦਾ ਪਿਤਾ ਗੁਰਮੇਲ ਸਿੰਘ ਉਸ ਨੂੰ ਸਕੂਲ ਛੱਡ ਕੇ ਗਿਆ ਸੀ। ਮ੍ਰਿਤਕ ਵਿਦਿਆਰਥੀ ਦੇ ਪਿਤਾ ਮੁਤਾਬਕ ਉਸ ਦਾ ਪੁੱਤਰ ਸਕੂਲ ਆਉਣ ਸਮੇਂ ਬੇਹੱਦ ਖੁਸ਼ ਸੀ ਪਰ ਸਕੂਲ ਛੱਡ ਕੇ ਜਾਣ ਦੇ 1 ਘੰਟੇ ਬਾਅਦ ਉਸ ਦੀ ਮੌਤ ਹੋ ਗਈ। ਪਿਤਾ ਨੇ ਆਪਣੇ ਪੁੱਤਰ ਦਾ ਕਤਲ ਹੋਣ ਦਾ ਸ਼ੱਕ ਜਤਾਇਆ ਹੈ।
ਦੂਜੇ ਪਾਸੇ ਜਦੋਂ ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਮੁਨੀਸ਼ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇਸ ਘਟਨਾ ਨੂੰ ਮੰਦਭਾਗਾ ਦੱਸਿਆਂ। ਉਨ੍ਹਾਂ ਦਾ ਕਹਿਣਾ ਸੀ ਕਿ ਦਲਜੀਤ ਸਿੰਘ ਨੇ ਖੁਦਕੁਸ਼ੀ ਕੀਤੀ ਹੈ। ਪ੍ਰਿੰਸੀਪਲ ਮੁਤਾਬਕ ਬੱਚਾ ਸਕੂਲ 'ਚ ਐਡਜਸਟ ਨਹੀਂ ਕਰ ਪਾ ਰਿਹਾ ਸੀ, ਜਿਸ ਦਾ ਉਸ ਦੇ ਪਿਤਾ ਨੂੰ ਪਹਿਲਾਂ ਹੀ ਪਤਾ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਦਲਜੀਤ ਸਿੰਘ ਵਲੋਂ ਖੁਦਕੁਸ਼ੀ ਕੀਤੀ ਗਈ ਜਾਂ ਉਸ ਦਾ ਕਤਲ ਕੀਤਾ ਗਿਆ, ਇਹ ਤਾਂ ਪੁਲਸ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।
ਬਾਦਲਾਂ ਨੇ ਤਾਂ ਮੁਗਲਾਂ ਨੂੰ ਵੀ ਮਾਤ ਪਾ ਦਿੱਤੀ : ਸੁੱਖੀ ਰੰਧਾਵਾ
NEXT STORY