ਸੰਗਰੂਰ (ਰਾਜੇਸ਼)— ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਰਤੀ ਫੌਜ ਵੱਲੋਂ ਅੱਜ ਭਾਵ ਮੰਗਲਵਾਰ ਤੜਕੇ 3.30 ਵਜੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚ ਸਥਿਤ ਜੈਸ਼-ਏ-ਮੁਹੰਮਦ ਦੇ ਕਈ ਟਿਕਾਣਿਆਂ 'ਤੇ ਕੀਤੇ ਗਏ ਹਵਾਈ ਹਮਲਿਆਂ 'ਤੇ ਬੋਲਦੇ ਹੋਏ ਕਿਹਾ ਕਿ ਅਸੀਂ ਭਾਰਤ ਸਰਕਾਰ ਅਤੇ ਹਵਾਈ ਫੌਜ ਦੇ ਨਾਲ ਹਾਂ। ਅਸੀਂ ਇਸ 'ਤੇ ਕੋਈ ਰਾਜਨੀਤੀ ਨਹੀਂ ਕਰਾਂਗੇ, ਕਿਉਂਕਿ ਸਾਡੇ ਲਈ ਸਾਡਾ ਦੇਸ਼ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਾਰਤੀ ਫੌਜ 'ਤੇ ਮਾਣ ਹੈ।
ਦੱਸ ਦੇਈਏ ਕਿ 14 ਫਰਵਰੀ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਪੁਲਵਾਮਾ ਵਿਚ ਅੱਤਵਾਦੀ ਹਮਲਾ ਕਰਕੇ ਸਾਡੇ 40 ਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ। ਇਸ ਹਮਲੇ ਤੋਂ ਠੀਕ 12 ਦਿਨ ਬਾਅਦ ਭਾਜਵ ਅੱਜ ਭਾਰਤੀ ਹਵਾਈ ਫੌਜ ਦੇ ਲੜਾਕੂ ਜਹਾਜ਼ਾਂ ਨੇ ਸਰਹੱਦ ਪਾਰ ਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ) ਵਿਚ ਸਥਿਤ ਅੱਤਵਾਦੀ ਟਿਕਾਣਿਆਂ ਨੂੰ 12 ਮਿਰਾਜ ਜਹਾਜ਼ਾਂ ਨੇ ਭਾਰੀ ਬੰਬ ਸੁੱਟ ਕੇ ਤਬਾਹ ਕਰ ਦਿੱਤਾ।
ਆਸ਼ੂ ਨੂੰ ਕੈਬਨਿਟ 'ਚੋਂ ਬਾਹਰ ਕੱਢਣ ਕੈਪਟਨ : ਖਹਿਰਾ
NEXT STORY