ਸੰਗਰੂਰ (ਰਵੀ): ਪੰਜਾਬ ਵਿਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਵੱਡੀ ਗਿਣਤੀ ਵਿਚ ਪੁਲਸ ਫੋਰਸ ਵੱਲੋਂ ਗੱਡੀਆਂ ਦੇ ਹੂਟਰ ਵਜਾ ਪਿੰਡਾਂ ਵਿਚ ਦੀ ਫਲੈਗ ਮਾਰਚ ਕੱਢਿਆ ਗਿਆ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ. ਐਸ. ਪੀ. ਸੁਖਦੇਵ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚ ਬਲਾਕ ਸੰਮਤੀ ਦੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਸਾਡੇ ਵੱਲੋਂ ਫਲੈਗ ਮਾਰਚ ਕੀਤਾ ਜਾ ਰਿਹਾ ਹੈ, ਤਾਂ ਜੋ ਅਮਨ ਸ਼ਾਂਤੀ ਬਣੀ ਰਹੇ. ਨਾਲ ਹੀ ਉਨ੍ਹਾਂ ਨੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਨੇ ਵੀ ਕੋਈ ਮਾੜੀ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਅਸਲਾਧਾਰਕਾਂ ਨੂੰ ਆਪਣਾ ਅਸਲਾ ਥਾਣੇ ਜਮ੍ਹਾਂ ਕਰਾਉਣ ਦੀਆਂ ਹਦਾਇਤਾਂ
NEXT STORY