ਮਹਿਲ ਕਲਾਂ (ਹਮੀਦੀ) – ਲਗਾਤਾਰ ਹੋ ਰਹੀ ਬਾਰਿਸ਼ ਨਾਲ ਜਿੱਥੇ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ, ਉੱਥੇ ਪਿੰਡ ਵਜੀਦਕੇ ਖੁਰਦ ਦੇ ਗਰੀਬ ਪਰਿਵਾਰਾਂ ਦੇ ਰਿਹਾਇਸ਼ੀ ਮਕਾਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਕੰਧਾਂ ਅਤੇ ਛੱਤਾਂ ਵਿਚ ਆਈਆਂ ਤਰੇੜਾਂ ਕਾਰਨ ਘਰ ਕਿਸੇ ਵੀ ਸਮੇਂ ਡਿੱਗ ਸਕਦੇ ਹਨ। ਇਸ ਕਾਰਨ ਚਾਰ ਪਰਿਵਾਰ ਆਪਣਾ ਸਮਾਨ ਸਮੇਤ ਪਿੰਡ ਦੀ ਸਾਂਝੀ ਧਰਮਸ਼ਾਲਾ ਵਿਚ ਪਨਾਹ ਲੈਣ ਲਈ ਮਜਬੂਰ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! ਭਰ ਲਓ ਰਾਸ਼ਨ, ਫ਼ੋਨ ਕਰ ਲਓ ਚਾਰਜ... ਭਾਰੀ ਮੀਂਹ ਵਿਚਾਲੇ ਐਡਵਾਈਜ਼ਰੀ ਜਾਰੀ
ਇਸ ਮੌਕੇ ਪੰਚਾਇਤ ਮੈਂਬਰ ਕੁਲਵਿੰਦਰ ਸਿੰਘ ਸੋਨੂੰ ਅਤੇ ਅਮਨਜੋਤ ਸਿੰਘ ਚੋਪੜਾ ਨੇ ਦੱਸਿਆ ਕਿ ਜੱਗਾ ਸਿੰਘ ਪੁੱਤਰ ਚਰਨ ਸਿੰਘ, ਬੂਟਾ ਸਿੰਘ ਪੁੱਤਰ ਅਤਵਾਰ ਸਿੰਘ, ਬਲਵੀਰ ਸਿੰਘ ਪੁੱਤਰ ਸਾਧੂ ਸਿੰਘ ਆਦਿ ਦੇ ਘਰ ਬਾਰਿਸ਼ ਕਾਰਨ ਗੰਭੀਰ ਤੌਰ ‘ਤੇ ਨੁਕਸਾਨੇ ਗਏ ਹਨ। ਲੋਕਾਂ ਦੇ ਸਹਿਯੋਗ ਨਾਲ ਇਨ੍ਹਾਂ ਪਰਿਵਾਰਾਂ ਦਾ ਸਮਾਨ-ਪੇਟੀਆਂ, ਬਿਸਤਰੇ, ਅਲਮਾਰੀਆਂ ਅਤੇ ਗੈਸ ਸਿਲੰਡਰ ਆਦਿ ਧਰਮਸਾਲਾ ਵਿੱਚ ਰੱਖਾਇਆ ਗਿਆ ਹੈ ਤਾਂ ਜੋ ਉਹਨਾਂ ਦੀ ਸੁਰੱਖਿਆ ਹੋ ਸਕੇ। ਇਹ ਸਾਰੇ ਹੀ ਪਰਿਵਾਰ ਮਜ਼ਦੂਰੀ ਕਰਕੇ ਗੁਜਾਰਾ ਕਰਦੇ ਹਨ। ਬੂਟਾ ਸਿੰਘ, ਜੋ ਤਿੰਨ ਧੀਆਂ ਦਾ ਪਿਤਾ ਹੈ, ਨਰੇਗਾ ਦੇ ਕੰਮ ‘ਤੇ ਨਿਰਭਰ ਹੈ। ਪੰਚਾਇਤ ਮੈਂਬਰਾਂ ਨੇ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਕੋਲ ਅਪੀਲ ਕੀਤੀ ਹੈ ਕਿ ਇਹਨਾਂ ਪਰਿਵਾਰਾਂ ਨੂੰ ਕੱਚੇ ਘਰਾਂ ਲਈ ਮਿਲਦੀ ਸਰਕਾਰੀ ਸਹਾਇਤਾ ਪਹਿਲ ਦੇ ਆਧਾਰ ‘ਤੇ ਦਿੱਤੀ ਜਾਵੇ।
ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਵੀ ਅਪੀਲ ਕੀਤੀ ਕਿ ਧਰਮਸ਼ਾਲਾ ਵਿਚ ਰਹਿਣ ਲਈ ਮਜਬੂਰ ਮਜ਼ਦੂਰ ਪਰਿਵਾਰਾਂ ਦੀ ਆਰਥਿਕ ਹਾਲਤ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਜਾਰੀ ਕੀਤਾ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ ਸੁੱਖਾ ਟੇਲਰ, ਭਜਨ ਸਿੰਘ, ਰਾਜਾ ਸਿੰਘ, ਰਜਿੰਦਰ ਸਿੰਘ ਅਤੇ ਜਗਰੂਪ ਸਿੰਘ ਗੋਰਾ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਪੰਡੋਰੀ ਵਿਖੇ ਬਰਸਾਤ ਕਾਰਨ ਮਜ਼ਦੂਰ ਦਾ ਘਰ ਡਿੱਗਿਆ, ਭਾਰੀ ਨੁਕਸਾਨ
NEXT STORY