ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਅੱਜ ਸਵੇਰੇ ਮਹਿਲਾ ਚੌਕ ਤੋਂ ਪਟਿਆਲਾ ਰੋਡ ’ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ-ਪੁੱਤ ਦੀ ਦਰਦਨਾਕ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ’ਚ ਪਰਿਵਾਰ ਦੇ 2 ਹੋਰ ਮੈਂਬਰ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਮਹਿਲਾ ਚੌਕ ਦੇ ਇੰਚਾਰਜ ਸਬ ਇੰਸਪੈਕਟਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪਿੰਡ ਗੁਰਨੇ ਕਲਾਂ (ਲਹਿਰਾ) ਦਾ ਗੁਰਵਿੰਦਰ ਸਿੰਘ ਆਪਣੇ ਪਰਿਵਾਰ ਨਾਲ ਕਾਰ ’ਤੇ ਸਵਾਰ ਹੋ ਕੇ ਭਵਾਨੀਗੜ੍ਹ ਨੇੜਲੇ ਪਿੰਡ ਕੱਲਰ ਕੋਟ ਵਿਖੇ ਮੱਥਾ ਟੇਕਣ ਗਿਆ ਹੋਇਆ ਸੀ। ਮੱਥਾ ਟੇਕਣ ਤੋਂ ਬਾਅਦ ਜਦੋਂ ਉਹ ਵਾਪਸ ਆ ਰਹੇ ਸੀ ਤਾਂ ਮਹਿਲਾ ਚੌਕ-ਪਟਿਆਲਾ ਸੜਕ ਨੇੜੇ ਕਿਸੇ ਨਾ ਮਲੂਮ ਗੱਡੀ ਚਲਾਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਕਿਨਾਰੇ ਇਕ ਦਰੱਖ਼ਤ ਨਾਲ ਜਾ ਟਕਰਾਈ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਹਾਦਸਾ ਬਹੁਤ ਭਿਆਨਕ ਸੀ, ਜਿਸ ਕਾਰਨ ਕਾਰ ਚਾਲਕ ਗੁਰਵਿੰਦਰ ਸਿੰਘ (23) ਪੁੱਤਰ ਲਾਲ ਸਿੰਘ ਅਤੇ ਉਸਦੀ ਮਾਤਾ ਕਰਮਜੀਤ ਕੌਰ (65) ਪਤਨੀ ਲਾਲ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਇਸ ਹਾਦਸੇ ’ਚ ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਹਰਪ੍ਰੀਤ ਕੌਰ (24) ਅਤੇ ਉਸਦੀ 1 ਸਾਲ ਦੀ ਬੇਟੀ ਖੁਸ਼ਪ੍ਰੀਤ ਕੌਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ’ਚ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਨਾ-ਮਲੂਮ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਪਟਿਆਲਾ 'ਚ ਸਾਲ ਪਹਿਲਾਂ ਭਾਖੜਾ ਨਹਿਰ 'ਚ ਡਿੱਗੀ ਕਾਰ ਬਰਾਮਦ, ਵਿੱਚੋਂ ਮਿਲੇ ਪਿੰਜਰ
NEXT STORY