ਸੰਗਰੂਰ (ਸਿੰਗਲਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਸਖਤ ਹਦਾਇਤਾਂ ’ਤੇ ਕਾਰਵਾਈ ਕਰਦਿਆਂ 8 ਕਿੱਲੋ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ ਨਗਰ ਕੌਂਸਲ ਸੰਗਰੂਰ ਦੀ ਟੀਮ ਵੱਲੋਂ ਅਮਲ ’ਚ ਲਿਆਂਦੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗਰਮੀ ਦੀਆਂ ਛੁੱਟੀਆਂ 'ਚ ਲੱਖਾਂ ਰੁਪਏ ਜਿੱਤ ਸਕਦੇ ਨੇ ਵਿਦਿਆਰਥੀ! ਇੰਝ ਕਰੋ ਅਪਲਾਈ
ਜਾਣਕਾਰੀ ਦਿੰਦਿਆਂ ਨਗਰ ਕੌਂਸਲ ਸੰਗਰੂਰ ਦੇ ਕਾਰਜ ਸਾਧਕ ਅਫਸਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਟੀਮ ਵੱਲੋਂ ਸੁਨਾਮੀ ਗੇਟ ਵਿਖੇ ਦੁਕਾਨਾਂ ਦੀ ਅਚਨਚੇਤ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ 8 ਕਿਲੋ ਪਲਾਸਟਿਕ ਦੇ ਲਿਫ਼ਾਫੇ ਜਿਨ੍ਹਾਂ ਨੂੰ ਨਿਯਮਾਂ ਮੁਤਾਬਕ ਜ਼ਬਤ ਕਰ ਲਿਆ ਗਿਆ ਹੈ। ਇਸ ਮੌਕੇ ਚੀਫ ਸੈਨਟਰੀ ਇੰਸਪੈਕਟਰ ਜਸਵੀਰ ਸਿੰਘ, ਸੈਨਟਰੀ ਇੰਸਪੈਕਟਰ ਸਿਆਮ ਕੁਮਾਰ, ਨਰਿੰਦਰ ਕੁਮਾਰ, ਸੀ. ਐੱਫ. ਰਿਤੂ ਸ਼ਰਮਾ ਤੋਂ ਇਲਾਵਾ ਨਗਰ ਕੌਂਸਲ ਦੇ ਮੁਲਾਜ਼ਮ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਿਆਣਾ ਰੋਡਵੇਜ਼ ਦੀ ਬੱਸ ਚਾਲਕ ਦੀ ਲਾਪਰਵਾਹੀ! ਵੀਡੀਓ ਵਾਇਰਲ ਹੋਣ 'ਤੇ ਲੁਧਿਆਣੇ 'ਚ ਹੋ ਗਿਆ ਐਕਸ਼ਨ
NEXT STORY