ਸੰਗਰੂਰ (ਹਨੀ ਕੋਹਲੀ): ਲੌਂਗੋਵਾਲ ਦੇ ਸਰਕਾਰੀ ਮਿਡਲ ਸਕੂਲ ’ਚ 6ਵੀਂ ਕਲਾਸ ਦੇ ਵਿਦਿਆਰਥੀ ਨੂੰ ਬੇਹਰਿਮੀ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਕੂਲ ਦੇ ਅਧਿਆਪਕ ’ਤੇ ਕੁੱਟਣ ਦੇ ਦੋਸ਼ ਲੱਗੇ ਹਨ। ਬੱਚੇ ਦੇ ਮੂੰਹ ’ਤੇ ਬੇਹੱਦ ਸੱਟਾਂ ਲੱਗੀਆਂ ਹੋਣ ਕਾਰਨ ਵਿਦਿਆਰਥੀ ਨੂੰ ਇਲਾਜ ਦੇ ਲਈ ਸੰਗਰੂਰ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਉਣਾ ਪਿਆ। ਅਧਿਆਪਕ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ, ਉੱਥੇ ਪੁਲਸ ਨੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੁੱਤਰ ਕੋਲ ਵਿਦੇਸ਼ ਜਾਣਾ ਵੀ ਨਾ ਹੋਇਆ ਨਸੀਬ, ਭਿਆਨਕ ਹਾਦਸੇ ’ਚ ਹੋਈ ਮੌਤ
ਦੱਸ ਦੇਈਏ ਕਿ ਸੰਗਰੂਰ ਦੇ ਸਿਵਲ ਹਸਪਤਾਲ ’ਚ ਦੀਪਕ ਨਾਮਕ ਬੱਚਾ ਇਲਾਜ ਲਈ ਆਪਣੀ ਮਾਂ ਦੇ ਨਾਲ ਆਇਆ ਹੈ। ਦੀਪਕ ਜੋ ਛੇਵੀਂ ਕਲਾਸ ਦਾ ਵਿਦਿਆਰਥੀ ਹੈ ਅਤੇ ਲੌਂਗੋਵਾਲ ਦੇ ਸਰਕਾਰ ਮਿਡਲ ਸਕੂਲ ’ਚ ਪੜ੍ਹਦਾ ਹੈ ਬੱਚੇ ਦੀ ਗੱਲ ’ਚ ਸੱਟਾਂ ਦੇ ਨਿਸ਼ਾਨ ਹਨ। ਬੱਚਾ ਅਤੇ ਇਸ ਦੀ ਮਾਂ ਨੇ ਸਰਕਾਰੀ ਸਕੂਲ ਦੇ ਅਧਿਆਪਕ ਜੀਵਨ ਕੁਮਾਰ ’ਤੇ ਬੁਰੀ ਤਰ੍ਹਾਂ ਨਾਲ ਮਾਰਕੁੱਟ ਕਰਨ ਦੇ ਦੋਸ਼ ਲਗਾਏ ਹਨ। ਦੀਪਕ ਜਦੋਂ ਘਰ ਪਹੁੰਚਿਆ ਤਾਂ ਉਸ ਦੇ ਮੂੰਹ ’ਚ ਬੇਹੱਦ ਦਰਦ ਹੋ ਰਹੀ ਸੀ ਤਾਂ ਉਹ ਬੇਹੋਸ਼ ਹੋ ਗਿਆ ਅਤੇ ਉਸ ਤੋਂ ਬਾਅਦ ਉਸ ਨੂੰ ਦਵਾਈ ਦਿੱਤੀ ਗਈ ਤਾਂ ਹੋਸ਼ ਆਉਣ ਤੋਂ ਬਾਅਦ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ। ਦੀਪਕ ਦੇ ਰਿਸ਼ਤੇਦਾਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਉੱਥੇ ਡਾਕਟਰਾਂ ਨੇ ਵੀ ਮੰਨਿਆ ਹੈ ਕਿ ਬੱਚੇ ਦੇ ਚਿਹਰੇ ’ਤੇ ਬੇਹੱਦ ਸੱਟਾਂ ਲੱਗੀਆਂ ਹਨ, ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਧੀ ਮ੍ਰਿਤਕ ਦੇਖ ਕੁਰਲਾ ਉੱਠੀ ਮਾਂ, ਅਖੀਰ ਤੱਕ ਰੋਂਦੀ ਰਹੀ, ਮੈਨੂੰ ਮੇਰੇ ਪੁੱਤ ਨਾਲ ਮਿਲਵਾ ਦਿਓ!
ਦੂਜੇ ਪਾਸੇ ਅਧਿਆਪਕ ਜੀਵਨ ਕੁਮਾਰ ਨੇ ਮਾਰਕੁੱਟ ਦੇ ਦੋਸ਼ਾਂ ਨੂੰ ਨਕਾਰਿਆ ਹੈ। ਬੱਚਾ ਸ਼ਰਾਰਤਾਂ ਕਰ ਰਿਹਾ ਸੀ। ਸਿਰਫ਼ ਉਸ ਨੂੰ ਡਾਂਟਾ ਗਿਆ ਸੀ। ਪੁਲਸ ਨੇ ਰਿਸ਼ਤੇਦਾਰਾਂ ਅਤੇ ਬੱਚੇ ਦੇ ਬਿਆਨ ਦਰਜ ਕਰ ਲਏ ਹਨ ਅਤੇ ਜਾਂਚ ਪੂਰੀ ਹੋਣ ਦੇ ਬਾਅਦ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਹੈ। ਬੱਚੇ ਦੇ ਚਿਹਰੇ ’ਤੇ ਪਏ ਨਿਸ਼ਾਨ ਇਹ ਦਰਸਾ ਰਹੇ ਹਨ ਕਿ ਬੱਚੇ ਦੇ ਨਾਲ ਬੇਹੱਦ ਮਾਰਕੁੱਟ ਹੋਈ ਹੈ। ਹੁਣ ਦੇਖਣਾ ਇਹ ਹੈ ਕਿ ਪੁਲਸ ਇਸ ਮਾਮਲੇ ’ਚ ਕੀ ਕਾਰਵਾਈ ਕਰਦੀ ਹੈ। ਫ਼ਿਲਹਾਲ ਬੱਚੇ ਦੇ ਰਿਸ਼ਤੇਦਾਰ ਇਨਸਾਫ਼ ਦੇ ਇੰਤਜ਼ਾਰ ’ਚ ਹਨ।
ਇਹ ਵੀ ਪੜ੍ਹੋ: ਪਰਮਾਤਮਾ ਦੀ ਬਖ਼ਸ਼ਿਸ਼ ਨਾਲ ਮੁੜ ਆਇਆ 'ਫਤਿਹਵੀਰ', ਘਰ ’ਚ ਵਿਆਹ ਵਰਗਾ ਮਾਹੌਲ(ਤਸਵੀਰਾਂ)
ਜਥੇਦਾਰ ਵਲੋਂ ਰਿਲੀਜ਼ ਕੀਤੇ ਨਾਨਕਸ਼ਾਹੀ ਕੈਲੰਡਰ ’ਤੇ ਉੱਠੇ ਸਵਾਲ, ਸਿੱਖ ਜਥੇਬੰਦੀ ਨੇ ਮੰਨਣ ਤੋਂ ਕੀਤਾ ਇਨਕਾਰ
NEXT STORY