ਸੰਗਰੂਰ (ਰਾਜੇਸ਼ ਕੋਹਲੀ) : ਸੰਗਰੂਰ-ਲੁਧਿਆਣਾ ਹਾਈਵੇ 'ਤੇ ਦੋ ਟਰੱਕਾਂ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ ਤੇ 2 ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਇਕ ਟਰੱਕ ਸੰਗਰੂਰ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ ਤੇ ਦੂਜਾ ਟਰੱਕ ਲੁਧਿਆਣਾ ਤੋਂ ਸੰਗਰੂਰ ਵੱਲ ਆ ਰਿਹਾ ਹੈ, ਜਦੋਂ ਇਹ ਟਰੱਕ ਬਾਈਪਾਸ ਨੇੜੇ ਪਹੁੰਚੇ ਤਾਂ ਦੋਵਾਂ ਦੀ ਆਹਮੋਂ-ਸਾਹਮਣੇ ਟੱਕਰ ਹੋ ਗਈ। ਜਿਸ ਕਾਰਨ 2 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਜਦਕਿ ਇਕ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਕੈਪਟਨ ਦਾ 3 ਦਿਨਾਂ ਲਈ ਸਰਹੱਦੀ ਇਲਾਕਿਆਂ 'ਚ ਡੇਰਾ, ਜਾਣੋ ਪੂਰਾ ਸ਼ਡਿਊਲ
NEXT STORY