ਸੰਗਰੂਰ (ਹਨੀ ਕੋਹਲੀ): ਪੰਜਾਬ ’ਚ ਪਿਛਲੇ ਲੰਬੇ ਸਮੇਂ ਤੋਂ ਬੇਰੁਜ਼ਗਾਰੀ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਵਿਜੇਇੰਦਰ ਸਿੰਗਲਾ ਸੰਗਰੂਰ ਦੇ ਇਕ ਸਕੂਲ ’ਚ ਪ੍ਰੋਗਰਾਮ ਕਰਨ ਲਈ ਪਹੁੰਚੇ ਸਨ, ਪਰ ਉਨ੍ਹਾਂ ਨੂੰ ਪਹਿਲਾਂ ਹੀ ਬੇਰੁਜ਼ਗਾਰ ਅਧਿਆਪਕਾਂ ਦਾ ਸਾਹਮਣਾ ਕਰਨਾ ਪੈ ਗਿਆ। ਸਿੱਖਿਆ ਮੰਤਰੀ ਦੇ ਪ੍ਰੋਗਰਾਮ ’ਚ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਪਹੁੰਚ ਗਏ, ਜਿੱਥੇ ਪੁਲਸ ਨਾਲ ਧੱਕਾ-ਮੁੱਕੀ ਵੀ ਕੀਤੀ ਗਈ, ਜਿਸ ਦੇ ਬਾਅਦ ਪੁਲਸ ਵਾਲਿਆਂ ਨੇ ਉਨ੍ਹਾਂ ਬੇਰੁਜ਼ਗਾਰਾਂ ਨੂੰ ਗ੍ਰਿਫ਼ਤਾਰ ਕਰ ਗੱਡੀ ’ਚ ਬਿਠਾ ਕੇ ਲੈ ਗਏ।
ਇਹ ਵੀ ਪੜ੍ਹੋ : ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਲੜਨਗੇ ਚੋਣ
ਦੱਸਣਯੋਗ ਹੈ ਕਿ ਵਿਜੇਇੰਦਰ ਸਿੰਗਲਾ ਦੀ ਰਿਹਾਇਸ਼ ਦੇ ਬਾਹਰ 8 ਮਹੀਨੇ ਤੋਂ ਬੇਰੁਜ਼ਗਾਰ ਬੀ.ਐੱਡ ਟੈੱਟ ਪਾਸ ਧਰਨਾ ਪ੍ਰਦਰਸ਼ਨ ਕਰ ਰਹੇ ਸਨ,ਜਿਸ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵਲੋਂ ਇਨ੍ਹਾਂ ਦੀ ਕੋਈ ਵੀ ਮੰਗ ਨਹੀਂ ਮੰਨੀ ਜਾ ਰਹੀ,ਜਿਸ ਕਾਰਨ ਵਿਜੇਇੰਦਰ ਸਿੰਗਲਾ ਦਾ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਵਲੋਂ ਜਗ੍ਹਾ-ਜਗ੍ਹਾ ’ਤੇ ਜਾ ਕੇ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ,6 ਮਹੀਨੇ ਦੀ ਮਾਸੂਮ ਬੱਚੀ ਦਾ ਸੀ ਪਿਤਾ
ਮੋਹਾਲੀ 'ਚ ਬੇਰੁਜ਼ਗਾਰ ਅਧਿਆਪਕਾਂ ਦਾ ਸਰਕਾਰ ਖ਼ਿਲਾਫ਼ ਅਨੋਖਾ ਪ੍ਰਦਰਸ਼ਨ
NEXT STORY