ਸੰਗਰੂਰ (ਸਿੰਗਲਾ) : ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਹਲਕਿਆਂ ਲਈ ਤਾਇਨਾਤ ਕੀਤੇ ਗਏ ਖ਼ਰਚਾ ਨਿਗਰਾਨਾਂ ਆਈ. ਆਰ. ਐੱਸ. ਅਧਿਕਾਰੀ ਲਿਆਕਤ ਅਲੀ ਅਫ਼ਾਕੀ ਅਤੇ ਸੁਭਾਸ਼ ਚੰਦਰਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ, ਐੱਸ. ਐੱਸ. ਪੀਜ਼., ਸਮੂਹ ਰਿਟਰਨਿੰਗ ਅਧਿਕਾਰੀਆਂ, ਇਨਕਮ ਟੈਕਸ ਤੇ ਐਕਸਾਈਜ਼ ਵਿਭਾਗ ਦੇ ਜ਼ਿਲ੍ਹਾ ਪੱਧਰੀ ਨੋਡਲ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਧਾਨ ਸਭਾ ਚੋਣਾਂ ’ਚ ਸਿਆਸੀ ਪਾਰਟੀਆਂ ਤੇ ਸੰਭਾਵੀ ਉਮੀਦਵਾਰਾਂ ਦੇ ਖ਼ਰਚਿਆਂ ’ਤੇ ਨਜ਼ਰ ਰੱਖਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ।
ਖ਼ਰਚਾ ਨਿਗਰਾਨਾਂ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖ਼ਰਚਿਆਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ ਤਾਂ ਜੋ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਲਈ ਤੈਅ ਕੀਤੀ 40 ਲੱਖ ਰੁਪਏ ਖ਼ਰਚ ਕਰਨ ਦੀ ਹੱਦ ਤੋਂ ਕੋਈ ਵੀ ਉਮੀਦਵਾਰ ਬਾਹਰ ਜਾ ਕੇ ਨਿਯਮਾਂ ਦੀ ਉਲੰਘਣਾ ਨਾ ਕਰ ਸਕੇ। ਖ਼ਰਚਾ ਨਿਗਰਾਨਾਂ ਵੱਲੋਂ ਵਿਧਾਨ ਸਭਾ ਹਲਕਾ 99-ਲਹਿਰਾ, 100-ਦਿੜ੍ਹਬਾ, 101-ਸੁਨਾਮ, 107-ਧੂਰੀ ਅਤੇ 108-ਸੰਗਰੂਰ ਦੇ ਰਿਟਰਨਿੰਗ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਲ ਕਰਦਿਆਂ ਵੱਖ-ਵੱਖ ਹਦਾਇਤਾਂ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਸਮੇਂ ਤੋਂ ਹੀ ਉਮੀਦਵਾਰਾਂ ਦੇ ਖ਼ਰਚੇ ਦੀ ਨਿਰੰਤਰ ਚੌਕਸੀ ਰੱਖੀ ਜਾਵੇ ਅਤੇ ਹਲਕਿਆਂ ’ਚ ਤਾਇਨਾਤ ਫਲਾਇੰਗ ਸਕੂਐਡ, ਐੱਸ. ਐੱਸ. ਟੀ, ਐਕਸਾਈਜ਼, ਪੁਲਸ ਟੀਮਾਂ ਸਮੇਤ ਹੋਰ ਗਠਿਤ ਟੀਮਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਅਤੇ ਲਗਾਤਾਰ ਜਾਇਜ਼ਾ ਲਿਆ ਜਾਵੇ।
ਹੁਣ ਜਗਰਾਓਂ ਤੋਂ ਟਿਕਟ ਕੱਟੇ ਜਾਣ 'ਤੇ ਭੜਕੇ ਸਾਬਕਾ ਮੰਤਰੀ ਮਲਕੀਤ ਦਾਖਾ, CM ਚੰਨੀ ਖ਼ਿਲਾਫ਼ ਕੱਢੀ ਭੜਾਸ
NEXT STORY