ਝਬਾਲ (ਨਰਿੰਦਰ) - ਅੱਡਾ ਝਬਾਲ ਦੀ ਸਭ ਤੋਂ ਵੱਡੀ ਸੈਕਟਰੀ ਅਤੇ ਹਾਰਡਵੇਅਰ ਦੀ ਰਮਨ ਐਂਡ ਸੰਨਜ਼ ਦੀ ਅੰਮ੍ਰਿਤਸਰ ਰੋਡ 'ਤੇ ਦੁਕਾਨ 'ਤੇ ਬੀਤੀ ਰਾਤ ਭਿਆਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ। ਕੁਝ ਹੀ ਘੰਟਿਆਂ ਵਿੱਚ ਦੋ ਅੱਗ ਬੁਝਾਊ ਗੱਡੀਆਂ ਦੀਆਂ ਭਾਰੀ ਕੋਸ਼ਿਸ਼ਾਂ ਦੇ ਬਾਵਜੂਦ ਸਾਰੀ ਦੁਕਾਨ ਸਾੜ ਕੇ ਸੁਆਹ ਹੋ ਗਈ, ਜਿਸ ਨਾਲ ਕਰੋੜ ਤੋਂ ਵੱਧ ਦਾ ਮਾਲੀ ਨੁਕਾਸਾਨ ਹੋਣ ਦਾ ਅਨੁਮਾਨ ਹੈ। ਮੌਕੇ 'ਤੇ ਪਹੁੰਚੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਰਮਨ ਕੁਮਾਰ ਅਤੇ ਨਿਕੁੱਲ ਧੋਨੀ ਦੁਕਾਨ ਮਾਲਕ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਆਪਣੀ ਝਬਾਲ ਅੱਡੇ ਵਿੱਚ ਹਾਰਡਵੇਅਰ ਅਤੇ ਸੈਨਟਰੀ ਦੀ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ।
ਪੜ੍ਹੋ ਇਹ ਵੀ : ਹੱਦੋ ਪਾਰ ਹੋਏ ਸੋਨੇ-ਚਾਂਦੀ ਦੇ ਰੇਟ, 1.31 ਲੱਖ ਰੁਪਏ ਹੋਈ ਅੱਜ ਦੀ ਕੀਮਤ, ਜਾਣੋ ਚਾਂਦੀ ਦਾ ਭਾਅ
ਘਰ ਪਹੁੰਚਣ ਤੋਂ ਥੋੜੇ ਸਮੇਂ ਬਾਅਦ ਉਹਨਾਂ ਨੂੰ ਕਿਸੇ ਗੁਆਂਢੀ ਦਾ ਫੋਨ ਆਇਆ ਕਿ ਤੁਹਾਡੀ ਦੁਕਾਨ ਵਿੱਚੋਂ ਧੂਆਂ ਨਿਕਲ ਰਿਹਾ ਹੈ। ਉਹਨਾਂ ਨੇ ਤੁਰੰਤ ਜਾ ਕੇ ਜਦੋਂ ਦੁਕਾਨ ਦਾ ਸ਼ਟਰ ਖੋਲ੍ਹ ਕੇ ਵੇਖਿਆ ਤਾਂ ਅੰਦਰ ਅੱਗ ਦੇ ਭਾਂਬੜ ਮਚੇ ਹੋਏ ਸਨ। ਉਹਨਾਂ ਵੱਲੋਂ ਜਦੋਂ ਰੌਲਾ ਪਾਇਆ ਗਿਆ ਤਾਂ ਆਲੇ-ਦੁਆਲੇ ਦੇ ਇਲਾਕੇ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਅੱਗ 'ਤੇ ਕਾਬੂ ਪਾਉਣ ਦਾ ਯਤਨ ਕੀਤਾ। ਇਸ ਤੋਂ ਇਲਾਵਾ ਤਰਨ ਤਾਰਨ ਤੋਂ ਅੱਗ ਬੁਝਾਊ ਗੱਡੀਆਂ ਵੀ ਤੁਰੰਤ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਅੱਗ ਬੁਝਾਉਣ ਦੀ ਭਾਰੀ ਕੋਸ਼ਿਸ਼ ਕੀਤੀ ਪਰ ਸਭ ਕੁਝ ਤਬਾਹ ਹੋ ਗਿਆ।
ਪੜ੍ਹੋ ਇਹ ਵੀ : ਠੰਡ ਨੂੰ ਲੈ ਕੇ ਬਦਲਿਆ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਲੱਗਣਗੀਆਂ ਕਲਾਸਾਂ
ਭਾਰੀ ਕੋਸ਼ਿਸ਼ਾਂ ਦੇ ਬਾਅਦ ਬਾਵਜੂਦ ਦੁਕਾਨ ਦੇ ਅੰਦਰ ਪਿਆ ਕਰੋੜਾਂ ਰੁਪਈਆਂ ਦਾ ਸਮਾਨ ਜਿਸ ਵਿੱਚ ਰੰਗ ਰੋਗਨ ਦੀਆਂ ਵੱਡੀਆਂ ਬਾਲਟੀਆਂ ਸੈਟਰੀ ਦਾ ਸਮਾਨ ਅਤੇ ਹੋਰ ਹਾਰਡਵੇਅਰ ਦਾ ਸਮਾਨ ਸੀ, ਸੜ ਕੇ ਸਵਾਹ ਹੋ ਗਿਆ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਮੁਖੀ ਗੁਰਦੀਪ ਸਿੰਘ ਵੀ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚ ਗਏ। ਇਸ ਤੋਂ ਇਲਾਵਾ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ, ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ, ਚੇਅਰਮੈਨ ਗੁਰਬੀਰ ਸਿੰਘ ਝਬਾਲ, ਸੋਨੂੰ ਦੋਦੇ, ਪੂਰਨ ਸਿੰਘ ਝਬਾਲ, ਗੁਰਰਾਜ ਸਿੰਘ ਝਬਾਲ, ਕਾਮਰੇਡ ਅਸ਼ੋਕ ਕੁਮਾਰ ਸੋਹਲ ਵੀ ਆਪਣੇ ਸਾਥੀਆਂ ਨਾਲ ਪਹੁੰਚ ਗਏ, ਜਿਹਨਾਂ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਭਿਆਨਕ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।
ਪੜ੍ਹੋ ਇਹ ਵੀ : ਦੀਵਾਲੀ 'ਤੇ ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦਾ ਰੇਟ
ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਔਰਤ ਦੀ ਮੌਤ
NEXT STORY