ਗੁਰਦਾਸਪੁਰ (ਗੁਰਪ੍ਰੀਤ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਨੇ ਸਪਸ਼ਟ ਕੀਤਾ ਹੈ ਕਿ ਬਟਾਲਾ ਸ਼ਹਿਰ ਵਿੱਚ ਕਿਸੇ ਵੀ ਵਿਭਾਗ ਵੱਲੋਂ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਇੱਕ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਹੈ, ਜਿੱਥੇ ਸਿੱਖ, ਹਿੰਦੂ, ਈਸਾਈ ਸਮੇਤ ਹਰ ਭਾਈਚਾਰੇ ਦੇ ਧਾਰਮਿਕ ਸਮਾਗਮ ਮਨਾਏ ਜਾਂਦੇ ਹਨ ਅਤੇ ਇਨ੍ਹਾਂ ਮੌਕਿਆਂ ’ਤੇ ਕਿਸੇ ਵੀ ਵਿਭਾਗ ਦੀ ਅਣਗਹਿਲੀ ਸਵੀਕਾਰਯੋਗ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ 31 ਮਾਰਚ ਤੱਕ ਛੁੱਟੀਆਂ ਰੱਦ
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਅੱਜ ਬਟਾਲਾ ਸ਼ਹਿਰ ਵਿੱਚ ਸਜੇ ਨਗਰ ਕੀਰਤਨ ਦੌਰਾਨ ਨਗਰ ਨਿਗਮ ਦੇ ਇੱਕ ਅਧਿਕਾਰੀ ਵੱਲੋਂ ਘੋਰ ਲਾਪਰਵਾਹੀ ਵਰਤੀ ਗਈ। ਉਨ੍ਹਾਂ ਦੱਸਿਆ ਕਿ ਬਟਾਲਾ 'ਚ ਨਗਰ ਕੀਰਤਨ ਦੇ ਰੂਟ 'ਚ ਕੂੜੇ ਦੇ ਢੇਰ ਲੱਗੇ ਸੀ, ਜਿਸ ਨਾਲ ਸੰਗਤ ਨੇ ਵਿਚ ਨਿਰਾਸ਼ਾ ਪਾਈ ਗਈ ਅਤੇ ਉਨ੍ਹਾਂ ਵੱਲੋਂ ਸਵਾਲ ਵੀ ਚੁੱਕੇ ਗਏ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਥਾਨਕ ਸਰਕਾਰ ਵਿਭਾਗ, ਪੰਜਾਬ ਸਰਕਾਰ ਵੱਲੋਂ ਮਹਿਜ਼ ਚਾਰ ਘੰਟਿਆਂ ਦੇ ਅੰਦਰ ਕਾਰਵਾਈ ਕਰਦੇ ਹੋਏ ਨਗਰ ਨਿਗਮ ਬਟਾਲਾ ਦੇ ਸੈਨੀਟਰੀ ਅਫ਼ਸਰ ਜਗਦੀਪ ਸਿੰਘ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ- ਪੰਜਾਬੀ ਨਾ ਬੋਲਣ ਵਾਲੇ ਡਾਕਘਰ ਦੇ ਕਰਮਚਾਰੀ ਦਾ ਤਬਾਦਲਾ
ਸ਼ੈਰੀ ਕਲਸੀ ਨੇ ਕਿਹਾ ਕਿ ਉਹ 24 ਘੰਟੇ ਸ਼ਹਿਰ ਵਾਸੀਆਂ ਦੀ ਸੇਵਾ ਲਈ ਉਪਲਬਧ ਹਨ, ਪਰ ਕੁਝ ਅਖੌਤੀ ਸਿਆਸੀ ਆਗੂ ਅਤੇ ਕਾਰਪੋਰੇਸ਼ਨ ਵਿੱਚ ਆਪਣੇ ਆਪ ਨੂੰ ਜ਼ਿੰਮੇਵਾਰ ਦੱਸਣ ਵਾਲੇ ਲੋਕ ਆਪਣੀ ਡਿਊਟੀ ਤੋਂ ਕੰਨੀ ਕਤਰਾਉਂਦੇ ਰਹਿੰਦੇ ਹਨ। ਉਨ੍ਹਾਂ ਨੇ ਐਸੇ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਆਪਣੀ ਪੀੜੀ ਹੇਠ ਵੀ ਸੋਟੀ ਫੇਰਨ ਦੀ ਸਲਾਹ ਦਿੱਤੀ। ਉਨ੍ਹਾਂ ਦੁਹਰਾਇਆ ਕਿ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਲਈ ਉਹ ਦ੍ਰਿੜ ਸੰਕਲਪ ਹਨ ਅਤੇ ਸ਼ਹਿਰ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਜਾਂ ਲਾਪਰਵਾਹੀ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਨਵੇਂ ਸਾਲ ਨੇ ਬਦਲ ਦਿੱਤੀ ਗੁਰਦਾਸਪੁਰ ਦੇ ਵਿਅਕਤੀ ਦੀ ਕਿਸਮਤ, ਰਾਤੋ-ਰਾਤ ਬਣ ਗਿਆ ਕਰੋੜਪਤੀ
ਦੱਸਣਯੋਗ ਹੈ ਕਿ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਵੱਲੋਂ ਭੇਜੀ ਗਈ ਰਿਪੋਰਟ ਦੇ ਆਧਾਰ ’ਤੇ ਜਗਦੀਪ ਸਿੰਘ, ਸੈਨੀਟਰੀ ਅਫ਼ਸਰ, ਨਗਰ ਨਿਗਮ ਬਟਾਲਾ ਨੂੰ ਆਪਣੀ ਡਿਊਟੀ ਵਿੱਚ ਕੀਤੀ ਗਈ ਘੋਰ ਲਾਪਰਵਾਹੀ ਅਤੇ ਕੁਤਾਹੀ ਦੇ ਚਲਦੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਵਲੀ, 1970 ਦੇ ਨਿਯਮ 4(1) ਅਧੀਨ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਇਸ ਅਧਿਕਾਰੀ ਵਿਰੁੱਧ ਸਬੰਧਤ ਨਿਯਮਾਂ ਤਹਿਤ ਦੋਸ਼ ਸੂਚੀ ਵੱਖਰੇ ਤੌਰ ’ਤੇ ਜਾਰੀ ਕੀਤੀ ਜਾਵੇਗੀ। ਇਹ ਹੁਕਮ ਤੁਰੰਤ ਅਸਰ ਨਾਲ ਲਾਗੂ ਹੋਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਵਿਭਾਗ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ਼੍ਰੋਮਣੀ ਅਕਾਲੀ ਦਲ ਦਾ ਆਗੂ ਗ੍ਰਿਫ਼ਤਾਰ! ਲੱਗੇ ਗੰਭੀਰ ਦੋਸ਼
NEXT STORY