ਫਾਜ਼ਿਲਕਾ : ਫਾਜ਼ਿਲਕਾ ਦੇ ਮਹਿਲਾ ਕੁੰਡਲ ਸਕੂਲ ਵਿਚ ਸੈਨੇਟਰੀ ਪੈਡ ਮਿਲਣ ਉਪਰੰਤ ਕਥਿਤ ਤੌਰ 'ਤੇ ਵਿਦਿਆਰਥਣਾਂ ਦੇ ਕੱਪੜੇ ਉਤਰਵਾ ਕੇ ਤਲਾਸ਼ੀ ਲੈਣ ਦੇ ਮਾਮਲੇ ਵਿਚ ਸਰਕਾਰ ਨੇ ਸਖਤ ਫੈਸਲਾ ਲੈਂਦੇ ਹੋਏ ਸਕੂਲ ਦੀਆਂ ਦੋ ਅਧਿਆਪਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਲਈ ਸਿੱਖਿਆ ਵਿਭਾਗ ਨੂੰ ਹੁਕਮ ਦਿੱਤੇ ਗਏ ਸਨ ਅਤੇ ਜਾਂਚ ਤੋਂ ਬਾਅਦ ਵਿਭਾਗ ਨੇ ਇਸ ਦੀ ਰਿਪੋਰਟ ਸਰਕਾਰ ਨੂੰ ਭੇਜ ਦਿੱਤੀ ਸੀ, ਜਿਸ ਤੋਂ ਬਾਅਦ ਦੋ ਅਧਿਆਪਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਇਸ ਮਾਮਲੇ ਦੇ ਉਜਾਗਰ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ। ਮੁੱਖ ਮੰਤਰੀ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਸੋਮਵਾਰ ਤੱਕ ਇਸ ਮਾਮਲੇ ਦੀ ਜਾਂਚ ਦੀ ਰਿਪੋਰਟ ਭੇਜਣ ਲਈ ਕਿਹਾ ਸੀ।
1984 ਸਿੱਖ ਕਤਲੇਆਮ ਦੇ ਜ਼ਖਮ ਅਜੇ ਵੀ ਹਰੇ, ਯੂ. ਐੱਨ. ਅਧਿਕਾਰੀ ਨੂੰ ਸੌਂਪੀ ਗਈ ਰਿਪੋਰਟ
NEXT STORY