ਮੋਗਾ (ਕਸ਼ਿਸ਼ ਸਿੰਗਲਾ) : ਮੋਗਾ 'ਚ ਪਿਛਲੇ ਦਿਨੀਂ ਅਣਪਛਾਤੇ ਵਿਅਕਤੀਆਂ ਨੇ ਗੁਰੂ ਨਾਨਕ ਸੈਨੇਟਰੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ 25 ਲੱਖ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਸੀ। ਪੁਲਸ ਨੇ ਇਸ ਮਾਮਲੇ ਵਿਚ ਕਾਰਵਾਈ ਕਰਦੇ ਹੋਏ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਚ ਇਕ ਕਬਾੜੀਆ ਵੀ ਸ਼ਾਮਲ ਹੈ। ਪੁਲਸ ਮੁਤਾਬਕ ਮੁਲਜ਼ਮਾਂ 'ਤੇ ਪਹਿਲਾਂ ਵੀ ਮਾਮਲੇ ਦਰਜ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਮੋਗਾ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਲੰਡੇਕੇ ਦੇ ਗੁਰੂ ਨਾਨਕ ਸੈਨੇਟਰੀ ਸਟੋਰ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਪੁਲਸ ਨੇ ਕਾਰਵਾਈ ਕਰਦੇ ਹੋਏ 5 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਮੁਲਜ਼ਾਂ ਖ਼ਿਲਾਫ ਪਹਿਲਾਂ ਵੀ ਦੋ ਕੇਸ ਚੱਲ ਰਹੇ ਹਨ। ਮੁਲਜ਼ਮਾਂ ਤੋਂ ਕੁਝ ਸਮੱਗਰੀ ਵੀ ਬਰਾਮਦ ਹੋਈ ਹੈ, ਇਨ੍ਹਾਂ ਦਾ ਰਿਮਾਂਡ ਲੈ ਕੇ ਪੁਲਸ ਹੋਰ ਪੁੱਛਗਿੱਚ ਕਰੇਗੀ। ਮੁਲਜ਼ਮਾਂ ਦੇ ਨਾਮ ਟੀਟੂ ਵਾਸੀ ਧਰਮਕੋਟ, 3 ਮੁਕੱਦਮੇ ਦਰਜ ਹਨ। ਚਮਕੌਰ ਵਾਸੀ ਧਰਮਕੋਟ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਖੇ 2 ਮੁਕੱਦਮੇ ਦਰਜ ਹਨ। ਬਲਬੀਰ ਵਾਸੀ ਜਲਾਲਾਬਾਦ 4 ਮਾਮਲੇ ਦਰਜ ਹਨ। ਪੁਲਸ ਵਲੋਂ ਮੁਲਜ਼ਮਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਨਗਰ ਪੰਚਾਇਤ ਖੇਮਕਰਨ ਤੇ ਭਿੱਖੀਵਿੰਡ ਦੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਪੇਡ ਛੁੱਟੀ ਦਾ ਐਲਾਨ
NEXT STORY