ਪਟਿਆਲਾ: ਨਸ਼ਿਆਂ ਦੀ ਸਮੱਸਿਆ ਸਿਰਫ਼ ਪੰਜਾਬ ਜਾਂ ਭਾਰਤ ਤੱਕ ਹੀ ਸੀਮਤ ਨਹੀਂ, ਸਗੋਂ ਪੂਰੀ ਦੁਨੀਆ ਲਈ ਚੁਣੌਤੀ ਹੈ। ਅਸਲ ਫ਼ਰਕ ਇਸ ਗੱਲ ਦਾ ਹੁੰਦਾ ਹੈ ਕਿ ਸਰਕਾਰਾਂ ਇਸ ਨਾਲ ਕਿਵੇਂ ਨਜਿੱਠਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਰਾਜ ਸਭਾ ਮੈਂਬਰ ਸੰਜੇ ਭਾਟੀਆ ਨੇ ਕੀਤਾ। ਨਾਭਾ ਵਿਖੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ ਵਿਚ ਨਸ਼ੇ ਖ਼ਿਲਾਫ਼ ਸਖ਼ਤ ਅਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।
ਰਾਜ ਸਭਾ ਮੈਂਬਰ ਨੇ ਇਹ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਅੰਦਰ ਨਸ਼ਿਆਂ ਦੀ ਸਪਲਾਈ ਅਤੇ ਵੰਡ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਨਸ਼ਿਆਂ ਦੀ ਹੋਮ ਡਿਲੀਵਰੀ ਹੋ ਰਹੀ ਹੈ ਅਤੇ ਇਹ ਪੀਜ਼ਾ ਦੀ ਡਿਲੀਵਰੀ ਨਾਲੋਂ ਵੀ ਤੇਜ਼ੀ ਨਾਲ ਲੋਕਾਂ ਤੱਕ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਅਤੇ ਪਾਰਟੀ ਨੂੰ ਮੌਕਾ ਮਿਲਣ ’ਤੇ ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਕਾਰੋਬਾਰ ਖ਼ਿਲਾਫ਼ ਸਖ਼ਤ ਮੁਹਿੰਮ ਚਲਾਈ ਜਾਵੇਗੀ।
LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ ਕਰ ਕੀਤਾ ਵੱਡਾ ਖ਼ੁਲਾਸਾ
NEXT STORY