ਚੰਡੀਗੜ੍ਹ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿਚ ਇਹ ਮੁੱਦਾ ਲਿਆਂਦਾ ਗਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਪੰਜਾਬੀ ਨੌਜਵਾਨ ਜੋ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਇਰਾਕ ਵਿਚ ਫਸੇ ਹੋਏ ਹਨ। ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੇ ਆਪਣੀ ਸਿਹਤ ਤੇ ਸੁਰੱਖਿਆ ਸਬੰਧੀ ਚਿੰਤਾਵਾਂ ਨੂੰ ਧਿਆਨ ਵਿਚ ਰੱਖਦਿਆਂ ਭਾਰਤ ਵਾਪਸ ਆਉਣ ਦੀ ਇੱਛਾ ਪ੍ਰਗਟਾਈ ਸੀ। ਇਸ ਸਬੰਧੀ ਸੰਜੀਵ ਅਰੋੜਾ ਪੰਜਾਬੀ ਨੌਜਵਾਨਾਂ ਦੀ ਮਦਦ ਕਰਨ ਲਈ ਅੱਗੇ ਆਏ ਅਤੇ ਕੇਂਦਰੀ ਕੈਬਨਿਟ ਮੰਤਰੀ ਐੱਸ. ਜੈਸ਼ੰਕਰ ਅਤੇ ਇਰਾਕ ਵਿਚ ਭਾਰਤੀ ਦੂਤਾਵਾਸ ਨੂੰ ਇਰਾਕ ਵਿਚ ਫਸੇ ਚਾਰ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦੇ ਪ੍ਰਬੰਧ ਕਰਨ ਦੀ ਬੇਨਤੀ ਕੀਤੀ।
ਉਨ੍ਹਾਂ ਅੱਗੇ ਦੱਸਿਆ ਕਿ ਚਾਰ ਭਾਰਤੀ ਨਾਗਰਿਕ ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ ਅਤੇ ਅਮਰਜੀਤ ਸਿੰਘ ਅੱਜ ਇਰਾਕ ਤੋਂ ਭਾਰਤ ਵਾਪਸ ਆ ਰਹੇ ਹਨ।
ਵਿਜੀਲੈਂਸ ਟੀਮ ਵੱਲੋਂ RC ਕਲਰਕ ਤੇ ਵਸੀਕਾ ਨਵੀਸ 37 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫਤਾਰ
NEXT STORY