ਲੁਧਿਆਣਾ (ਵੈੱਬ ਡੈਸਕ): ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਤੇ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇਸ ਦੌਰਾਨ ਕੁੱਲ੍ਹ 14 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਲਈ ਪੂਲਿੰਗ ਬੂਥਾਂ 'ਤੇ ਪਹੁੰਚਣ ਲੱਗ ਪਏ ਹਨ। ਉੱਥੇ ਹੀ ਉਮੀਦਵਾਰਾਂ ਵੱਲੋਂ ਵੀ ਆਪੋ-ਆਪਣੇ ਬੂਥ 'ਤੇ ਵੋਟ ਦੇ ਹੱਕ ਦੀ ਵਰਤੋਂ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 9,10 ਤੇ 11 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਵੀ ਪਰਿਵਾਰ ਸਮੇਤ ਵੋਟ ਪਾਉਣ ਲਈ ਪਹੁੰਚੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋ ਕੇ ਪਰਮਾਤਮਾ ਦਾ ਅਸ਼ੀਰਵਾਦ ਲਿਆ।

ਸੰਜੀਵ ਅਰੋੜਾ ਲੁਧਿਆਣਾ ਦੇ ਸ਼੍ਰੀ ਦੁਰਗਾ ਮਾਤਾ ਮੰਦਰ, ਫ਼ਿਲੌਰ ਵਿਖੇ ਦਰਗਾਹ ਪੀਰ ਅਤੇ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਜਗਰਾਓਂ ਪੁਲ਼ ਵਿਖੇ ਨਤਮਸਤਕ ਹੋਏ।

ਉਨ੍ਹਾਂ ਨੇ ਪਰਿਵਾਰ ਸਮੇਤ ਧਾਰਮਿਕ ਅਸਥਾਨਾਂ 'ਤੇ ਸੀਸ ਨਿਵਾਇਆ ਤੇ ਫ਼ਿਰ ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਪਹੁੰਚੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਸ਼ੁਰੂ ਹੋਈ ਵੋਟਿੰਗ
NEXT STORY