ਚੰਡੀਗੜ੍ਹ/ਜਲੰਧਰ (ਅੰਕੁਰ/ਧਵਨ)- ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਮੰਤਰਾਲੇ ਦੇ ਸਕੱਤਰ, ਸੰਯੁਕਤ ਸਕੱਤਰ ਤੇ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਕੱਤਰ ਤੇ ਚੇਅਰਮੈਨ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਅਤੇ ਵਾਤਾਵਰਨੀ ਸਥਿਰਤਾ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਮੁੱਦਿਆਂ ’ਤੇ ਚਰਚਾ ਕੀਤੀ।
ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਪਰਸਨ ਰੀਨਾ ਗੁਪਤਾ ਸਮੇਤ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਮੰਤਰਾਲੇ ਦੇ ਸਕੱਤਰ ਨਾਲ ਮੁਲਾਕਾਤ ਕਰ ਕੇ ਕੇਂਦਰੀ ਖੇਤਰ ਦੀਆਂ ਯੋਜਨਾਵਾਂ ਦੇ ਲਾਗੂ ਕਰਨ ਤੇ ਪੰਜਾਬ ਲਈ ਹੋਰ ਮੌਕਿਆਂ ’ਤੇ ਚਰਚਾ ਕੀਤੀ। ਉਨ੍ਹਾਂ ਨੇ ਮਾਈਕ੍ਰੋ ਐਂਡ ਸਮਾਲ ਐਂਟਰਪ੍ਰਾਈਜ਼ਿਜ਼ ਕਲੱਸਟਰ ਡਿਵੈਲਪਮੈਂਟ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ, ਜਿਸ ਦਾ ਉਦੇਸ਼ ਤਕਨਾਲੋਜੀ ਸੁਧਾਰ, ਹੁਨਰ ਵਿਕਾਸ, ਗੁਣਵੱਤਾ ’ਚ ਵਾਧਾ, ਮਾਰਕੀਟ ਪਹੁੰਚ, ਪੂੰਜੀ ਤੱਕ ਪਹੁੰਚ ਵਰਗੇ ਸਾਂਝੇ ਮੁੱਦਿਆਂ ਨੂੰ ਹੱਲ ਕਰ ਕੇ ਸੂਖਮ ਅਤੇ ਲਘੂ ਉਦਯੋਗਾਂ ਦੀ ਸਥਿਰਤਾ ਅਤੇ ਵਿਕਾਸ ਦਾ ਸਮਰਥਨ ਕਰਨਾ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਹੜ੍ਹ ਪੀੜਤਾਂ ਦੀ ਮਦਦ ਕਰਦਿਆਂ 'ਆਪ' ਆਗੂ ਦੀ ਮੌਤ
ਉਨ੍ਹਾਂ ਨੇ ਕ੍ਰੈਡਿਟ ਗਾਰੰਟੀ ਫੰਡ ਟਰੱਸਟ ਫਾਰ ਮਾਈਕ੍ਰੋ ਐਂਡ ਸਮਾਲ ਐਂਟਰਪ੍ਰਾਈਜ਼ਿਜ਼ ਸਕੀਮ ’ਤੇ ਵੀ ਚਰਚਾ ਕੀਤੀ, ਜੋ ਨਵੇਂ ਤੇ ਮੌਜੂਦਾ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਨੂੰ ਕਰਜ਼ਾ ਗਾਰੰਟੀ ਪ੍ਰਦਾਨ ਕਰਦੀ ਹੈ। ਇਸ ਮੌਕੇ ਬੁੱਢੇ ਨਾਲੇ ਅਤੇ ਮੰਡੀ ਗੋਬਿੰਦਗੜ੍ਹ ਦੀਆਂ ਸਟੀਲ ਰੋਲਿੰਗ ਮਿੱਲਾਂ ਨਾਲ ਸਬੰਧਤ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ’ਚ ਵਾਤਾਵਰਣ ਸੰਬੰਧੀ ਚਿੰਤਾਵਾਂ ਤੇ ਉਦਯੋਗਿਕ ਵਿਕਾਸ ’ਚ ਸੰਤੁਲਨ ਬਣਾਉਣ ਲਈ ਥੋੜ੍ਹੇ ਸਮੇਂ ਤੇ ਲੰਬੇ ਸਮੇਂ ਦੇ ਹੱਲ ਲੱਭਣ ’ਤੇ ਜ਼ੋਰ ਦਿੱਤਾ ਗਿਆ।
ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਉਦਯੋਗਿਕ ਖੇਤਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਮੁੜ ਵਸੇਬੇ ਅਤੇ ਪੁਨਰ ਨਿਰਮਾਣ ’ਚ ਸਰਗਰਮੀ ਨਾਲ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਉਦਯੋਗ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬੁਨਿਆਦੀ ਢਾਂਚੇ, ਰੋਜ਼ੀ-ਰੋਟੀ ਅਤੇ ਜ਼ਰੂਰੀ ਸੇਵਾਵਾਂ ਨੂੰ ਬਹਾਲ ਕਰਨ ਲਈ ਹਰ ਸੰਭਵ ਅਤੇ ਵੱਧ ਤੋਂ ਵੱਧ ਮਦਦ ਕਰੇਗਾ। ਇੰਡਸਟਰੀ ਲੀਡਰਾਂ ਤੇ ਐਸੋਸੀਏਸ਼ਨਾਂ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਆਮ ਜੀਵਨ ’ਚ ਵਾਪਸ ਲਿਆਉਣ ’ਚ ਮਦਦ ਕਰਨ ਲਈ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣ ਦੀ ਆਪਣੀ ਵਚਨਬੱਧਤਾ ਪ੍ਰਗਟਾਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੀਂਹ ਕਾਰਨ ਪਿੰਡ ਮੰਡੋੜ ’ਚ ਦੋ ਘਰਾਂ ਦੀਆਂ ਡਿੱਗੀਆਂ ਛੱਤਾਂ, ਕਈਆਂ ਨੂੰ ਪਈਆਂ ਤਰੇੜਾਂ
NEXT STORY