ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ): ਲੁਧਿਆਣਾ ਦੇ ਇਕ ਦੁਖੀ ਪਰਿਵਾਰ ਲਈ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਵੱਡਾ ਸਹਾਰਾ ਸਾਬਤ ਹੋਈ। ਕੈਨੇਡਾ ’ਚ ਵਾਪਰੇ ਸੜਕ ਹਾਦਸੇ ’ਚ ਜਾਨ ਗੁਆਉਣ ਵਾਲੇ ਨੌਜਵਾਨ ਹਰਨੂਰ ਸਿੰਘ ਦੀ ਦੇਹ ਨੂੰ ਸਮੇਂ ਸਿਰ ਲੁਧਿਆਣਾ ਲਿਆਉਣ ’ਚ ਉਨ੍ਹਾਂ ਨੇ ਮਦਦ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਦਿੱਤਾ Diwali ਦਾ ਤੋਹਫ਼ਾ! ਨਵੀਂ ਨੋਟੀਫ਼ਿਕੇਸ਼ਨ ਜਾਰੀ
ਪਰਿਵਾਰ ਵੱਲੋਂ 8 ਅਕਤੂਬਰ ਨੂੰ ਮੰਤਰੀ ਸੰਜੀਵ ਅਰੋੜਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਤੇ ਭਾਰਤੀ ਹਾਈ ਕਮਿਸ਼ਨ ਓਟਾਵਾ ਨਾਲ ਰਾਤੋ-ਰਾਤ ਤਾਲਮੇਲ ਕਰ ਕੇ ਸਾਰੀ ਪ੍ਰਕਿਰਿਆ ਤੇਜ਼ ਕਰਵਾਈ। ਇਸ ਤੋਂ ਬਾਅਦ ਭਾਰਤੀ ਸਫ਼ਾਰਤਖ਼ਾਨੇ ਨੇ ਕੈਨੇਡੀਆਈ ਅਧਿਕਾਰੀਆਂ ਨਾਲ ਮਿਲ ਕੇ ਫਾਸਟ ਟਰੈਕ ਪ੍ਰਕਿਰਿਆ ਰਾਹੀਂ ਮੌਤ ਪ੍ਰਮਾਣ ਪੱਤਰ ਜਾਰੀ ਕਰਵਾਇਆ ਤੇ ਦੇਹ ਦੀ ਕਲੀਅਰੈਂਸ ਦਿੱਤੀ। ਇਸ ਕਾਰਨ ਹਰਨੂਰ ਸਿੰਘ ਦੀ ਦੇਹ ਕੁਝ ਹੀ ਦਿਨਾਂ ’ਚ ਲੁਧਿਆਣਾ ਪਹੁੰਚ ਗਈ ਤੇ ਸਸਕਾਰ ਹੋਇਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਵੀ ਤੇ ਸਤਲੁਜ ਦਰਿਆਵਾਂ ਨੂੰ ਸਾਫ ਕਰ ਕੇ ਡੂੰਘਾ ਤੇ ਚੌੜਾ ਕੀਤਾ ਜਾਵੇਗਾ : ਹਰਪਾਲ ਚੀਮਾ
NEXT STORY