ਲੁਧਿਆਣਾ (ਹਿਤੇਸ਼)– ਹਲਕਾ ਵੈਸਟ ਦੀ ਉਪ ਚੋਣ ਦੌਰਾਨ ਆਪਣੇ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ. ਐੱਮ. ਭਗਵੰਤ ਮਾਨ ਨੇ ਸੰਜੀਵ ਅਰੋੜਾ ਨੂੰ ਜਿੱਤਣ ’ ਤੇ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਇਨ੍ਹਾਂ ਮੰਤਰੀਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ!
ਹੁਣ ਉਪ ਚੋਣ ਦੇ ਨਤੀਜਿਆਂ ਵਿਚ ਸੰਜੀਵ ਅਰੋੜਾ ਨੂੰ ਸ਼ਾਨਦਾਰ ਜਿੱਤ ਹਾਸਲ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਕੇਜਰੀਵਾਲ ਅਤੇ ਸੀ. ਐੱਮ. ਮਾਨ ਦੇ ਵਾਅਦੇ ਮੁਤਾਬਕ ਮੰਤਰੀ ਬਣਾਊਣ ਦੀ ਚਰਚਾ ਸ਼ੁਰੂ ਹੋ ਗਈ ਹੈ, ਜਿਸ ਨਾਲ ਜੁੜਿਆ ਇਕ ਪਹਿਲੂ ਇਹ ਵੀ ਹੈ ਕਿ ਸੰਜੀਵ ਅਰੋੜਾ ਲੁਧਿਆਣਾ ਲੋਕ ਸਭਾ ਸੀਟ ਤੋਂ ਜਿੱਤੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕਾਂ ’ਚੋਂ ਪਹਿਲੇ ਮੰਤਰੀ ਬਣਨਗੇ ਕਿਉਂਕਿ ਇਸ ਤੋਂ ਪਹਿਲਾ ਜ਼ਿਲਾ ਲੁਧਿਆਣਾ ਤੋਂ ਜੋ ਦੋ ਮੰਤਰੀ ਤਰੁਣਜੀਤ ਸੌਂਧ ਅਤੇ ਹਰਦੀਪ ਮੁੰਡੀਆਂ ਬਣਾਏ ਗਏ ਹਨ, ਉਨ੍ਹਾਂ ਦਾ ਏਰੀਆ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਆਉਂਦਾ ਹੈ। ਜਿਸ ਦੇ ਮੁਕਾਬਲੇ ਲੁਧਿਆਣਾ ਲੋਕ ਸਭਾ ਸੀਟ ਅਧੀਨ ਆਉਂਦੇ ਵਿਧਾਇਕਾਂ ’ਚੋਂ ਆਮ ਆਦਮੀ ਪਾਰਟੀ ਵਲੋਂ ਹੁਣ ਤੱਕ ਕੋਈ ਮੰਤਰੀ ਨਹੀਂ ਬਣਾਇਆ ਗਿਆ ਸੀ। ਹੁਣ ਸੰਜੀਵ ਅਰੋੜਾ ਦੀ ਜਿੱਤ ਦੇ ਨਾਲ ਹੀ ਇਹ ਕਮੀ ਵੀ ਪੂਰੀ ਹੋ ਜਾਵੇਗੀ।
ਮੰਤਰਾਲੇ ਨੂੰ ਲੈ ਕੇ ਵੀ ਸ਼ੁਰੂ ਹੋਈ ਚਰਚਾ
ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਬਣਾਏ ਜਾਣ ’ਤੇ ਮਿਲਣ ਵਾਲੇ ਮੰਤਰਾਲੇ ਨੂੰ ਲੈ ਕੇ ਵੀ ਚਰਚਾ ਸ਼ੁਰੂ ਹੋ ਗਈ ਹੈ। ਇਨ੍ਹਾਂ ’ਚੋਂ ਜ਼ਿਆਦਾ ਨਾਂ ਇੰਡਸਟਰੀ ਵਿਭਾਗ ਦਾ ਆ ਰਿਹਾ ਹੈ ਕਿਉਂਕਿ ਸੰਜੀਵ ਅਰੋੜਾ ਖੁਦ ਕਾਰੋਬਾਰੀ ਹਨ ਅਤੇ ਉਨ੍ਹਾਂ ਵਲੋਂ ਇੰਡਸਟਰੀ ਨੂੰ ਰਾਹਤ ਦੇਣ ਦੇ ਸਭ ਤੋਂ ਜ਼ਿਆਦਾ ਮੁੱਦੇ ਚੁੱਕੇ ਗਏ ਹਨ। ਇਸ ਤੋਂ ਇਲਾਵਾ ਸੰਜੀਵ ਅਰੋੜਾ ਨੂੰ ਲੋਕਲ ਬਾਡੀਜ਼ ਜਾਂ ਸ਼ਹਿਰ ਵਿਕਾਸ ਵਿਭਾਗ ਦੀ ਜ਼ਿੰਮੇਦਾਰੀ ਮਿਲਣ ਦੀਆਂ ਅਟਕਲਾਂ ਵੀ ਲਗਾਈਆਂ ਜਾ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ 'ਚ ਫੇਰਬਦਲ ਦੀ ਤਿਆਰੀ! ਸੰਜੀਵ ਅਰੋੜਾ ਤੋਂ ਇਲਾਵਾ ਹੋਰ ਵਿਧਾਇਕ ਵੀ ਬਣ ਸਕਦੇ ਹਨ ਮੰਤਰੀ
ਇਸੇ ਤਰ੍ਹਾਂ ਸਿਹਤ ਵਿਭਾਗ ਦਾ ਨਾਂ ਵੀ ਸੁਣਨ ਨੂੰ ਮਿਲ ਰਿਹਾ ਹੈ ਕਿਉਂਕਿ ਸੰਜੀਵ ਅਰੋੜਾ ਵਲੋਂ ਆਪਣੇ ਦਮ ’ਤੇ ਸਿਵਲ ਹਸਪਤਾਲ ਦੀ ਕਾਇਆ-ਕਲਪ ਕਰਵਾਉਣ ਤੋਂ ਬਾਅਦ ਹੈਲਥ ਸੈਕਟਰ ਵਿਚ ਇੰਪਰੂਵਮੈਂਟ ਲਈ ਦਿਲਚਸਪੀ ਦਿਖਾਉਣ ਲਈ ਉਨ੍ਹਾਂ ਦੀ ਕਾਫੀ ਤਾਰੀਫ ਚੋਣ ਪ੍ਰਚਾਰ ਅਭਿਆਨ ਦੌਰਾਨ ਹੋਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਾਣ-ਪੀਣ ਵਾਲੀਆਂ ਵਸਤੂਆਂ ’ਚ ਕੰਮ ਕਰਨ ਦੇ ਸ਼ੌਕੀਨਾਂ ਲਈ ਫੂਡ ਕਮੇਟੀ ਬਣਾਉਣ ਦਾ ਐਲਾਨ
NEXT STORY