ਇੰਟਰਨੈਸ਼ਨਲ ਡੈਸਕ- ਬੀਤੇ ਦਿਨੀਂ ਅਮਰੀਕਾ ਦੇ ਫਲੋਰਿਡਾ 'ਚ ਇਕ ਭਿਆਨਕ ਹਾਦਸਾ ਵਾਪਰਿਆ ਸੀ, ਜਦੋਂ ਇਕ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੇ ਟਰੱਕ ਚਲਾਉਂਦੇ ਸਮੇਂ ਅਚਾਨਕ ਯੂ-ਟਰਨ ਲੈ ਲਿਆ, ਜਿਸ ਕਾਰਨ ਪਿੱਛੋਂ ਆ ਰਹੀ ਇਕ ਕਾਰ ਟਰੱਕ 'ਚ ਆ ਵੱਜੀ ਤੇ ਗੱਡੀ ਦੇ ਪਰਖੱਚੇ ਉੱਡ ਗਏ। ਇਸ ਹਾਦਸੇ 'ਚ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ। ਇਸ ਮਗਰੋਂ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਇਸ ਮਾਮਲੇ 'ਚ ਉਸ ਨੂੰ ਸਖ਼ਤ ਸਜ਼ਾ ਹੋਣ ਦਾ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
ਇਸ ਹਾਦਸੇ ਮਗਰੋਂ ਅਮਰੀਕੀ ਪ੍ਰਸ਼ਾਸਨ ਵੀ ਹਰਕਤ 'ਚ ਆ ਗਿਆ ਤੇ ਟਰੰਪ ਸਰਕਾਰ ਨੇ ਭਾਰਤ ਸਣੇ ਵਿਦੇਸ਼ੀ ਟਰੱਕ ਡਰਾਈਵਰਾਂ ਨੂੰ ਅਮਰੀਕਾ ਦਾ ਵਰਕ ਵੀਜ਼ਾ ਨਾ ਦੇਣ ਦਾ ਹੁਕਮ ਜਾਰੀ ਕਰ ਦਿੱਤਾ ਸੀ, ਜਿਸ ਮਗਰੋਂ ਅਮਰੀਕਾ 'ਚ ਵਸਦੇ ਤੇ ਕੰਮ ਕਰਦੇ ਲੱਖਾਂ ਵਿਦੇਸ਼ੀ ਟਰੱਕ ਡਰਾਈਵਰਾਂ 'ਚ ਚਿੰਤਾ ਦੇਖੀ ਜਾ ਰਹੀ ਹੈ।
ਇਸੇ ਦੌਰਾਨ ਪੰਜਾਬ ਦੇ ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਚਿੱਠੀ ਲਿਖ ਕੇ ਅਮਰੀਕਾ ਦੇ ਟਰੱਕ ਡਰਾਈਵਰ ਵੀਜ਼ਾ 'ਤੇ ਰੋਕ ਦੇ ਮਾਮਲੇ 'ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ।

ਪੰਜਾਬ ਸਰਕਾਰ ਵੱਲੋਂ ਲਿਖੀ ਗਈ ਆਪਣੀ ਚਿੱਠੀ 'ਚ ਮੰਤਰੀ ਅਰੋੜਾ ਨੇ ਲਿਖਿਆ ਕਿ ਉਹ ਇਸ ਚਿੱਠੀ ਰਾਹੀਂ ਵਿਦੇਸ਼ ਮੰਤਰੀ ਦਾ ਧਿਆਨ ਅਮਰੀਕਾ 'ਚ ਵਸਦੇ ਪੰਜਾਬੀ ਭਾਈਚਾਰੇ 'ਚ ਵਧਦੀ ਵੱਲ ਦਿਵਾਉਣਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਫਲੋਰਿਡਾ 'ਚ ਪੰਜਾਬੀ ਮੂਲ ਦੇ ਡਰਾਈਵਰ ਦੇ ਟਰੱਕ ਨਾਲ ਵਾਪਰੇ ਹਾਦਸੇ ਮਗਰੋਂ ਅਮਰੀਕੀ ਸਰਕਾਰ ਨੇ ਕਮਰਸ਼ੀਅਲ ਡਰਾਈਵਰਾਂ ਲਈ ਅਮਰੀਕਾ ਦੇ ਵੀਜ਼ਾ 'ਤੇ ਰੋਕ ਲਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹਾਂ ਤੇ ਅਮਰੀਕੀ ਸਰਕਾਰ ਦਾ ਇਹ ਸਖ਼ਤ ਕਦਮ ਉੱਥੇ ਰਹਿ ਰਹੇ ਕਰੀਬ 1.5 ਲੱਖ ਪੰਜਾਬੀ ਮੂਲ ਦੇ ਟਰੱਕ ਡਰਾਈਵਰਾਂ ਨੂੰ ਵੀ ਚਿੰਤਾ 'ਚ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਕਈ ਦਹਾਕਿਆਂ ਤੋਂ ਪੰਜਾਬੀ ਡਰਾਈਵਰ ਅਮਰੀਕੀ ਸਪਲਾਈ ਚੇਨ ਦੀ ਰੀੜ੍ਹ ਦੀ ਹੱਡੀ ਬਣੇ ਹੋਏ ਹਨ। ਇਸ ਦੌਰਾਨ ਇਕ ਵਿਅਕਤੀ ਦੇ ਕੰਮ ਕਾਰਨ ਹਜ਼ਾਰਾਂ ਲੋਕਾਂ 'ਤੇ ਪਾਬੰਦੀਆਂ ਲਗਾਉਣਾ ਅਮਰੀਕਾ ਦੀ ਅਰਥਵਿਵਸਥਾ ਤੇ ਭਾਰਤ ਦੀ ਛਵੀ ਲਈ ਬਿਲਕੁਲ ਵੀ ਠੀਕ ਨਹੀਂ ਹੈ।
ਉਨ੍ਹਾਂ ਅੱਗੇ ਕਿਹਾ, ''ਪੂਰੇ ਪੰਜਾਬੀ ਭਾਈਚਾਰੇ ਵੱਲੋਂ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਟਰੱਕ ਡਰਾਈਵਰਾਂ ਦੇ ਵੀਜ਼ਿਆਂ 'ਤੇ ਲਗਾਈ ਗਈ ਰੋਕ ਨੂੰ ਤੁਰੰਤ ਹੱਲ ਕਰਨ ਲਈ ਅਮਰੀਕੀ ਅਧਿਕਾਰੀਆਂ ਨਾਲ ਉੱਚ-ਪੱਧਰੀ ਗੱਲਬਾਤ ਕੀਤੀ ਜਾਵੇ। ਉਨ੍ਹਾਂ ਨੂੰ ਇਹ ਦੱਸਿਆ ਜਾਵੇ ਕਿ ਇਕ ਵਿਅਕਤੀ ਦੀ ਗ਼ਲਤੀ ਕਾਰਨ ਪੂਰੇ ਭਾਈਚਾਰੇ ਨੂੰ ਸਜ਼ਾ ਨਾ ਦਿੱਤੀ ਜਾਵੇ। ਯੋਗ ਭਾਰਤੀ ਟਰੱਕ ਡਰਾਈਵਰਾਂ ਨੂੰ ਸਹੀ ਮੌਕੇ ਮਿਲਣ, ਇਸ ਲਈ ਇਕ ਪਾਰਦਰਸ਼ੀ ਸਿਸਟਮ ਬਣਾਇਆ ਜਾਣਾ ਚਾਹੀਦਾ ਹੈ।''
ਇਹ ਵੀ ਪੜ੍ਹੋੋ- 'ਸੋਸ਼ਲ ਮੀਡੀਆ ਤੋਂ ਦੂਰ ਰਹਿਣ ਭਾਰਤੀ ਵਿਦਿਆਰਥੀ...!' ਧੜਾਧੜ ਰੱਦ ਹੋ ਰਹੇ US Visas ਵਿਚਾਲੇ ਮਾਹਿਰਾਂ ਦੀ ਸਲਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ, US ਅੱਗੇ ਟਰੱਕ ਡਰਾਈਵਰਾਂ ਦਾ ਮੁੱਦਾ ਚੁੱਕਣ ਦੀ ਕੀਤੀ ਅਪੀਲ
NEXT STORY