ਗੁਰਦਾਸਪੁਰ (ਹਰਜਿੰਦਰ ਗੋਰਾਇਆ): ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) 12 ਨਵੰਬਰ, 2026 ਤੋਂ ਸ਼ੁਰੂ ਹੈ।
ਅੱਜ ਜੁਆਇੰਟ ਚੀਫ ਇਲੈਕਟ੍ਰਿਕ ਅਫਸਰ (ਸੀ.ਈ.ਓ) ਪੰਜਾਬ ਸੰਜੀਵ ਸ਼ਰਮਾ ਗੁਰਦਾਸਪੁਰ ਵਿਖੇ ਪਹੁੰਚੇ ਅਤੇ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਕੀਤੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ, ਮਨਜਿੰਦਰ ਸਿੰਘ ਬਾਜਵਾ ਤਹਿਸੀਲਦਾਰ ਚੋਣਾਂ ਵਗੁਰਦਾਸਪੁਰ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਅਧਿਕਾਰਤ ਨੁਮਾਇੰਦੇ ਮੌਜੂਦ ਸਨ।
ਇਸ ਮੌਕੇ ਜੁਆਇੰਟ ਚੀਫ ਸੀ.ਈ.ਓ ਪੰਜਾਬ, ਸੰਜੀਵ ਸ਼ਰਮਾ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਫਸਟ ਲੈਵਲ ਚੈਕਿੰਗ ਲਈ ਕੀਤੇ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਈਵੀਐਮਜ਼ ਅਤੇ ਵੀਵੀਪੀਏਟੀ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੁਆਰਾ ਨਿਰਧਾਰਤ ਇੱਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਅਤੇ ਵੀਵੀਪੀਏਟੀ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾਂਦੀ ਹੈ।
ਜੁਆਇੰਟ ਸੀਈਓ ਨੇ ਕਿਹਾ ਕਿ ਫਸਟ ਲੈਵਲ ਚੈਕਿੰਗ ਲਈ ਵਿਸਥਾਰਕ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾ ਰਹੀ ਹੈ।
ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਮੌਜੂਦਾ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਫਸਟ ਲੈਵਲ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਨੇ ਦੱਸਿਆ ਕਿ ਐਫਐਲਸੀ ਪ੍ਰਕਿਰਿਆ ਸਬੰਧਿਤ ਜ਼ਿਲ੍ਹਾ ਚੋਣ ਅਫ਼ਸਰਾਂ ਦੀ ਦੇਖ-ਰੇਖ ਅਧੀਨ ਚੱਲ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਵਲੋਂ ਆਪਣੇ ਨੁਮਾਇੰਦਿਆਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਰਸਟ ਲੈਵਲ ਚੈਕਿੰਗ (ਐਫਐਲਸੀ) ) ਦੌਰਾਨ ਮੌਜੂਦ ਰਹਿਣ ਲਈ ਅਧਿਕਾਰਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਐਫਐਲਸੀ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗੀ, ਭਾਈਵਾਲਾਂ ਵਿੱਚ ਵਿਸ਼ਵਾਸ ਪੈਦਾ ਕਰੇਗੀ ਅਤੇ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਏਗੀ।
ਪੁਲ਼ ਨੇੜੇ ਸ਼ੱਕੀ ਹਾਲਾਤ 'ਚ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼
NEXT STORY