ਜ਼ੀਰਾ (ਗੁਰਮੇਲ ਸੇਖਵਾਂ) : ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਜ਼ੀਰਾ ਦੀ ਮਾਲਬਰੋਸ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਫੈਕਟਰੀ ਅੱਗੇ ਪਿਛਲੇ ਕਰੀਬ 5 ਮਹੀਨਿਆਂ ਤੋਂ ਚੱਲ ਰਹੇ ਮੋਰਚੇ ਦੀ ਕਮੇਟੀ ਵੱਲੋਂ ਜਿੱਥੇ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ, ਉੱਥੇ ਹੀ ਇਸਨੂੰ ਲੋਕਾਂ ਦੀ ਜਿੱਤ ਕਰਾਰ ਦਿੰਦੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ ਹੈ। ਸ਼ੁਕਰਾਨੇ ਵਜੋਂ ਸਾਂਝਾ ਮੋਰਚਾ ਕਮੇਟੀ ਵੱਲੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦਾ ਭੋਗ 20 ਜਨਵਰੀ ਨੂੰ ਪਾਏ ਜਾਣਗੇ।
ਇਹ ਵੀ ਪੜ੍ਹੋ- ਮੁੱਖ ਮੰਤਰੀ ਮਾਨ ਨੇ ਸਾਂਝੀਆਂ ਕੀਤੀਆਂ ਸਕੂਲਾਂ 'ਚ 'ਬਦਲਾਅ' ਦੀਆਂ ਤਸਵੀਰਾਂ, ਕੀਤਾ ਵੱਡਾ ਦਾਅਵਾ
ਇਹ ਜਾਣਕਾਰੀ ਦਿੰਦਿਆਂ ਮੋਰਚਾ ਆਗੂ ਗੁਰਮੇਲ ਸਿੰਘ ਸਰਪੰਚ, ਕੁਲਦੀਪ ਸਿੰਘ, ਫਤਿਹ ਸਿੰਘ ਢਿੱਲੋਂ, ਰੋਬਨ ਬਰਾੜ, ਜਗਤਾਰ ਸਿੰਘ ਲੋਂਗੋਦੇਵਾ, ਕੁਲਦੀਪ ਸਿੰਘ ਸਰਾਂ, ਕੁਲਦੀਪ ਸਿੰਘ ਖੁਖਰਾਣਾ, ਜਗਤਾਰ ਸਿੰਘ ਲੋਂਗੋਦੇਵਾ, ਪ੍ਰੀਤਮ ਸਿੰਘ ਮਹੀਆਂ ਵਾਲਾ, ਬਲਦੇਵ ਸਿੰਘ ਅਤੇ ਉਨ੍ਹਾਂ ਦੇ ਹੋਰ ਸੰਘਰਸ਼ੀ ਸਾਥੀਆਂ ਨੇ ਦੱਸਿਆ ਕਿ 19 ਜਨਵਰੀ ਨੂੰ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਮੋਰਚਾ ਖ਼ਤਮ ਕਰਨ ਬਾਰੇ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪਤੀ ਨੇ ਪਤਨੀ ਨਾਲ ਕਮਾਇਆ ਧ੍ਰੋਹ, ਦੋਸਤਾਂ ਨੂੰ ਬੁਲਾ ਆਪ ਕਰਵਾਇਆ ਗੈਂਗਰੇਪ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
SGPC ਪ੍ਰਧਾਨ 'ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਸਾਹਮਣੇ
NEXT STORY