ਚੰਡੀਗੜ੍ਹ/ਜਲੰਧਰ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅਖ਼ੀਰਲੇ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਸਰਕਾਰ ਨੂੰ ਪੰਜਾਬ ਵਿਚ ਪੁਜਾਰੀਆਂ ਅਤੇ ਪਾਠੀ ਸਿੰਘਾਂ ਦੇ ਲਈ ਸਨਮਾਨ ਰਾਸ਼ੀ ਦੀ ਮੰਗ ਕੀਤੀ। ਉਨ੍ਹਾਂ ਦਿੱਲੀ ਦੀਆਂ ਚੋਣਾਂ ਵੇਲੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਐਲਾਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਵਿਚ ਲਾਗੂ ਲਾਗੂ ਕੀਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 31 ਮਾਰਚ ਦੀ ਛੁੱਟੀ ਰੱਦ! ਜਾਰੀ ਹੋ ਗਏ ਨਵੇਂ ਹੁਕਮ
ਵਿਧਾਨ ਸਭਾ ਵਿਚ ਬੋਲਦਿਆਂ ਜਲੰਧਰ ਕੇਂਦਰੀ ਤੋਂ 'ਆਪ' ਦੇ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਸਿੱਖਿਆ, ਸਿਹਤ ਤੇ ਹੋਰ ਵਧੀਆ-ਵਧੀਆ ਨੀਤੀਆਂ ਲੈ ਕੇ ਆਈ ਹੈ ਤੇ ਬਹੁਤ ਚੰਗੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਜਦੋਂ ਉਨ੍ਹਾਂ ਦੀ ਸਰਕਾਰ ਆਵੇਗੀ ਤਾਂ ਪੁਜਾਰੀਆਂ ਅਤੇ ਪਾਠੀ ਸਿੰਘਾਂ ਨੂੰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਚ ਵੀ ਪੁਜਾਰੀਆਂ ਅਤੇ ਪਾਠੀ ਸਿੰਘਾਂ ਨੂੰ ਸਨਮਾਨ ਰਾਸ਼ੀ ਦਿੱਤੀ ਜਾਵੇ। ਰਮਨ ਅਰੋੜਾ ਨੇ ਕਿਹਾ ਕਿ ਇਹ ਚੀਜ਼ਾਂ ਧਰਮ ਅਤੇ ਸੰਸਕ੍ਰਿਤੀ ਨਾਲ ਜੁੜੀਆਂ ਹੋਈਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਜੇਲ੍ਹ ਅੰਦਰੋਂ 24 ਪੁੜੀਆਂ ਤੰਬਾਕੂ, 12 ਕੂਲ ਲਿਪਾਂ ਅਤੇ ਹੋਰ ਸਾਮਾਨ ਬਰਾਮਦ
NEXT STORY