ਅੰਮ੍ਰਿਤਸਰ— ਸ੍ਰੀ ਹਰਿਮੰਦਰ ਸਾਹਿਬ ਦੇ ਅਜਾਇਬ ਘਰ 'ਚ ਦਮਦਮੀ ਟਕਸਾਲ ਦੇ 15ਵੇਂ ਮੁੱਖੀ ਸੰਤ ਬਾਬਾ ਠਾਕਰ ਸਿੰਘ ਦੀ ਤਸਵੀਰ ਸੁਸ਼ੋਬਿਤ ਕੀਤੀ ਗਈ ਹੈ। ਇਸ ਮੌਕੇ ਅਜਾਇਬ ਘਰ 'ਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਦਮਦਮੀ ਟਕਸਾਲ ਦੇ ਮੁੱਖੀ ਸੰਤ ਹਰਨਾਮ ਸਿੰਘ ਖਾਲਸਾ ਅਤੇ ਕਈ ਹੋਰ ਧਾਰਮਿਕ ਹਸਤੀਆਂ ਮੌਜੂਦ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸੰਤ ਬਾਬਾ ਠਾਕਰ ਸਿੰਘ ਵੱਲੋਂ ਕੀਤੇ ਗਏ ਕਾਰਜਾਂ ਸਦਕਾ ਹੀ ਉਨ੍ਹਾਂ ਦੀ ਤਸਵੀਰ ਅਜਾਇਬ ਘਰ 'ਚ ਸੁਸ਼ੋਭਿਤ ਕੀਤੀ ਗਈ ਹੈ। ਗਿਆਨੀ ਗੁਰਬਚਨ ਸਿੰਘ ਦਾ ਕਹਿਣਾ ਹੈ ਕਿ ਅਜਾਇਬ ਘਰ 'ਚ ਲੱਗਣ ਵਾਲੀਆਂ ਤਸਵੀਰਾਂ ਬਾਰੇ ਫੈਸਲਾ ਦਮਦਮੀ ਟਕਸਾਲ ਦੇ ਮੁੱਖੀ ਸੰਤ ਹਰਨਾਮ ਸਿੰਘ ਖਾਲਸਾ ਵੱਲੋਂ ਲਿਆ ਜਾਂਦਾ ਹੈ।
ਮੀਂਹ-ਝੱਖੜ ਦਾ ਕਹਿਰ :”250 ਤੋਂ ਵੱਧ ਦਰੱਖਤ ਡਿੱਗੇ
NEXT STORY