Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    6:14:14 PM

  • october 1 these vehicles will not get petrol and diesel 775 anpr cameras

    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ...

  • punjab weather imd heavy rain alert

    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਕਾਹਨੂੰਵਾਨ ਛੰਭ 'ਚ ਸੁੱਟੇ ਜਾਂਦੇ ਕੂੜੇ ਦਾ ਮਸਲਾ ਹੋਇਆ ਹੱਲ

MAJHA News Punjabi(ਮਾਝਾ)

ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਕਾਹਨੂੰਵਾਨ ਛੰਭ 'ਚ ਸੁੱਟੇ ਜਾਂਦੇ ਕੂੜੇ ਦਾ ਮਸਲਾ ਹੋਇਆ ਹੱਲ

  • Edited By Shivani Bassan,
  • Updated: 20 Jul, 2024 05:50 PM
Gurdaspur
sant balbir seechewal issue of garbage in kahanuwan was solved
  • Share
    • Facebook
    • Tumblr
    • Linkedin
    • Twitter
  • Comment

ਕਾਹਨੂੰਵਾਨ/ਗੁਰਦਾਸਪੁਰ (ਹਰਮਨ)- ਉੱਘੇ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਕਾਹਨੂੰਵਾਨ ਛੰਭ ਵਿੱਚ ਸੁੱਟੇ ਜਾਂਦੇ ਕੂੜੇ ਦਾ ਮਸਲਾ ਹੱਲ ਹੋ ਗਿਆ ਹੈ ਅਤੇ ਨਗਰ ਕੌਂਸਲ ਗੁਰਦਾਸਪੁਰ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਅੱਜ ਤੋਂ ਬਾਅਦ ਉਹ ਕਾਹਨੂੰਵਾਨ ਛੰਭ ਵਿੱਚ ਕੂੜਾ ਨਹੀਂ ਸੁੱਟਣਗੇ।

ਬੀਤੇ ਕੁਝ ਦਿਨਾਂ ਤੋਂ ਪਿੰਡ ਚੋਪੜਾ ਅਤੇ ਇਲਾਕੇ ਦੇ ਲੋਕਾਂ ਨੇ ਕਾਹਨੂੰਵਾਨ ਛੰਭ ਬਚਾਓ ਮੰਚ ਦੇ ਜਰੀਏ ਮੋਰਚਾ ਲਗਾਇਆ ਹੋਇਆ ਸੀ ਕਿ ਨਗਰ ਕੌਂਸਲ ਗੁਰਦਾਸਪੁਰ ਵੱਲੋਂ ਪਿੰਡ ਚੋਪੜਾ ਦੀ ਪੰਚਾਇਤੀ ਜ਼ਮੀਨ ਵਿੱਚ ਸੁੱਟਿਆ ਜਾਂਦਾ ਕੂੜਾ ਬੰਦ ਕੀਤਾ ਜਾਵੇ ਅਤੇ ਕੂੜੇ ਦੇ ਡੰਪ ਨੂੰ ਖ਼ਤਮ ਕੀਤਾ ਜਾਵੇ। ਇਸ ਸਬੰਧੀ ਇਲਾਕੇ ਦੀਆਂ ਕੁਝ ਪੰਚਾਇਤਾਂ ਨੇ ਮਤੇ ਪਾ ਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਭੇਜੇ ਸਨ ਕਿ ਉਹ ਆਪਣਾ ਦਖ਼ਲ ਦੇ ਕੇ ਇਸ ਮਸਲੇ ਨੂੰ ਹੱਲ ਕਰਵਾਉਣ। ਇਲਾਕੇ ਦੇ ਲੋਕਾਂ ਦੀ ਮੰਗ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਧਿਆਨ ਵਿੱਚ ਰੱਖਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਗੁਰਦਾਸਪੁਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਸਾਰੇ ਮਸਲੇ ਦੀ ਜਾਣਕਾਰੀ ਹਾਸਲ ਕੀਤੀ।

PunjabKesari

ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ

ਮੀਟਿੰਗ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਗਰ ਕੌਂਸਲ ਗੁਰਦਾਸਪੁਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਸਖ਼ਤ ਹਦਾਇਤਾਂ ਹਨ ਕਿ ਛੰਭ ਵਰਗੇ ਕਿਸੇ ਵੀ ਕੁਦਰਤੀ ਸਰੋਤ ਨੂੰ ਕੂੜੇ ਦੇ ਡੰਪ ਬਣਾ ਕੇ ਗੰਦਲਾ ਨਹੀਂ ਕੀਤਾ ਜਾ ਸਕਦਾ, ਬਲਕਿ ਕੂੜੇ ਦੇ ਨਿਪਟਾਰੇ ਲਈ ਨਿਰਧਾਰਿਤ ਵਿਗਿਆਨਿਕ ਵਿਧੀ-ਵਿਧਾਨ ਅਪਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਾਹਨੂੰਵਾਨ ਛੰਭ ਜਿੱਥੇ 18ਵੀਂ ਸਦੀ ਵਿੱਚ ਛੋਟਾ ਘੱਲੂਘਾਰਾ ਵਾਪਰਿਆ ਸੀ ਅਤੇ ਹਜ਼ਾਰਾਂ ਸਿੰਘ-ਸਿੰਘਣੀਆਂ ਸ਼ਹੀਦ ਹੋਏ ਸਨ, ਉਸ ਪਾਵਨ ਧਰਤੀ ਉੱਪਰ ਕੂੜਾ ਸੁੱਟਣਾ ਬੰਦ ਕੀਤਾ ਜਾਵੇ। ਇਸ ਉੱਪਰ ਨਗਰ ਨਗਰ ਕੌਂਸਲ ਦੇ ਈ.ਓ. ਭੁਪਿੰਦਰ ਸਿੰਘ ਦਾਲਮ ਨੇ ਕਿਹਾ ਕਿ ਨਗਰ ਕੌਂਸਲ ਗੁਰਦਾਸਪੁਰ ਵੱਲੋਂ ਅੱਜ ਤੋਂ ਬਾਅਦ ਪਿੰਡ ਚੋਪੜਾ ਵਿਖੇ ਡੰਪ ਉੱਪਰ ਕੂੜਾ ਨਹੀਂ ਸੁੱਟਿਆ ਜਾਵੇਗਾ ਅਤੇ ਓਥੇ ਬਣੇ ਕੂੜੇ ਦੇ ਡੰਪ ਨੂੰ ਵੀ ਸੈਗਰੀਗੇਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੂੜੇ ਦੇ ਨਿਪਟਾਰੇ ਲਈ ਨਗਰ ਕੌਂਸਲ ਵੱਲੋਂ ਜਗ੍ਹਾ ਦੇ ਬਦਲਵੇਂ ਪ੍ਰਬੰਧ ਕਰ ਲਏ ਜਾਣਗੇ।

ਇਹ ਵੀ ਪੜ੍ਹੋ-  ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ

ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਿੰਡ ਚੋਪੜਾ ਵਿਖੇ ਕੂੜਾ ਡੰਪ ਦਾ ਦੌਰਾ ਕੀਤਾ ਅਤੇ ਨਜ਼ਦੀਕ ਹੀ ਪਿੰਡ ਤੇ ਇਲਾਕਾ ਨਿਵਾਸੀਆਂ ਵੱਲੋਂ ਲਗਾਏ ਧਰਨੇ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਅੱਜ ਤੋਂ ਬਾਅਦ ਨਗਰ ਕੌਂਸਲ ਗੁਰਦਾਸਪੁਰ ਵੱਲੋਂ ਛੰਭ ਵਿੱਚ ਕੂੜਾ ਨਹੀਂ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸਵੱਛ ਰੱਖਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਉਹ ਕਾਹਨੂੰਵਾਨ ਛੰਭ ਵਿੱਚ ਅੱਗੇ ਤੋਂ ਕੂੜਾ ਨਾ ਸੁੱਟਣ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੂੜੇ ਦਾ ਪ੍ਰਬੰਧਨ ਕਰਨ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਸੁਚੇਤ ਹੋਣ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੀ ਚੇਤਨਾ ਸਦਕਾ ਹੀ ਅਸੀਂ ਆਪਣੀਆਂ ਨਦੀਆਂ, ਦਰਿਆਵਾਂ, ਛੰਭਾਂ ਸਮੇਤ ਕੁਦਰਤੀ ਸਰੋਤਾਂ ਨੂੰ ਗੰਦਲਾ ਹੋਣ ਤੋਂ ਬਚਾ ਸਕਦੇ ਹਾਂ।

PunjabKesari

ਇਸ ਮੌਕੇ ਕਾਹਨੂੰਵਾਨ ਛੰਭ ਬਚਾਓ ਮੰਚ ਵੱਲੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਦਾਸਪੁਰ ਹਿਰਦੇਪਾਲ ਸਿੰਘ, ਨਾਇਬ ਤਹਿਸੀਲਦਾਰ ਕਾਹਨੂੰਵਾਨ ਕੁਲਵਿੰਦਰ ਸਿੰਘ, ਗਿਰਦਾਵਰ ਸਤਿੰਦਰ ਸਿੰਘ ਕਾਹਨੂੰਵਾਨ, ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਬਲਬੀਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਅੱਤ ਦੀ ਗਰਮੀ ਕਾਰਨ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਘਟੀ, ਮਾਪਿਆਂ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sant Balbir Singh Seechewal
  • garbage
  • Kahanuwan Chambha
  • ਸੰਤ ਬਲਬੀਰ ਸਿੰਘ ਸੀਚੇਵਾਲ
  • ਕੂੜਾ
  • ਕਾਹਨੂੰਵਾਨ ਚੰਬਾ

2 ਜੀਪਾਂ ਵਿਚਾਲੇ ਹੋਈ ਭਿਆਨਕ ਟੱਕਰ, ਇਕ ਗੰਭੀਰ ਜ਼ਖ਼ਮੀ

NEXT STORY

Stories You May Like

  • peskov statement
    ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ
  • thanks to the efforts of the delhi gurdwara committee
    ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ ਦਿੱਲੀ ਪੁੱਜਾ : ਕਾਲਕਾ, ਕਾਹਲੋਂ
  • prominent sikh leader
    ਇਟਲੀ ਤੋਂ ਪ੍ਰਮੁੱਖ ਸਿੱਖ ਆਗੂ ਬਲਬੀਰ ਸਿੰਘ ਲੱਲ ਦਾ ਦਿਹਾਂਤ, ਰੋਮ ਦੇ ਹਸਪਤਾਲ 'ਚ ਸਨ ਜੇਰੇ ਇਲਾਜ
  • ignoring the significance of sikh history is concerning
    ਸਿੱਖ ਇਤਿਹਾਸ ਦੀ ਅਹਿਮੀਅਤ ਨਜ਼ਰਅੰਦਾਜ਼ ਕਰਨਾ ਚਿੰਤਾਜਨਕ : ਬਾਬਾ ਬਲਬੀਰ ਸਿੰਘ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • sant ranjit singh ji
    ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਦੇ ਸੇਵਾਦਾਰ ਸੰਤ ਰਣਜੀਤ ਸਿੰਘ ਸੱਚਖੰਡ ਜਾ ਬਿਰਾਜੇ
  • nayab singh saini punjab
    ਪੰਜਾਬ ਦੀ ਜਨਤਾ ਨੂੰ ਚੁਟਕਲੇ ਨਹੀਂ, ਵਿਕਾਸ ਅਤੇ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ: ਨਾਇਬ ਸਿੰਘ ਸੈਣੀ
  • a new solution to the population problem sir
    ਆਬਾਦੀ ਸਮੱਸਿਆ ਦਾ ਇਕ ਨਵਾਂ ਹੱਲ – ਐੱਸ.ਆਈ.ਆਰ.
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • elderly man dies from generator fumes in amritsar
      ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ,...
    • amritdhari sikh from pathankot in saudi arabia
      ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ,...
    • major weather warning for punjab
      ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
    • major crackdown in himachal
      ਹਿਮਾਚਲ ਪੁਲਸ ਦੀ ਵੱਡੀ ਕਾਰਵਾਈ ! ਪੰਜਾਬੀ ਨੌਜਵਾਨਾਂ ਸਮੇਤ ਫੜੇ ਗਏ 4 ਨਸ਼ਾ ਤਸਕਰ
    • gurmat samagam at gurdwara sri manji sahib
      ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ...
    • punjab  8 accused linked to foreign smugglers arrested
      ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਗ੍ਰਿਫਤਾਰ, ਸਰਹੱਦ ਪਾਰੋਂ ਡਰੋਨ...
    • two youths arrested after fleeing with a car under the pretext of a test drive
      ਟਰਾਇਲ ਦੇ ਬਹਾਨੇ ਕਾਰ ਲੈ ਕੇ ਫਰਾਰ ਹੋਏ 2 ਨੌਜਵਾਨ ਕਾਬੂ
    • junior asia cup winning hockey team welcomed at amritsar airport
      ਜੂਨੀਅਰ ਏਸ਼ੀਆ ਕੱਪ ਜਿੱਤ ਕੇ ਵਤਨ ਪਰਤੀ ਹਾਕੀ ਟੀਮ, ਅੰਮ੍ਰਿਤਸਰ ਏਅਰਪੋਰਟ 'ਤੇ...
    • storm late at night destroys poultry farm
      ਦੀਨਾਨਗਰ 'ਚ ਕੁਦਰਤ ਦੀ ਮਾਰ, ਦੇਰ ਰਾਤ ਆਏ ਤੇਜ਼ ਤੂਫ਼ਾਨ ਨੇ ਪੋਲਟਰੀ ਫਾਰਮ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +