ਸੁਲਤਾਨਪੁਰ ਲੋਧੀ : ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਸਾਰੇ ਪਾਰਲੀਮੈਂਟ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਕਜੁੱਟਤਾ ਨਾਲ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਦਾ ਮੁੱਦਾ ਪਾਰਲੀਮੈਂਟ ’ਚ ਰੱਖਣ। ਸੰਤ ਸੀਚੇਵਾਲ ਅੱਜ ਨਿਰਮਲ ਕੁਟੀਆ ਸੀਚੇਵਾਲ ’ਚ ਮਨਾਏ ਗਏ ਕੌਮਾਂਤਰੀ ਜਲਗਾਹ ਦਿਵਸ 'ਤੇ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਥਾਪਨਾ ਦਿਵਸ ਦੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਇਕ ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ
ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਐੱਮ. ਪੀਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਲ 2039 ਤੱਕ ਪੰਜਾਬ ਦਾ ਪਾਣੀ 1000 ਫੁੱਟ ਡੂੰਘਾ ਚਲਾ ਜਾਵੇਗਾ। ਸਾਰੀਆਂ ਸਿਆਸੀ ਧਿਰਾਂ ਨੂੰ ਪਾਣੀਆਂ ਦੇ ਮੁੱਦੇ ’ਤੇ ਸਿਰ ਜੋੜਨ ਦੀ ਸਖਤ ਲੋੜ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਬਚਾ ਸਕੀਏ। ਪੰਜਾਬ ਦੇ ਪਾਣੀਆਂ ਦੇ ਮਸਲਿਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਇਕਜੁੱਟਤਾ ਨਾਲ ਲੋਕ ਸਭਾ ਤੇ ਰਾਜ ਸਭਾ ’ਚ ਉਠਾਉਣ। ਪਾਣੀਆਂ ਦੇ ਪੱਖ ਤੋਂ ਪੰਜਾਬ ਬੜੇ ਗੰਭੀਰ ਸੰਕਟ ’ਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਪੰਜਾਬ ਦੇ ਸਾਰੇ ਮੈਂਬਰ ਪਾਣੀਆਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਉਣ।
ਇਹ ਵੀ ਪੜ੍ਹੋ : ਲੁਟੇਰਿਆਂ ਨੇ ਬੈਂਕ 'ਚ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਘਟਨਾ CCTV 'ਚ ਕੈਦ, ਲੱਖਾਂ ਦਾ ਨੁਕਸਾਨ
ਸਮਾਗਮ ਦੌਰਾਨ ਇਲਾਕੇ ਭਰ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੰਤ ਸੀਚੇਵਾਲ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਲੰਮੀ ਉਮਰ ਤੇ ਸਿਹਤਯਾਬੀ ਲਈ ਅਰਦਾਸ ਬੇਨਤੀ ਕੀਤੀ। ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਬਿਕਰਮ ਸਿੰਘ ਵਿਰਕ ਨੇ ਵਿੱਦਿਅਕ ਅਦਾਰਿਆਂ ’ਚ ਨਵੇਂ ਵਿੱਦਿਅਕ ਵਰ੍ਹੇ ਤੋਂ ਦਿੱਤੀਆਂ ਜਾਣ ਵਾਲੀਆਂ ਆਧੁਨਿਕ ਸਹੂਲਤਾਂ ਦਾ ਵਿਸ਼ੇਸ਼ ਜ਼ਿਕਰ ਕੀਤਾ। ਇਸ ਮੌਕੇ ਵਿੱਦਿਆ ਤੇ ਖੇਡਾਂ ’ਚ ਨਾਂ ਕਮਾਉਣ ਵਾਲੇ ਬੱਚਿਆਂ ਨੂੰ ਇਨਾਮ ਤੇ ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ : ਬੰਗਲੌਰ ਤੋਂ ਸਾਈਕਲ ਚਲਾ ਸਿੱਧੂ ਦੀ ਹਵੇਲੀ ਪੁੱਜਾ ਇਹ ਸ਼ਖਸ, ਗਿਨੀਜ਼ ਬੁੱਕ 'ਚ ਵੀ ਦਰਜ ਕਰਵਾ ਚੁੱਕਾ ਨਾਂ
ਇਸ ਮੌਕੇ ਸੰਤ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਗੁਰਮੇਜ ਸਿੰਘ ਸੈਦਰਾਣਾ ਸਾਹਿਬ, ਸੰਤ ਪਰਗਟ ਨਾਥ, ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਰਪੰਚ ਜੋਗਾ ਸਿੰਘ ਚੱਕ ਚੇਲਾ, ਰਣਜੀਤ ਸਿੰਘ ਰਾਣਾ, ਸੰਤ ਸੁਖਜੀਤ ਸਿੰਘ ਸੀਚੇਵਾਲ, ਭਾਈ ਸੁਰਜੀਤ ਸਿੰਘ ਸ਼ੈਂਟੀ, ਸਕੂਲ ਦੇ ਪ੍ਰਿੰਸੀਪਲ ਸਤਪਾਲ ਸਿੰਘ ਗਿੱਲ, ਮੋਹਣ ਲਾਲ ਸੂਦ ਆਦਿ ਤੋਂ ਇਲਾਵਾ ਸੰਤ ਅਵਤਾਰ ਸਿੰਘ ਯਾਦਗਾਰੀ ਕਾਲਜ ਤੇ ਸਕੂਲ ਦਾ ਸਟਾਫ ਤੇ ਬੱਚੇ ਹਾਜ਼ਰ ਸਨ।
ਇਹ ਵੀ ਪੜ੍ਹੋ : ਅਜੀਬੋ-ਗਰੀਬ: ਬਿਹਾਰ 'ਚ ਇੰਟਰ ਦੀ ਪ੍ਰੀਖਿਆ ਦੌਰਾਨ ਕੁੜੀਆਂ ਵਿਚਾਲੇ ਖੁਦ ਨੂੰ ਇਕੱਲਾ ਦੇਖ ਬੇਹੋਸ਼ ਹੋਇਆ ਵਿਦਿਆਰਥੀ
ਉਪ ਰਾਸ਼ਟਰਪਤੀ ਨੇ ਦਿੱਤੀ ਵਧਾਈ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ 61ਵੇਂ ਜਨਮ ਦਿਨ ਮੌਕੇ ਜਿੱਥੇ ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂਆਂ ਨੇ ਵਧਾਈਆਂ ਦਿੱਤੀਆਂ, ਉਥੇ ਹੀ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ ਵਧਾਈ ਦਿੰਦਿਆਂ ਉਨ੍ਹਾਂ ਦੀ ਲੰਮੀ ਉਮਰ ਤੇ ਸਿਹਤਯਾਬੀ ਦੀ ਕਾਮਨਾ ਕੀਤੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਲੋਕ ਸਭਾ ਚੋਣਾਂ ਸਬੰਧੀ ਸੁਖਬੀਰ ਬਾਦਲ ਤੇ ਮਾਇਆਵਤੀ ਵਿਚਾਲੇ ਮੀਟਿੰਗ, ਗੱਠਜੋੜ ਨੂੰ ਤਕੜਾ ਕਰਨ ਲਈ ਹੋਈਆਂ ਵਿਚਾਰਾਂ
NEXT STORY