ਸੁਲਤਾਨਪੁਰ ਲੋਧੀ (ਧੀਰ)- ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼-ਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦੇ ਸਾਲ 2026 ਨੂੰ ਕੁਦਰਤੀ ਸਰੋਤਾਂ, ਖ਼ਾਸ ਕਰਕੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਸਮਰਪਿਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਗੌਰਵਸ਼ਾਲੀ ਇਤਿਹਾਸ 'ਪੰਜ ਆਬ'-ਪੰਜ ਦਰਿਆਵਾਂ ਦੀ ਧਰਤੀ-ਨਾਲ ਜੁੜਿਆ ਹੋਇਆ ਹੈ ਅਤੇ ਇਹ ਨਦੀਆਂ ਸਾਡੀ ਸਭਿਆਚਾਰ, ਪਹਿਚਾਣ ਅਤੇ ਵਿਰਾਸਤ ਦਾ ਅਟੁੱਟ ਅੰਗ ਹਨ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਨੇ ਧੂਮਧਾਮ ਨਾਲ ਕੀਤਾ ਨਵੇਂ ਸਾਲ ਦਾ Grand Welcome, ਵੇਖੋ ਜਸ਼ਨ ਦੀਆਂ ਤਸਵੀਰਾਂ
ਸੰਤ ਸੀਚੇਵਾਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ 2026 ਨੂੰ ਆਪਣੀਆਂ ਨਦੀਆਂ ਅਤੇ ਜਲ ਸਰੋਤਾਂ ਦੀ ਮੁੜ ਸੁਰਜੀਤ ਅਤੇ ਰੱਖਿਆ ਦਾ ਸਾਲ ਬਣਾਇਆ ਜਾਵੇ। ਉਨ੍ਹਾਂ ਨੇ ਖਾਸ ਤੌਰ ’ਤੇ ਬੁੱਢੇ ਦਰਿਆ ਦੀ ਗੰਭੀਰ ਹਾਲਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਗੁਆਂਢੀ ਸੂਬੇ ਰਾਜਸਥਾਨ ਲਈ ਵੀ ਚਿੰਤਾ ਦਾ ਕਾਰਨ ਬਣ ਚੁੱਕਾ ਹੈ। ਉਨ੍ਹਾਂ ਜ਼ੋਰ ਦਿੰਦੇ ਕਿਹਾ ਕਿ ਨਦੀਆਂ ਵਿਚ ਵਧ ਰਹੇ ਪ੍ਰਦੂਸ਼ਣ ਅਤੇ ਗੰਦਗੀ ਕਾਰਨ ਸਿਰਫ਼ ਵਾਤਾਵਰਣ ਸੰਕਟ ਹੀ ਨਹੀਂ, ਸਗੋਂ ਜਲਵਾਯੂ ਪਰਿਵਰਤਨ ਅਤੇ ਮਨੁੱਖੀ ਜੀਵਨ ਲਈ ਵੀ ਖਤਰਾ ਪੈਦਾ ਹੋ ਰਿਹਾ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ਸਾਨੂੰ ਆਪਣੀਆਂ ਨਦੀਆਂ ਅਤੇ ਦਰਿਆਵਾਂ ਨਾਲ ਉਹੋ ਜਿਹਾ ਵਿਵਹਾਰ ਕਰਨਾ ਚਾਹੀਦਾ ਹੈ, ਜਿਵੇਂ ਸਾਡੇ ਗੁਰੂ ਪੀਰ ਕਰਦੇ ਹੁੰਦੇ ਸੀ। ਨਦੀਆਂ ਸਿਰਫ਼ ਕੁਦਰਤੀ ਸਰੋਤ ਨਹੀਂ, ਇਹ ਸਾਡੀ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਨਿਸ਼ਾਨੀ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਂਝੇ ਯਤਨਾਂ ਨਾਲ ਇਸ ਮੁਹਿੰਮ ਨਾਲ ਜੁੜ ਕੇ ਨਦੀਆਂ ਦੀ ਸਫ਼ਾਈ ਅਤੇ ਸੁੱਰਖਿਆ ਵਿਚ ਆਪਣਾ ਯੋਗਦਾਨ ਪਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਸਾਲ 2026 ਸਿਰਫ਼ ਪੰਜਾਬ ਦੀਆਂ ਨਦੀਆਂ ਦੇ ਸੁੱਰਖਿਆ ਦਾ ਸਾਲ ਹੀ ਨਹੀਂ ਹੋਵੇਗਾ, ਸਗੋਂ ਇਹ ਇਕ ਨਵੀਂ ਸ਼ੁਰੂਆਤ ਹੋਵੇਗੀ, ਜਦੋਂ ਅਸੀਂ ਪੰਜਾਬ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਠੋਸ ਕਦਮ ਚੁੱਕਾਂਗੇ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ਵਾਸੀਆਂ ਨੂੰ ਅਪੀਲ ਕੀਤੀ ਕਿ ਸਾਰੇ ਮਿਲ ਕੇ ਜਲ ਸ੍ਰੋਤਾਂ ਦੀ ਰੱਖਿਆ ਲਈ ਕੰਮ ਕਰਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ 4 ਜਨਵਰੀ ਤੱਕ ਦਿੱਤੀ ਵੱਡੀ ਚਿਤਾਵਨੀ
ਸੰਤ ਸੀਚੇਵਾਲ ਨੇ ਨਵੇਂ ਸਾਲ 2026 ਦੇ ਮੌਕੇ ’ਤੇ ਵਿਸ਼ਵ ਸ਼ਾਂਤੀ ਅਤੇ ਸਦਭਾਵਨਾ ਦੀ ਕਾਮਨਾ ਕਰਦਿਆਂ ਕਿਹਾ ਕਿ ਦੁਨੀਆ ਦੇ ਕਿਸੇ ਵੀ ਕੋਨੇ ਵਿਚ ਜੰਗਾਂ ਅਤੇ ਟਕਰਾਅ ਦਾ ਅੰਤ ਹੋਣਾ ਚਾਹੀਦਾ ਹੈ। ਸਾਨੂੰ ਸਭ ਨੂੰ ਮਿਲ ਕੇ ਸ਼ਾਂਤੀ, ਖੁਸ਼ਹਾਲੀ ਅਤੇ ਏਕਤਾ ਦੀ ਦਿਸ਼ਾ ਵਿਚ ਅੱਗੇ ਵਧਣਾ ਚਾਹੀਦਾ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਦਾ ਇਹ ਸੱਦਾ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਦੇਸ਼ ਭਰ ਵਿਚ ਕੁਦਰਤੀ ਸਰੋਤਾਂ ਦੇ ਸੁੱਰਖਿਆ ਅਤੇ ਵਾਤਾਵਰਣ ਦੀ ਰੱਖਿਆ ਵੱਲ ਇਕ ਮਹੱਤਵਪੂਰਨ ਕਦਮ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ‘ਚ ਵੱਡਾ ਫੇਰਬਦਲ! ਜਲੰਧਰ ਦੇ DCP ਨਰੇਸ਼ ਡੋਗਰਾ ਸਣੇ ਦੋ ਅਧਿਕਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2 ਨਾਜਾਇਜ਼ ਪਿਸਟਲ ਸਣੇ ਇਕ ਗ੍ਰਿਫਤਾਰ
NEXT STORY