ਨਵੀਂ ਦਿੱਲੀ : ਲੋਕ ਸਭਾ ਵਿਚ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਸੰਸਦ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦਾ ਮੁੱਦਾ ਚੁੱਕਿਆ ਗਿਆ। ਇਸ ਮੌਕੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਆਮਦਨ ਵਿਚ ਦੁੱਗਣਾ ਵਾਧਾ ਕੀਤਾ ਜਾਵੇਗਾ, ਜੋ ਅਜੇ ਤੱਕ ਨਹੀਂ ਹੋਈ। ਬੜੇ ਅਫਸੋਸ ਨਾਲ ਕਿਹਾ ਜਾਵੇਗਾ ਕਿ ਆਮਦਨ ਤਾਂ ਦੁਗਣੀ ਨਹੀਂ ਹੋਈ ਪਰ ਕਿਸਾਨ ਅਤੇ ਮਜ਼ਦੂਰ ਕਰਜ਼ੇ ਦੇ ਵੱਧ ਰਹੇ ਭਾਰ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀਆਂ ਜ਼ਰੂਰ ਕਰ ਰਹੇ ਹਨ।
ਪੜ੍ਹੋ ਇਹ ਵੀ - 6 ਲੱਖ ਅਧਿਆਪਕਾਂ ਲਈ ਖੁਸ਼ਖਬਰੀ: ਇਸ ਸੂਬੇ 'ਚ ਨਵੇਂ ਸਾਲ ਤੋਂ ਸ਼ੁਰੂ ਹੋਵੇਗੀ Online ਤਬਾਦਲਾ ਪ੍ਰਕਿਰਿਆ
ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਉਹ ਕਿਸਾਨ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਲਈ ਕੋਈ ਯੋਜਨਾ ਬਣਾ ਰਹੀ ਹੈ ਜਾਂ ਨਹੀਂ। ਜੇਕਰ ਸਰਕਾਰ ਇਸ ਸਬੰਧ ਵਿਚ ਕੋਈ ਯੋਜਨਾ ਬਣਾ ਰਹੀ ਹੈ ਤਾਂ ਉਸ ਬਾਰੇ ਜਾਣਕਾਰੀ ਦਿੱਤੀ ਜਾਵੇ ਜੇਕਰ ਨਹੀਂ ਤਾਂ ਇਸ ਬਾਰੇ ਸਪੱਸ਼ਟ ਕਰਨ।
ਪੜ੍ਹੋ ਇਹ ਵੀ - ਖ਼ੁਸ਼ਖ਼ਬਰੀ: ਨਵੇਂ ਸਾਲ ਤੋਂ ਵਧੇਗੀ ਮੁਲਾਜ਼ਮਾਂ ਦੀ ਤਨਖ਼ਾਹ! ਇਸ ਸੂਬਾ ਸਰਕਾਰ ਨੇ ਕਰ 'ਤਾ ਐਲਾਨ
ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 17 ਦਸੰਬਰ ਨੂੰ ਹੋਵੇਗਾ...
NEXT STORY