ਜਲੰਧਰ (ਧਵਨ)–ਰਾਜ ਸਭਾ ਮੈਂਬਰ ਅਤੇ ਚੌਗਿਰਦਾ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੌਮੀ ਰਾਜਮਾਰਗਾਂ ’ਤੇ ਪਾਣੀ ਦੀ ਨਿਕਾਸੀ ਲਈ ਨੈਸ਼ਨਲ ਹਾਈਵੇਅ ਅਥਾਰਿਟੀ ਵੱਲੋਂ ਬਣਾਏ ਜਾ ਰਹੇ ਪੁਲਾਂ ਦੇ ਗਲਤ ਡਿਜ਼ਾਈਨ ’ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਚਿੱਠੀ ਲਿਖ ਕੇ ਇਹ ਮਾਮਲਾ ਉਠਾਇਆ ਅਤੇ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਅਧਿਕਾਰੀਆਂ ਨੂੰ ਇਸ ਦੇ ਪ੍ਰਤੀ ਜਵਾਬਦੇਹ ਬਣਾਉਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ 27 ਤੱਕ Alert, ਮੌਸਮ ਦੀ ਵੱਡੀ ਭਵਿੱਖਬਾਣੀ, ਜਾਣੋ ਕਦੋਂ ਪਵੇਗਾ ਮੀਂਹ
ਸੰਤ ਸੀਚੇਵਾਲ ਨੇ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਅਧਿਕਾਰੀਆਂ ਦੀ ਖਿਚਾਈ ਕੀਤੀ, ਜਿਨ੍ਹਾਂ ਨੇ ਐੱਨ. ਐੱਚ. ਨੰ. 44 ’ਤੇ ਡਰੇਨ ਦੇ ਲੈਵਲ ਤੋਂ 4 ਫੁੱਟ ਉੱਚੀ ਪੁਲੀ ਬਣਾਈ ਹੈ। ਇਸ ਨਾਲ ਸਥਾਨਕ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਦਿਨ ਸਵੇਰੇ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਅਧਿਕਾਰੀਆਂ ਨੂੰ ਅੰਮ੍ਰਿਤਸਰ-ਜਲੰਧਰ ਨੈਸ਼ਨਲ ਹਾਈਵੇਅ ’ਤੇ ਸੱਦਿਆ ਗਿਆ ਸੀ, ਜਿੱਥੇ ਕਾਲਾ ਸੰਘਿਆਂ ਡਰੇਨ ਨੈਸ਼ਨਲ ਹਾਈਵੇਅ ਦੇ ਥੱਲਿਓਂ ਲੰਘਦੀ ਹੈ। ਇਥੇ ਪਾਣੀ ਦੀ ਨਿਕਾਸੀ ਲਈ ਬਣਾਈ ਗਈ ਪੁਲੀ ਡਰੇਨ ਦੇ ਪੱਧਰ ਤੋਂ ਉੱਚੀ ਹੋਣ ਕਾਰਨ ਪਿੱਛੇ ਰਹਿਣ ਵਾਲੇ ਲੋਕਾਂ ਦੇ ਘਰਾਂ ਵਿਚ ਪਾਣੀ ਭਰ ਜਾਂਦਾ ਹੈ।
ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਵੱਡੀ ਕਾਰਵਾਈ, MLA ਰਮਨ ਅਰੋੜਾ ਗ੍ਰਿਫ਼ਤਾਰ
ਸੰਤ ਸੀਚੇਵਾਲ ਨੇ ਐੱਨ. ਐੱਚ. ਵੱਲੋਂ ਆਏ ਸਾਈਟ ਡਾਇਰੈਕਟਰ ਨੂੰ ਝਾੜ ਪਾਈ ਅਤੇ ਕਿਹਾ ਕਿ ਇੰਨੇ ਮਾਹਿਰ ਇੰਜੀਨੀਅਰ ਹੋਣ ਦੇ ਬਾਵਜੂਦ ਅਜਿਹੀਆਂ ਗਲਤੀਆਂ ਹੋਣੀਆਂ ਸ਼ਰਮਨਾਕ ਹੈ। ਪੁਲੀ ਦਾ ਡਿਜ਼ਾਈਨ ਗਲਤ ਬਣਾਉਣ ਕਾਰਨ ਬਰਸਾਤ ਵੇਲੇ ਪਾਣੀ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਜਾਂਦਾ ਹੈ। ਉਨ੍ਹਾਂ ਇਸ ਮਾਮਲੇ ਦਾ ਜਲਦ ਹੱਲ ਕੱਢਣ ਦੀ ਦਿਸ਼ਾ ’ਚ ਹਦਾਇਤਾਂ ਦਿੱਤੀਆਂ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਪਨਬਸ ਦਾ ਸੁਪਰਡੈਂਟ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ 55 ਪਿੰਡਾਂ ਦੀ ਜ਼ਮੀਨ ਹੋਵੇਗੀ ਐਕਵਾਇਰ! ਲੱਗਣ ਜਾ ਰਿਹੈ ਵੱਡਾ ਪ੍ਰਾਜੈਕਟ
NEXT STORY