ਸੁਲਤਾਨਪੁਰ ਲੋਧੀ (ਧੀਰ)-ਪੰਜਾਬ ਨੂੰ ਨਵਾਂ ਮੋੜ ਦੇਣ ਵਾਲੀ ਪਵਿੱਤਰ ਵੇਈਂ ਦੀ 25ਵੀਂ ਵਰ੍ਹੇਗੰਢ ਮੌਕੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ 25 ਸਾਲਾਂ ਦੀ ਅਣਥੱਕ ਮਿਹਨਤ ਸਦਕਾ 165 ਕਿਲੋਮੀਟਰ ਲੰਮੀ ਵੇਈਂ ਸਾਫ਼ ਵੱਗਣ ਲੱਗ ਪਈ ਹੈ। ਕਾਰਸੇਵਾ ਦੀ 25ਵੀਂ ਵਰ੍ਹੇਗੰਢ ਮੌਕੇ ਕਰਵਾਏ ਗਏ ਸਮਾਗਮ ’ਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੀ ਉਚੇਚੇ ਤੌਰ ’ਤੇ ਪਹੁੰਚੇ ਸਨ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਅਹੁਦੇਦਾਰਾਂ ਦਾ ਐਲਾਨ, ਲਿਸਟ 'ਚ ਪੜ੍ਹੋ ਪੂਰੇ ਵੇਰਵੇ
ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣ ਦੀ ਤਾਕੀਦ ਕਰਦਿਆਂ ਕਿਹਾ ਕਿ ਸਿਸਟਮ ’ਚ ਉਦੋਂ ਹੀ ਸੁਧਾਰ ਹੋਵੇਗਾ, ਜਦੋਂ ਇਨ੍ਹਾਂ ਅਫ਼ਸਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 70 ਸਾਲਾਂ ਤੋਂ ਵਿਗੜੇ ਸਿਸਟਮ ਨੂੰ ਜਿਹੜਾ ਜੰਗਾਲ ਲੱਗ ਚੁੱਕਾ ਹੈ, ਉਸ ਨੂੰ ਲਹਾਉਣਾ ਜ਼ਰੂਰੀ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ 25ਵੀਂ ਵਰ੍ਹੇਗੰਢ ਦੀਆਂ ਸੰਗਤਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਬਾਬੇ ਨਾਨਕ ਦੀ ਵੇਈਂ ਦਾ ਮੁੜ ਸਾਫ਼ ਹੋ ਕੇ ਵਗਣਾ ਇਕ ਸ਼ਾਨਾਮਤਾ ਇਤਿਹਾਸ ਹੈ, ਜਿਸ ਲਈ ਉਨ੍ਹਾਂ ਪਵਿੱਤਰ ਵੇਈਂ ਦੀ ਕਾਰਸੇਵਾ ’ਚ ਹਿੱਸਾ ਪਾਉਣ ਲਈ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਧੰਨਵਾਦ ਕੀਤਾ। ਇਸ ਮੌਕੇ ਆਏ ਬੁਲਾਰਿਆਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਪੰਜਾਬ ਦੀਆਂ ਨਦੀਆਂ ਤੇ ਦਰਿਆਵਾਂ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਰਲਮਿਲ ਕੇ ਹੰਭਲਾ ਮਾਰਿਆ ਜਾਵੇ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 14 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ, ਵਿਭਾਗ ਵੱਲੋਂ Alert ਜਾਰੀ
ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਪੰਚਾਂਲ, ਐੱਸ. ਐੱਸ. ਪੀ. ਗੌਰਵ ਤੂਰਾ ਅਤੇ ਐੱਸ. ਡੀ. ਐੱਮ. ਅਲਕਾ ਕਾਲੀਆ, ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ, ਸੰਤ ਲੀਡਰ ਸਿੰਘ, ਸੰਤ ਗੁਰਮੇਜ ਸਿੰਘ, ਸੰਤ ਪ੍ਰਗਟ ਨਾਥ, ਸੰਤ ਬਲਦੇਵ ਕ੍ਰਿਸ਼ਨ ਸਿੰਘ, ਸੰਤ ਬਲਵਿੰਦਰ ਸਿੰਘ ਖਡੂਰ ਸਾਹਿਬ, ਸੰਤ ਬਲਰਾਜ ਸਿੰਘ ਜਿਾਅਣ ਵਾਲੇ, ਵੈਦ ਪਰਮਜੀਤ ਸਿੰਘ ਭੱਟੀ, ਨਿਹੰਗ ਸਿੰਘ ਜਥੇਬੰਦੀਆਂ, ਸੰਜਣ ਸਿੰਘ ਚੀਮਾ, ‘ਆਪ’ ਦੇ ਜ਼ਿਲਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਸੰਤ ਸੁਖਜੀਤ ਸਿੰਘ, ਸਰਪੰਚ ਸਤਪਾਲ ਸਿੰਘ ਭੂਖੜੀ ਖੁਰਦ, ਸਤਨਾਮ ਸਿੰਘ ਧਨੋਆ, ਸੁਰਜੀਤ ਸਿੰਘ ਸ਼ੰਟੀ, ਜਰਨੈਲ ਸਿੰਘ ਗੜ੍ਹਦੀਵਾਲਾ, ਗੱਤਕਾ ਕੋਚ ਗੁਰਵਿੰਦਰ ਕੌਰ, ਸਰਪੰਚ ਬੂਟਾ ਸਿੰਘ, ਸਰਪੰਚ ਜੋਗਾ ਸਿੰਘ ਅਤੇ ਹੋਰ ਬਹੁਤ ਸਾਰੀਆਂ ਸਖਸ਼ੀਅਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ ਦੀ ਅਦਾਲਤ 'ਚ ਹੋਈ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ
ਲੋਕ ਮਜ਼ਾਕ ਉਡਾਉਂਦੇ ਸਨ ਕਿ ਨਦੀਆਂ-ਦਰਿਆ ਵੀ ਕਦੇ ਸਾਫ਼ ਹੋ ਸਕਦੇ
ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆ ਸੰਤ ਸੀਚੇਵਾਲ ਨੇ ਕਿਹਾ ਕਿ ਦੇਸ਼ ਦੀਆਂ ਪਲੀਤ ਹੋਈਆਂ ਨਦੀਆਂ ਲਈ ਮਾਡਲ ਬਣੀ ਪਵਿੱਤਰ ਕਾਲੀ ਵੇਈਂ ਦੀ 25 ਸਾਲ ਪਹਿਲਾਂ 2000 ਵਿਚ ਜਦੋਂ ਕਾਰ ਸੇਵਾ ਸ਼ੁਰੂ ਕੀਤੀ ਸੀ, ਉਦੋਂ ਬਹੁਤੇ ਲੋਕ ਇਸ ਗੱਲ ਦਾ ਮਜ਼ਾਕ ਉਡਾਉਂਦੇ ਸਨ ਕਿ ਨਦੀਆਂ-ਦਰਿਆ ਵੀ ਕਦੇ ਸਾਫ਼ ਹੋ ਸਕਦੇ ਹਨ ਪਰ ਸੇਵਾਦਾਰਾਂ ਦੀ ਅਣਥੱਕ ਲਗਨ ਤੇ ਮਿਹਨਤ ਸਦਕਾ ਅਸੰਭਵ ਜਾਪਣ ਵਾਲਾ ਨਦੀ ਦਾ ਕਾਰਜ ਵੀ ਸੰਭਵ ਹੋ ਗਿਆ। ਉਨ੍ਹਾਂ ਕਿਹਾ ਕਿ ਭਾਵੇਂ ਬਾਬੇ ਨਾਨਕ ਦੀ ਇਸ ਵੇਈਂ ’ਚ ਅਜੇ ਵੀ ਕਈ ਥਾਵਾਂ ’ਤੇ ਗੰਦਾ ਪਾਣੀ ਪੈ ਰਿਹਾ ਹਨ ਪਰ ਇਸ ਦੇ ਬਾਵਜੂਦ ਕੁਦਰਤੀ ਢੰਗ ਨਾਲ ਪਾਣੀ ਸਾਫ਼ ਹੋ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਧਿਆਪਕ ਦਾ ਸ਼ਰਮਨਾਕ ਕਾਰਾ! ਮਾਸੂਮ ਧੀਆਂ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਮਿਲੀ ਮਿਸਾਲੀ ਸਜ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ 39 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ! ਅਗਲੇ ਮਹੀਨੇ ਤੋਂ ਪਹਿਲਾਂ-ਪਹਿਲਾਂ...
NEXT STORY