ਕਪੂਰਥਲਾ/ਸੁਲਤਾਨਪੁਰ ਲੋਧੀ, (ਸੋਢੀ)— ਕਪੂਰਥਲਾ ਦੇ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਬਲੇਰ ਖਾਨਪੁਰ ਦੇ ਮੁੱਖ ਸੇਵਾਦਾਰ ਸੰਤ ਦਇਆ ਸਿੰਘ ਜੀ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਉਹ ਕੋਰੋਨਾ ਵਾਇਰਸ ਦੇ ਸ਼ਿਕਾਰ ਸਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਸ਼੍ਰੋਮਣੀ ਵੈਦ, ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਸਮਾਜ ਸੁਧਾਰਕ ਸੰਤ ਬਾਬਾ ਦਇਆ ਸਿੰਘ ਜੀ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿਚ ਲੈ ਜਾਇਆ ਗਿਆ ਸੀ ਪਰ ਥੋੜ੍ਹੇ ਸਮੇਂ ਬਾਅਦ ਹੀ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਜ਼ਿਕਰਯੋਗ ਹੈ ਕਿ ਪਹਿਲਾਂ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਉਹ ਪਿਛਲੇ ਕਰੀਬ ਇਕ ਹਫਤੇ ਤੋਂ ਇਕਾਂਤਵਾਸ 'ਚ ਰਹਿ ਰਹੇ ਸਨ।
ਸੰਤ ਦਇਆ ਸਿੰਘ ਜੀ ਦੋਆਬੇ ਦੇ ਨਾਮਵਰ ਵੈਦ ਵੀ ਸਨ ਜੋ ਸੰਗਤਾਂ ਨੂੰ ਮੁਫ਼ਤ ਦਵਾਈਆਂ ਦੇ ਕੇ ਕਈ ਰੋਗਾਂ ਦਾ ਇਲਾਜ ਵੀ ਕਰਦੇ ਸਨ।
5 ਰੁਪਏ ਸਸਤੀ ਬਿਜਲੀ ਦੇਣ ਦੀ ਬਜਾਏ ਕੈਪਟਨ ਨੇ ਬਿਜਲੀ ਦਰਾਂ 'ਚ ਵਾਧਾ ਕਰ ਕੀਤਾ ਧੋਖਾ : ਬੈਂਸ
NEXT STORY