ਜਲੰਧਰ (ਧਵਨ)— ਜਲੰਧਰ ਸੰਸਦੀ ਸੀਟ ਤੋਂ ਕਾਂਗਰਸੀ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਹੈ ਕਿ ਸਾਬਕਾ ਅਕਾਲੀ-ਭਾਜਪਾ ਗਠਜੋੜ ਸਰਕਾਰ ਵਲੋਂ ਆਪਣੇ 10 ਸਾਲਾਂ ਦੇ ਰਾਜ 'ਚ ਫੈਲਾਏ ਗਏ ਮਾਫੀਆ ਰਾਜ ਅਤੇ ਡਰ ਦੇ ਮਾਹੌਲ ਨੂੰ ਖਤਮ ਕਰਨ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਫਲ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਿਸੇ ਵੀ ਤਰ੍ਹਾਂ ਦੇ ਗੁੰਡਾ ਅਨਸਰ ਅਤੇ ਮਾਫੀਆ ਰਾਜ ਨੂੰ ਸਰਕਾਰ ਸਿਰ ਨਹੀਂ ਚੁੱਕਣ ਦੇਵੇਗੀ ਕਿਉਂਕਿ ਜੇਕਰ ਪੰਜਾਬ ਨੂੰ ਖੁਸ਼ਹਾਲੀ ਦੀ ਰਾਹ 'ਤੇ ਲੈ ਕੇ ਜਾਣਾ ਹੈ ਤਾਂ ਉਸ ਲਈ ਜ਼ਰੂਰੀ ਹੈ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ 'ਚ ਰੱਖਿਆ ਜਾਵੇ।
ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਜਲੰਧਰ ਲਈ ਵਿਕਾਸ ਦਾ ਏਜੰਡਾ ਕੈਪਟਨ ਸਰਕਾਰ ਵੱਲੋਂ ਤਿਆਰ ਕਰ ਲਿਆ ਗਿਆ ਹੈ। ਇਸ ਏਜੰਡੇ ਨੂੰ ਅਗਲੇ 3 ਸਾਲਾਂ 'ਚ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਜਾਵੇਗਾ ਅਤੇ ਜਲੰਧਰ ਦੁਨੀਆ ਦੇ ਨਕਸ਼ੇ 'ਤੇ ਇਕ ਸਮਾਰਟ ਸਿਟੀ ਵਜੋਂ ਉਭਰ ਕੇ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਕੋਲ ਸ਼ਹਿਰਾਂ ਦੇ ਵਿਕਾਸ ਲਈ ਕੋਈ ਏਜੰਡਾ ਨਹੀਂ ਹੈ, ਜਿਸ ਦਾ ਸਪੱਸ਼ਟ ਸਬੂਤ ਅਕਾਲੀਆਂ ਦਾ 10 ਸਾਲਾਂ ਦਾ ਰਾਜ ਹੈ।
ਦੋਸਤ ਹੀ ਬਣਿਆ ਦੋਸਤ ਦਾ ਦੁਸ਼ਮਣ, ਇੰਝ ਰਚੀ ਕਤਲ ਦੀ ਸਾਜਿਸ਼
NEXT STORY