ਜਲੰਧਰ (ਧਵਨ)— ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਅੱਜ ਸੰਸਦ ਿਵਚ ਪੰਜਾਬ ਅਤੇ ਛਤੀਸਗੜ੍ਹ ਸਣੇ ਦੇਸ਼ 'ਚ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਕਈ ਸਵਾਲ ਪੁੱਛੇ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਪੁੱਛਿਆ ਕਿ ਇਸ ਯੋਜਨਾ ਦੇ ਤਹਿਤ ਸੂਬਾ/ਕੇਂਦਰ ਸ਼ਾਸਿਤ ਸੂਬਿਆਂ ਨੂੰ ਕੁਲ ਕਿੰਨੀ ਰਕਮ ਵੰਡੀ ਗਈ ਹੈ। ਉਨ੍ਹਾਂ ਪੁੱਛਿਆ ਕਿ ਹਰੇਕ ਕਿਸ਼ਤ ਜਾਰੀ ਹੋਣ ਦੇ ਨਾਲ-ਨਾਲ ਲਾਭਪਾਤਰੀਆਂ ਦੀ ਗਿਣਤੀ 'ਚ ਕਮੀ ਆ ਰਹੀ ਹੈ। ਉਨ੍ਹਾਂ ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਹਰੇਕ ਕਿਸ਼ਤ ਲਈ ਲਾਭਪਾਤਰੀਆਂ ਦੀ ਗਿਣਤੀ ਬਾਰੇ ਅੰਕੜੇ ਪੇਸ਼ ਕਰਨ ਲਈ ਕਿਹਾ।
ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ 'ਚ ਕੇਂਦਰ ਸਰਕਾਰ ਨੇ ਦੱਸਿਆ ਿਕ ਹੁਣ ਤੱਕ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਦੇ ਤਹਿਤ 8,35,77,649 ਕਿਸਾਨਾਂ ਨੂੰ ਵਿੱਤੀ ਲਾਭ ਜਾਰੀ ਕੀਤੇ ਜਾ ਚੁੱਕੇ ਹਨ। ਯੋਜਨਾ ਦੇ ਤਹਿਤ ਕੁਲ 50029 ਕਰੋੜ ਦੀ ਰਕਮ ਕਿਸਾਨਾਂ ਨੂੰ ਜਾਰੀ ਕੀਤੀ ਗਈ ਹੈ। ਕੇਂਦਰ ਨੇ ਮੰਨਿਆ ਕਿ ਹਰੇਕ ਜਾਰੀ ਹੋਣ ਵਾਲੀ ਰਾਸ਼ੀ ਦੇ ਨਾਲ ਲਾਭਪਾਤਰੀਆਂ ਦੀ ਗਿਣਤੀ 'ਚ ਵਾਧਾ ਹੋ ਿਰਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਲਈ ਕਿਸਾਨਾਂ ਨੂੰ ਸਥਾਨਕ ਪਟਵਾਰੀ ਜਾਂ ਮਾਲੀਆ ਅਧਿਕਾਰੀ ਵਲੋਂ ਨਾਮਜ਼ਦ ਕੀਤੇ ਗਏ ਨੋਡਲ ਅਧਿਕਾਰੀ ਨਾਲ ਸੰਪਰਕ ਕਰਨਾ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨਾਲ ਸਬੰਧਤ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਸਿਹਤ ਕਾਰਡ ਦੀ ਵੰਡ ਦੀ ਫਲੈਗਸ਼ਿਪ ਸਕੀਮ 'ਤੇ ਅਮਲ ਕਰਨਾ ਹੁੰਦਾ ਹੈ ਤਾਂ ਜੋ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਪ੍ਰਤੀ ਬੂੰਦ ਵੱਧ ਫਸਲ ਪਹਿਲ ਦੇ ਤਹਿਤ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਅਤੇ ਇਨਪੁਟ ਦੀ ਲਾਗਤ ਘੱਟ ਕਰਨ ਅਤੇ ਉਤਪਾਦਕਤਾ ਵਧਾਉਣ ਲਈ ਡ੍ਰਿਪ ਸਿੰਚਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਰਵਾਇਤੀ ਖੇਤੀ ਵਿਕਾਸ ਯੋਜਨਾ ਜਿਸ ਦੇ ਤਹਿਤ ਜੈਵਿਕ ਖੇਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜੋਖਮ ਘੱਟ ਕਰਨ ਲਈ ਫਸਲ ਨੂੰ ਬਿਹਤਰ ਬੀਮਾ ਕਵਰੇਜ ਦੇਣ ਦੇ ਉਦੇਸ਼ ਨਾਲ ਸਰਕਾਰ ਨੇ ਫਸਲ ਯੋਜਨਾ ਨੂੰ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਸ਼ੁਰੂ ਕੀਤਾ ਹੈ। ਸਰਕਾਰ ਨੇ ਪਸ਼ੁ ਪਾਲਣ ਅਤੇ ਮੱਛੀ ਪਾਲਣ ਨਾਲ ਸਬੰਧਤ ਕੰਮ ਕਰਨ ਵਾਲੇ ਕਿਸਾਨਾਂ ਲਈ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਦੇਣ ਦੀ ਪੁਸ਼ਟੀ ਕੀਤੀ ਹੈ। ਅਜਿਹੀਆਂ ਸ਼੍ਰੇਣੀਆਂ ਦੇ ਕਿਸਾਨਾਂ ਨੂੰ ਵੀ ਿਵਆਜ 'ਚ ਛੋਟ ਦੀ ਸਹੂਲਤ ਦੇਣ ਦਾ ਫੈਸਲਾ ਲਿਆ ਗਿਆ ਹੈ।
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਸੰਬਧੀ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਅ
NEXT STORY