ਜਲੰਧਰ- ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਬੀਤੇ ਦਿਨ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਸੀ। ਸੰਤੋਖ ਸਿੰਘ ਚੌਧਰੀ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਅੰਤਿਮ ਯਾਤਰਾ ਜਲੰਧਰ ਸ਼ਹਿਰ ਦੇ ਫੁੱਟਬਾਲ ਚੌਂਕ ਤੋਂ ਸ਼ੁਰੂ ਹੋਵੇਗੀ। ਇਥੇ ਦੱਸ ਦੇਈਏ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਵਿਖੇ ਕਾਲਾ ਸੰਘਿਆਂ ਰੋਡ 'ਤੇ ਸਥਿਤ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ। ਸੰਤੋਖ ਸਿੰਘ ਚੌਧਰੀ ਦੀ ਅੰਤਿਮ ਯਾਤਰਾ ਦੌਰਾਨ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ : MP ਸੰਤੋਖ ਚੌਧਰੀ ਦੇ ਦਿਹਾਂਤ ਤੋਂ ਪਹਿਲਾਂ ਦੀ ਸੁਣੋ ਆਖ਼ਰੀ ਵੀਡੀਓ, 'ਭਾਰਤ ਜੋੜੋ ਯਾਤਰਾ' ਸਬੰਧੀ ਕਹੀਆਂ ਵੱਡੀਆਂ ਗੱਲਾਂ
ਚੌਧਰੀ ਸੰਤੋਖ ਸਿੰਘ ਦੀ ਅਰਥੀ ਨੂੰ ਉਨ੍ਹਾਂ ਦੇ ਵਿਧਾਇਕ ਪੁੱਤਰ ਵਿਕਰਮਜੀਤ ਚੌਧਰੀ ਨੇ ਮੋਢਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਨੇ ਸੰਸਦ ਮੈਂਬਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਇਥੇ ਦੱਸ ਦੇਈਏ ਕਿ ਸੀਚੇਵਾਲ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵੀ ਹਨ।
ਇਹ ਵੀ ਪੜ੍ਹੋ : ਨਹੀਂ ਰਹੇ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਜਾਣੋ ਕਿਹੋ-ਜਿਹਾ ਸੀ ਸਿਆਸੀ ਪਿਛੋਕੜ
ਜ਼ਿਕਰਯੋਗ ਹੈ ਕਿ 'ਭਾਰਤ ਜੋੜੋ ਯਾਤਰਾ' ਦੌਰਾਨ ਸ਼ਨੀਵਾਰ ਫਿਲੌਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਸੰਸਦ ਮੈਂਬਰ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਹੋ ਗਈ ਸੀ। ਉਹ ਰਾਹੁਲ ਗਾਂਧੀ ਨਾਲ ਯਾਤਰਾ ਵਿਚ ਸ਼ਾਮਲ ਸਨ, ਜਿੱਥੇ ਉਹ ਸਿਹਤ ਵਿਗੜਨ ਕਰਕੇ ਅਚਾਨਕ ਹੀ ਡਿੱਗ ਗਏ। ਮੌਕੇ 'ਤੇ ਉਨ੍ਹਾਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਦੱਸਣਯੋਗ ਹੈ ਕਿ ਸੰਤੋਖ ਸਿੰਘ ਚੌਧਰੀ ਦੀ ਮੌਤ ਉਰਪੰਤ ਰਾਹੁਲ ਗਾਂਧੀ ਵੱਲੋਂ ਭਾਰਤ ਜੋੜੋ ਯਾਤਰਾ ਨੂੰ 24 ਘੰਟਿਆਂ ਲਈ ਮੁਲਤਵੀ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸਿੱਖਾਂ ਲਈ ਪੱਗ ਸਿਰ ਦਾ ਤਾਜ ਉਸ ਦੀ ਥਾਂ ਲੋਹਟੋਪ ਨਹੀਂ ਲੈ ਸਕਦੇ: ਬੀਬੀ ਜਗੀਰ ਕੌਰ
NEXT STORY