ਜੈਤੋ (ਰਘੁਨੰਦਨ ਪਰਾਸ਼ਰ): ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਲੁਧਿਆਣਾ ਵਿਚ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਇਸ ਵਿਚ ਚੰਡੀਗੜ੍ਹ ਵਿਚ ਕਿਸਾਨ ਅੰਦੋਲਨ 'ਤੇ ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ ਮਗਰੋਂ ਕੋਈ ਨਵਾਂ ਫ਼ੈਸਲਾ ਲਿਆ ਜਾਵੇਗਾ। ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਪੂਰੀ ਕੀਤੀ ਗਾਰੰਟੀ, ਮੁੱਖ ਮੰਤਰੀ ਨੇ ਖੁਦ ਦਿੱਤੀ ਜਾਣਕਾਰੀ
ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸ਼ਹੀਦ ਕਰਨੈਲ ਸਿੰਘ ਇਸੜੂ ਭਵਨ ਵਿਚ ਸਵੇਰੇ 11 ਵਜੇ ਹੋਵੇਗੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਲ ਸਾਰੇ ਸੰਗਠਨਾਂ ਦੇ ਆਗੂਆਂ ਨੂੰ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਨਿਯਮਿਤ ਸੰਦੇਸ਼ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੁੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਕਾਬੂ
NEXT STORY