ਮੋਹਾਲੀ (ਨਿਆਮੀਆਂ) : ਜ਼ਿਲ੍ਹੇ ’ਚ ਹਰਿਆਵਲ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਮੋਹਾਲੀ ਪ੍ਰਸ਼ਾਸਨ ਵੱਲੋਂ 23 ਜੁਲਾਈ ਨੂੰ ਵੱਖ-ਵੱਖ ਥਾਵਾਂ ’ਤੇ ਡੇਢ ਲੱਖ ਬੂਟੇ ਲਾ ਕੇ ਵਿਸ਼ਾਲ ਮੁਹਿੰਮ ਚਲਾਈ ਜਾਵੇਗੀ। ਇਹ ਜਨਤਕ ਮੁਹਿੰਮ ਹਰਿਆਵਲ ਮਿਸ਼ਨ ਦਾ ਹਿੱਸਾ ਹੈ, ਜਿਸ ’ਚ ਸਾਰੇ ਵਿਭਾਗਾਂ ਲਈ ਪੌਦੇ ਲਾਉਣ ਦੇ ਵਿਸ਼ੇਸ਼ ਟੀਚੇ ਨਿਰਧਾਰਿਤ ਕੀਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਏ. ਡੀ. ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ ਨਾਲ ਬੂਟੇ ਲਾਉਣ ਦੀ ਰਣਨੀਤੀ ਉਲੀਕਣ ਲਈ ਸਮੂਹ ਵਿਭਾਗਾਂ ਦੀ ਸਮੀਖਿਆ ਮੀਟਿੰਗ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਭਰ ’ਚ ਹਰੇਕ ਸਬ ਡਿਵੀਜ਼ਨ ’ਚ ਔਸਤਨ 50 ਹਜ਼ਾਰ ਬੂਟੇ ਲਾ ਕੇ ਮੈਗਾ ਪਲਾਂਟੇਸ਼ਨ ਮੁਹਿੰਮ ਚਲਾਈ ਜਾਵੇਗੀ।
ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਵਿੱਤ ਕਮਿਸ਼ਨਰ ਜੰਗਲਾਤ ਕ੍ਰਿਸ਼ਨ ਕੁਮਾਰ ਡੇਰਾਬੱਸੀ ਸਬ ਡਵੀਜ਼ਨ ਦੇ ਪਿੰਡ ਜੌਲਾ ਕਲਾਂ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ, ਜਿੱਥੇ ਇਕ ਵਾਰ ’ਚ 10 ਹਜ਼ਾਰ ਬੂਟੇ ਲਾਏ ਜਾਣਗੇ। ਡਵੀਜ਼ਨਲ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ ਆਈ. ਐੱਫ. ਐੱਸ. ਨੇ ਦੱਸਿਆ ਕਿ ਜ਼ਿਲ੍ਹੇ ’ਚ 11 ਲੱਖ ਬੂਟੇ ਲਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਜੰਗਲਾਤ ਵਿਭਾਗ ਕੋਲ ਆਪਣੀਆਂ ਨਰਸਰੀਆਂ ’ਚ ਕਰੀਬ 11 ਲੱਖ ਬੂਟੇ ਹਨ। ਮੀਟਿੰਗ ’ਚ ਐੱਸ. ਡੀ. ਐੱਮ. ਡੇਰਾਬੱਸੀ ਹਿਮਾਂਸ਼ੂ ਗੁਪਤਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਪੰਜਾਬ 'ਚ ਵੱਧਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਨਿਕਲਣ ਲੱਗੇ ਮਰੀਜ਼, ਇੰਝ ਕਰ ਸਕਦੇ ਹੋ ਬਚਾਅ
NEXT STORY