ਮੋਗਾ (ਵਿਪਨ ਓਕਾਰਾ/ਗੋਪੀ ਰਾਊਕੇ)- ਜ਼ਿਲ੍ਹਾ ਮੋਗਾ ਦੇ ਪਿੰਡ ਰੋਲੀ ਦੀ ਵਸਨੀਕ ਸਰਬਜੀਤ ਕੌਰ ਦੀ ਵਿਨੀਪੈਗ, ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਸਰਬਜੀਤ ਕੌਰ ਬੀਤੇ ਦਿਨ ਆਪਣੀ ਕਾਰ ਵਿੱਚ ਕੰਮ ਤੋਂ ਘਰ ਪਰਤ ਰਹੀ ਸੀ ਤਾਂ ਗਲਤ ਦਿਸ਼ਾ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਸਰਬਜੀਤ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸਰਬਜੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਰੋਜ਼ੀ-ਰੋਟੀ ਦੀ ਭਾਲ 'ਚ 3 ਮਹੀਨੇ ਪਹਿਲਾਂ ਫਰਾਂਸ ਗਏ ਬੇਗੋਵਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ

ਮ੍ਰਿਤਕ ਸਰਬਜੀਤ ਕੌਰ ਦਾ ਮੋਗਾ ਨੇੜਲੇ ਪਿੰਡ ਰੋਲੀ ਵਿੱਚ ਵਿਆਹ ਹੋਇਆ ਸੀ ਅਤੇ ਉਹ ਆਪਣੇ 2 ਬੱਚਿਆਂ ਸਮੇਤ 2012 ਵਿੱਚ ਆਪਣੇ ਪਤੀ ਨਾਲ ਕੈਨੇਡਾ ਵਿੱਚ ਪੀ.ਆਰ. ਕਰਨ ਗਈ ਸੀ। ਇਸ ਘਟਨਾ ਨੂੰ ਲੈ ਕੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ: ਹੁਣ ਕੈਨੇਡਾ ਦੇ ਐਡਮਿੰਟਨ ਤੋਂ ਆਈ ਦੁਖ਼ਭਰੀ ਖ਼ਬਰ, 24 ਸਾਲਾ ਪੰਜਾਬੀ ਗੱਭਰੂ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ 'ਚ ਆਉਣ ਵਾਲੇ ਦਿਨਾਂ 'ਚ 'ਸੰਘਣੀ ਧੁੰਦ' ਦਾ ਅਲਰਟ ਜਾਰੀ, ਸੜਕ 'ਤੇ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ
NEXT STORY