ਚੰਡੀਗੜ੍ਹ (ਜ.ਬ.) - ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਵਾਲ-ਜਵਾਬ ਲਈ ਦਿੱਤੀ ਗਈ ਚੁਣੌਤੀ ਦੀ ਤਿੱਖੇ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਇਹ ਨਾ ਸਿਰਫ਼ ਸਿੱਖ ਮਰਿਆਦਾ ਦਾ ਉਲੰਘਣ ਹੈ, ਸਗੋਂ ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ਪ੍ਰਤੀ ਅਹੰਕਾਰ ਭਰਿਆ ਅਤੇ ਅਪਮਾਨਜਨਕ ਰਵੱਈਆ ਵੀ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੂੰ ਸਿੱਖ ਰਹਿਤ, ਮਰਿਆਦਾ ਅਤੇ ਇਤਿਹਾਸ ਦੀ ਸਮਝ ਹੀ ਨਹੀਂ, ਉਹ ਸਿੱਖਾਂ ਦੇ ਸਰਵਉੱਚ ਤਖ਼ਤ ਦੇ ਜਥੇਦਾਰ ਨਾਲ ਸਵਾਲ ਜਵਾਬ ਕਰਨ ਦੀ ਹਿੰਮਤ ਕਿਵੇਂ ਕਰ ਸਕਦਾ ਹੈ। ਮੁੱਖ ਮੰਤਰੀ ਇਹ ਗੱਲ ਸਪਸ਼ਟ ਤੌਰ ’ਤੇ ਸਮਝ ਲੈਣ ਕਿ ਉਨ੍ਹਾਂ ਨੂੰ ਜਥੇਦਾਰ ਸਾਹਿਬ ਵੱਲੋਂ ਸਕੱਤਰੇਤ ਵਿਖੇ ਤਲਬ ਕੀਤਾ ਗਿਆ ਹੈ, ਨਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ। ਉਨ੍ਹਾਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਆਪਣੇ ਆਪ ਨੂੰ ‘ਨਿਮਾਣਾ ਸਿੱਖ’ ਦੱਸਦਾ ਹੈ ਅਤੇ ਦੂਜੇ ਪਾਸੇ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚੁਣੌਤੀ ਦਿੰਦਾ ਹੈਇਹ ਉਸਦੇ ਦੋਹਰੇ ਮਾਪਦੰਡ ਅਤੇ ਝੂਠੇ ਚਿਹਰੇ ਨੂੰ ਬੇਨਕਾਬ ਕਰਦਾ ਹੈ।
ਇਹ ਵੀ ਪੜ੍ਹੋ : ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਵਧੇਗੀ ਹੋਰ ਠੰਡ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ
ਉਨ੍ਹਾਂ ਮੁੱਖ ਮੰਤਰੀ ਦੀ ਇਕ ਵਾਇਰਲ ਵੀਡੀਓ, ਜੋ ਕਿ ਹਾਲੇ ਜਾਂਚ ਦਾ ਵਿਸ਼ਾ ਹੈ, ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵੀਡੀਓ ਨੇ ਸਿੱਖ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਈ ਹੈ, ਜੋ ਕਿਸੇ ਵੀ ਸਿੱਖ ਲਈ ਸਹਿਣਯੋਗ ਨਹੀਂ। ਉਨ੍ਹਾਂ ਬਰਗਾੜੀ ਵਿਖੇ ਸ਼ਹੀਦਾਂ ਦੇ ਭੋਗ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਨਸ਼ੇ ਦੀ ਹਾਲਤ ਵਿੱਚ ਪਹੁੰਚਣ ਦੀ ਘਟਨਾ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਇਹ ਸਿੱਧੀ ਤੌਰ ‘ਤੇ ਬੇਅਦਬੀ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਭਗਵੰਤ ਮਾਨ ਨੇ ਅੱਜ ਤੱਕ ਸਿੱਖ ਕੌਮ ਤੋਂ ਇਸ ਲਈ ਮਾਫ਼ੀ ਮੰਗਣ ਦੀ ਵੀ ਜ਼ਹਮਤ ਨਹੀਂ ਕੀਤੀ। ਝਿੰਜਰ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਲੋਕ ਸਭਾ ਮੈਂਬਰ ਸਨ, ਉਸ ਸਮੇਂ ਵੀ ਨਸ਼ੇ ਦੀ ਹਾਲਤ ਵਿੱਚ ਲੋਕ ਸਭਾ ਵਿੱਚ ਪਹੁੰਚਣ ਸਬੰਧੀ ਸੰਸਦ ਮੈਂਬਰਾਂ ਵੱਲੋਂ ਸਪੀਕਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ।।
ਇਹ ਵੀ ਪੜ੍ਹੋ : ਤੰਦੂਰੀ ਰੋਟੀ ਖਾਣ ਦੇ ਸ਼ੌਕੀਨ ਸਾਵਧਾਨ! ਇਹ ਵੀਡੀਓ ਦੇਖ ਤੁਹਾਨੂੰ ਵੀ ਆਉਣਗੀਆਂ ਕਚੀਚੀਆਂ (Video)
ਇੱਕ ਸੂਬੇ ਦਾ ਮੁੱਖ ਮੰਤਰੀ ਇਸ ਤਰ੍ਹਾਂ ਦੇ ਆਰੋਪਾਂ ਵਿੱਚ ਘਿਰਿਆ ਹੋਣਾ ਸੂਬੇ ਦੀ ਇੱਜ਼ਤ ਨੂੰ ਠੇਸ ਪਹੁੰਚਾਉਂਦਾ ਹੈ। ਉਨ੍ਹਾਂ ਭਗਵੰਤ ਮਾਨ ਵੱਲੋਂ ਸਕੱਤਰੇਤ ਦਫ਼ਤਰ ਵਿਚ ਦਿੱਤੇ ਜਾਣ ਵਾਲੇ ਸਪਸ਼ਟੀਕਰਨ ਨੂੰ ਟੀ.ਵੀ. ਚੈਨਲਾਂ ’ਤੇ ਲਾਈਵ ਕਰਵਾਉਣ ’ਤੇ ਤੰਜ਼ ਕੱਸਦਿਆਂ ਕਿਹਾ ਕਿ ਭਗਵੰਤ ਮਾਨ ਦੀ ਇੰਨੀ ਹੈਸੀਅਤ ਨਹੀਂ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨਾਲ ਸਵਾਲ-ਜਵਾਬ ਕਰਨ ਦੀ ਗੱਲ ਵੀ ਕਰ ਸਕੇ।
ਇਹ ਵੀ ਪੜ੍ਹੋ : ਹੁਣ ਘਰ ਬੈਠੇ Online ਰੀਨਿਊ ਕਰੋ ਆਪਣਾ ਡਰਾਈਵਿੰਗ ਲਾਇਸੈਂਸ, RTO ਜਾਣ ਦੀ ਲੋੜ ਨਹੀਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਜੀਲੈਂਸ ਦੇ ਕੰਮ ’ਚ ਰੁਕਾਵਟ ਪਾਉਣ ’ਤੇ ਮਜੀਠੀਆ ਦਾ ਨੌਕਰ ਗ੍ਰਿਫ਼ਤਾਰ
NEXT STORY