ਸੁਲਤਾਨਪੁਰ ਲੋਧੀ (ਸੋਢੀ)— ਸੇਵਾ ਦੇ ਕੰਮ 'ਚ ਬੇਸ਼ੱਕ ਸਵਾਰਥ ਪਹਿਲਾਂ ਹੁੰਦਾ ਹੈ ਪਰ ਇਕ ਅਜਿਹੀ ਸਮਾਜ ਸੇਵੀ ਸੰਸਥਾ ਹੈ, ਜਿਸ ਦਾ ਕੰਮ ਆਪਣੇ ਨਾਮ ਮੁਤਾਬਕ ਹੀ ਹੈ। ਸਰਬੱਤ ਦਾ ਭਲਾ ਟਰੱਸਟ ਦੇ ਸੰਯੋਜਕ ਡਾ. ਐੱਸ. ਪੀ. ਓਬਰਾਏ ਦੀ ਸੋਚ ਅਤੇ ਕੀਤੇ ਜਾ ਰਹੇ ਕੰਮ ਬੇਮਿਸਾਲ ਹਨ, ਜਿਸ ਦੀ ਉਦਾਹਰਣ ਇਕ ਵਾਰ ਮੁੜ ਸੁਲਤਾਨਪੁਰ ਲੋਧੀ 'ਚ ਵੇਖਣ ਨੂੰ ਮਿਲੀ ਹੈ, ਜਿੱਥੇ ਉਨ੍ਹਾਂ ਵੱਲੋਂ ਇਕ ਗ਼ਰੀਬ ਪਰਿਵਾਰ ਦੀ ਮਦਦ ਉਸ ਦਾ ਆਸ਼ਿਆਨਾ ਬਣਾ ਕੇ ਕੀਤੀ ਗਈ।
ਇਹ ਵੀ ਪੜ੍ਹੋ: ਪਰਿਵਾਰ ਕਰ ਰਿਹਾ ਸੀ ਅੰਤਿਮ ਸੰਸਕਾਰ ਦੀਆਂ ਰਸਮਾਂ, ਅਚਾਨਕ ਆਏ ਫੋਨ ਨੇ ਉਡਾ ਦਿੱਤੇ ਸਭ ਦੇ ਹੋਸ਼
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਐੱਸ. ਓਬਰਾਏ ਦੇ ਹੁਕਮਾਂ 'ਤੇ ਉਨ੍ਹਾਂ ਦੀ ਟੀਮ ਪਿੰਡ ਸਰਾਏ ਜੱਟਾਂ ਪੁੱਜੀ ਅਤੇ ਪਿੰਡ ਦੇ ਇਕ ਲੋੜਵੰਦ ਪਰਿਵਾਰ ਨੂੰ ਘਰ ਬਣਾ ਕੇ ਦੇਣ ਦੇ ਨਾਲ-ਨਾਲ ਪਰਿਵਾਰ ਨੂੰ 2000 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਫ਼ੈਸਲਾ ਕੀਤਾ ਗਿਆ।
ਇਹ ਵੀ ਪੜ੍ਹੋ: ਪਤੀ ਨੇ ਪ੍ਰੇਮੀ ਨਾਲ ਪਾਰਕ 'ਚ ਰੰਗੇ ਹੱਥੀਂ ਫੜੀ ਪਤਨੀ, ਫਿਰ ਜੋ ਹੋਇਆ ਉਹ ਤਾਂ ਹੱਦ ਹੋ ਗਈ
ਦੱਸਣਯੋਗ ਹੈ ਕਿ ਮੀਡੀਆ ਵੱਲੋਂ ਉਕਤ ਪਰਿਵਾਰ ਦੀ ਖ਼ਬਰ ਛਾਪ ਕੇ ਪਰਿਵਾਰ ਦੀ ਮਦਦ ਦੀ ਗੁਹਾਰ ਲਗਾਈ ਗਈ ਸੀ, ਜਿਸ ਨੂੰ ਵੇਖ ਕੇ ਇਲਾਕੇ ਦੇ ਅਰਜਨ ਐਵਾਰਡੀ ਰਿਟਾ. ਐੱਸ. ਐੱਸ. ਪੀ. ਅਤੇ ਸੀਨੀਅਰ ਅਕਾਲੀ ਨੇਤਾ ਸੱਜਣ ਸਿੰਘ ਚੀਮਾ ਨੇ ਫੋਨ 'ਤੇ ਆਪਣੇ ਮਿੱਤਰ ਅਤੇ ਸਮਾਜ ਸੇਵੀ ਡਾ. ਓਬਰਾਏ ਨੂੰ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦੋਆਬਾ ਜ਼ੋਨ ਦੇ ਇੰਚਾਰਜ ਅਮਰਜੋਤ ਸਿੰਘ ਦੀ ਅਗਵਾਈ ਹੇਠ ਟੀਮ ਪੁੱਜੀ ਅਤੇ ਪਰਿਵਾਰ ਦੀ ਬਾਂਹ ਫੜੀ। ਇਸ ਮੌਕੇ ਸਾਬਕਾ ਸਰਪੰਚ ਢਿੱਲੋਂ, ਟੀਮ ਮੈਂਬਰ ਭਾਈ ਕੰਵਲਨੈਨ ਸਿੰਘ ਕੇਨੀ, ਗੁਰਪ੍ਰੀਤ ਸਿੰਘ ਚੀਮਾ, ਪਵਨ ਕੁਮਾਰ ਗੋਗਨਾ, ਨੰਬਰਦਾਰ ਲਹਿੰਬਰ ਸਿੰਘ, ਸੂਬੇਦਾਰ ਤਾਰਾ ਸਿੰਘ,ਗੁਰਦੇਵ ਸਿੰਘ ਪੰਚ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਅਪਰਾਧੀ 'ਖਾਕੀ' ਤੋਂ ਬੇਖੌਫ, 11 ਦਿਨਾਂ 'ਚ 6 ਕਤਲਾਂ ਤੋਂ ਇਲਾਵਾ ਇਨ੍ਹਾਂ ਵੱਡੀਆਂ ਵਾਰਦਾਤਾਂ ਨਾਲ ਦਹਿਲਿਆ ਪੰਜਾਬ
ਸਰਕਾਰੀ ਹਿਦਾਇਤਾਂ ਮੁਤਾਬਕ ਸਕੂਲ ਵਿਹੜੇ 'ਚ ਪਹੁੰਚੇ 9 ਤੋਂ ਲੈ ਕੇ 12ਵੀਂ ਕਲਾਸ ਦੇ ਵਿਦਿਆਰਥੀ
NEXT STORY