ਅੰਮ੍ਰਿਤਸਰ (ਸੰਧੂ, ਗੁਰਿੰਦਰ ਸਾਗਰ) - ਬਿਨਾਂ ਕਿਸੇ ਤੋਂ ਇਕ ਪੈਸਾ ਇਕੱਠਾ ਕੀਤਿਆਂ ਆਪਣੀ ਜੇਬ 'ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ 'ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ' ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਅਤੇ ਟਰੱਸਟੀ ਡਾ.ਸਤਨਾਮ ਸਿੰਘ ਨਿੱਜਰ ਨੇ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਦੇ 8 ਡਾਕਟਰਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਲੱਖਾਂ ਦੀ ‘ਪ੍ਰੋਟੈਕਸ਼ਨ ਮਨੀ
ਗੁਰੂ ਨਗਰੀ ਦੇ ਸਰਕਾਰੀ ਮੈਡੀਕਲ ਕਾਲਜ ਦੇ ਸਰਕੁਲਰ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਖੋਲ੍ਹੀ ਗਈ ਲੈਬਾਰਟਰੀ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਨਿੱਜਰ ਨੇ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਨਿਭਾਈਆਂ ਜਾ ਰਹੀਆਂ ਮਿਸਾਲੀ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਰ ਔਖੀ ਘੜੀ ਵੇਲੇ ਸਭ ਤੋਂ ਪਹਿਲਾਂ ਅੱਗੇ ਆ ਕੇ ਲੋੜਵੰਦ ਲੋਕਾਂ ਲਈ ਨਿਭਾਈਆਂ ਜਾਂਦੀਆਂ ਨਿਸ਼ਕਾਮ ਸੇਵਾਵਾਂ ਦੀ ਬਦੌਲਤ ਸਮੁੱਚੇ ਪੰਜਾਬੀਆਂ ਦਾ ਮਾਣ ਪੂਰੀ ਦੁਨੀਆਂ ਅੰਦਰ ਵਧਿਆ ਹੈ। ਟਰੱਸਟ ਵੱਲੋਂ ਸਥਾਪਤ ਕੀਤੀ ਗਈ ਬਹੁਤ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ
ਇਸ ਦੌਰਾਨ ਗੱਲਬਾਤ ਕਰਦਿਆਂ ਟਰੱਸਟ ਮੁੱਖੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ 'ਚ 70 ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਅੰਦਰ ਹਰ ਮਹੀਨੇ ਲਗਭਗ 50 ਹਜ਼ਾਰ ਦੇ ਕਰੀਬ ਲੋਕ ਕੇਵਲ ਲਾਗਤ ਦਰਾਂ 'ਤੇ ਆਪਣੇ ਟੈਸਟ ਕਰਵਾ ਰਹੇ ਹਨ। ਟਰੱਸਟ ਵੱਲੋਂ ਗੁਰੂ ਨਗਰੀ ਦੇ ਦੱਖਣੀ ਹਲਕੇ ਅੰਦਰ ਜਲਦ ਹੀ ਇਕ ਹੋਰ ਲੈਬਾਰਟਰੀ ਖੋਲ੍ਹਣ ਦੇ ਨਾਲ-ਨਾਲ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ 'ਚ ਕੁਲੈਕਸ਼ਨ ਸੈਂਟਰ ਵੀ ਖੋਲ੍ਹੇ ਜਾਣਗੇ। ਡਾ.ਓਬਰਾਏ ਅਨੁਸਾਰ ਉਨ੍ਹਾਂ ਵੱਲੋਂ ਗੁਰੂ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ 100 ਲੈਬਾਰਟਰੀਆਂ ਸਥਾਪਿਤ ਕਰਨ ਦੇ ਮਿੱਥੇ ਗਏ ਟੀਚੇ ਨੂੰ ਇਸ ਸਾਲ ਦੇ ਅੰਤ ਤੱਕ ਪੂਰਾ ਕਰ ਲਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ
ਇਸ ਦੌਰਾਨ ਟਰੱਸਟ ਦੇ ਸਿਹਤ ਸੇਵਾਵਾਂ ਦੇ ਸਲਾਹਕਾਰ ਡਾ.ਦਲਜੀਤ ਸਿੰਘ ਗਿੱਲ, ਗੁਰਦੁਆਰਾ ਪ੍ਰਧਾਨ ਤੇ ਐੱਮ. ਐੱਸ.ਡਾ.ਕੇ.ਡੀ.ਸਿੰਘ, ਜਨਰਲ ਸਕੱਤਰ ਡਾ.ਜਗਦੇਵ ਸਿੰਘ ਕੁਲਾਰ, ਪ੍ਰਿੰਸੀਪਲ ਡਾ.ਰਾਜੀਵ ਦੇਵਗਨ, ਸਤਨਾਮ ਮਾਣਕ, ਟਰੱਸਟ ਦੇ ਮੀਡੀਆ ਸਲਾਹਕਾਰ ਰਵਿੰਦਰ ਰੌਬਿਨ, ਮਾਝਾ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਆਦਿ ਮੌਜੂਦ ਸਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪਲਾਸਟਿਕ ਦੀ ਵਰਤੋਂ ਖ਼ਿਲਾਫ਼ CM ਮਾਨ ਦੀ ਅਗਵਾਈ ’ਚ 5 ਤੋਂ ਵਿੱਢੀ ਜਾਵੇਗੀ ਜਾਗਰੂਕਤਾ ਮੁਹਿੰਮ : ਮੀਤ ਹੇਅਰ
NEXT STORY