ਕੋਟਕਪੂਰਾ (ਨਰਿੰਦਰ ਬੈੜ) : 1 ਜੂਨ 2018 ਨੂੰ ਬਰਗਾੜੀ ਨੇੜਲੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਾਵਨ ਸਰੂਪ ਚੋਰੀ ਹੋਣ ਦੀ ਘਟਨਾ ਨੂੰ ਤਿੰਨ ਸਾਲ ਪੂਰੇ ਹੋ ਜਾਣਗੇ। ਸਮੇਂ ਦੀਆਂ ਸਰਕਾਰਾਂ, ਪ੍ਰਸ਼ਾਸਨ ਅਤੇ ਏਜੰਸੀਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਹ ਸਿੱਖਾਂ ਦੇ ਸਬਰ ਦਾ ਅੰਤ ਹੈ ਅਤੇ ਹੁਣ ਸਬਰ ਦਾ ਪਿਆਲਾ ਭਰ ਗਿਆ ਹੈ। ਵੱਖ-ਵੱਖ ਸਿਆਸੀ ਤੇ ਗੈਰ ਸਿਆਸੀ ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁਤਵਾਜੀ ਜਥੇਦਾਰਾਂ ਨੇ ਚਿਤਾਵਨੀ ਦਿੱਤੀ ਕਿ ਸਿੱਖ ਨੌਜਵਾਨਾਂ ਦਾ ਜੋਸ਼, ਟੈਂਕੀਆਂ ਤੋਂ ਛਾਲਾਂ ਮਾਰ ਕੇ ਸ਼ਹਾਦਤ ਦਾ ਜਾਮ ਪੀਣ ਵਰਗੀਆਂ ਘਟਨਾਵਾਂ ਇਸ ਗੱਲ ਦਾ ਸੂਚਕ ਹਨ ਕਿ ਹੁਣ ਸਬਰ ਦਾ ਪਿਆਲਾ ਭਰ ਚੁੱਕਾ ਹੈ।
ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਭਾਈ ਧਿਆਨ ਸਿੰਘ ਮੰਡ ਨੇ ਅਫਸੋਸ ਜ਼ਾਹਰ ਕੀਤਾ ਕਿ ਭਾਵੇਂ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਇਹ ਮੰਨਣ ਲਈ ਤਿਆਰ ਹੈ ਕਿ ਗੁਰੂ ਗ੍ਰ੍ਰ੍ਰ੍ਰੰਥ ਸਾਹਿਬ ਕਿਸੇ ਇਕ ਧੜੇ ਦਾ ਨਹੀਂ ਸਰਬ ਪ੍ਰਵਾਨਿਤ ਹੈ ਪਰ ਫਿਰ ਵੀ ਸਾਬਕਾ ਅਕਾਲੀ-ਭਾਜਪਾ ਗਠਜੋੜ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਨੇ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ 1 ਜੂਨ ਨੂੰ ਬਰਗਾੜੀ ਵਿਖੇ ਵਿਸ਼ਾਲ ਇਕੱਠ ਕੀਤਾ ਜਾਵੇਗਾ ਅਤੇ ਸਰਬੱਤ ਖਾਲਸਾ ਦੀ ਤਰ੍ਹਾਂ ਸਰਕਾਰਾਂ, ਏਜੰਸੀਆਂ ਅਤੇ ਵਿਰੋਧੀ ਪ੍ਰਚਾਰ ਕਰਨ ਵਾਲਿਆਂ ਦਾ ਭੁਲੇਖਾ ਦੂਰ ਕਰਕੇ ਰੱਖ ਦੇਵੇਗਾ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਮੋਹਕਮ ਸਿੰਘ ਨੇ ਹੈਰਾਨੀ ਪ੍ਰਗਟਾਈ ਕਿ ਮੁੱਖ ਮੰਤਰੀ ਦੀ ਕੁਰਸੀ 'ਤੇ ਬਿਰਾਜਮਾਨ ਹੋਣ ਦੇ ਬਾਵਜੂਦ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲਾਂ ਲੰਮਾਂ ਸਮਾਂ ਸੰਗਤਾਂ ਨੂੰ ਲਾਰਾ ਲਾ ਕੇ ਮੂਰਖ ਬਣਾਈ ਰੱਖਿਆ ਕਿ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਤੋਂ ਬਾਅਦ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ, ਫਿਰ ਖੁਦ ਨੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਹੁਣ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਤਲਬ ਕਰਨ 'ਤੇ ਬਾਦਲ ਬਹਾਨੇਬਾਜ਼ੀ ਕਰਦਿਆਂ ਬਿਆਨ ਕਲਮਬੰਦ ਕਰਾਉਣ ਤੋਂ ਟਾਲਾ ਵੱਟਣਾ ਸ਼ੱਕੀ ਹੀ ਨਹੀਂ ਬਲਕਿ ਕਿਸੇ ਸਾਜ਼ਿਸ਼ ਦਾ ਹਿੱਸਾ ਪ੍ਰਤੀਤ ਹੁੰਦਾ ਹੈ। ਉਨਾ ਦੱਸਿਆ ਕਿ ਉਕਤ ਗੱਲਾਂ ਦਾ ਜਵਾਬ ਲੈਣ ਅਤੇ ਅਗਲੇਰੀ ਰਣਨੀਤੀ ਦੇ ਸਬੰਧ 'ਚ 1 ਜੂਨ ਨੂੰ ਬਰਗਾੜੀ ਵਿਖੇ ਲਾਮਿਸਾਲ ਇਕੱਠ ਕੀਤਾ ਜਾਵੇਗਾ।
ਫਿਰੋਜ਼ਪੁਰ : ਗੁਰੂ ਨਾਨਕ ਕਾਲਜ ਨੇੜੇ ਮਿਲੀ ਬੱਚੇ ਦੀ ਲਾਸ਼
NEXT STORY