ਅੰਮ੍ਰਿਤਸਰ (ਸੰਧੂ) : ਉੱਘੇ ਸਮਾਜ ਸੇਵਕ ਡਾ.ਐੱਸ.ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਿੱਖ ਪੰਥ ਦੇ ਮਹਾਨ ਰਾਗੀ ਸਵ. ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਯਾਦ 'ਚ ਹਰ ਸਾਲ ਇਕ ਸ਼੍ਰੋਮਣੀ ਰਾਗੀ ਸਿੰਘ ਨੂੰ "ਭਾਈ ਨਿਰਮਲ ਸਿੰਘ ਖਾਲਸਾ ਯਾਦਗਾਰੀ ਐਵਾਰਡ" ਨਾਲ ਸਨਮਾਨਤ ਕੀਤਾ ਜਾਵੇਗਾ। ਭਾਈ ਨਿਰਮਲ ਸਿੰਘ ਖ਼ਾਲਸਾ ਦੀ ਯਾਦ 'ਚ ਅੱਜ ਅੰਮ੍ਰਿਤਸਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਖਾਲਸਾ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਪਰਿਵਾਰ ਨੂੰ ਦਿਲਾਸਾ ਦੇਣ ਲਈ ਉਚੇਚੇ ਤੌਰ ’ਤੇ ਪਹੁੰਚੇ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਉਬਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਦੀ ਯਾਦ 'ਚ ਹਰ ਸਾਲ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਇਕ ਸ਼੍ਰੋਮਣੀ ਰਾਗੀ ਸਿੰਘ ਨੂੰ "ਭਾਈ ਨਿਰਮਲ ਸਿੰਘ ਖਾਲਸਾ ਯਾਦਗਾਰੀ ਐਵਾਰਡ" ਨਾਲ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ’ਚ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਤੋਂ ਪਹਿਲਾਂ ਬੀਬੀਆਂ ਜ਼ਰੂਰ ਜਾਣ ਲੈਣ ਇਹ ਜ਼ਰੂਰੀ ਗੱਲਾਂ
ਉਨ੍ਹਾਂ ਦੱਸਿਆ ਕਿ ਐਵਾਰਡ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਰਾਗੀ ਸਿੰਘ ਦੀ ਚੋਣ ਇਕ ਵਿਸ਼ੇਸ਼ ਪੰਜ ਮੈਂਬਰੀ ਕਮੇਟੀ ਵੱਲੋਂ ਕੀਤੀ ਜਾਇਆ ਕਰੇਗੀ ਅਤੇ ਕਮੇਟੀ ਵੱਲੋਂ ਚੁਣੇ ਗਏ ਸ਼੍ਰੋਮਣੀ ਰਾਗੀ ਸਿੰਘ ਨੂੰ ਸਰਬੱਤ ਦਾ ਭਲਾ ਟਰੱਸਟ ਵੱਲੋਂ ਸਵਾ ਲੱਖ ਰੁਪਏ ਦੀ ਨਗਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਵੀ ਦਿੱਤਾ ਜਾਇਆ ਕਰੇਗਾ। ਇਸ ਦੌਰਾਨ ਉਨ੍ਹਾਂ ਨਾਲ ਟਰੱਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਖਜ਼ਾਨਚੀ ਨਵਜੀਤ ਸਿੰਘ ਘਈ ਅਤੇ ਹਰਦੀਪ ਸਿੰਘ ਖਿਲਚੀਆਂ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਲੱਖਾ ਸਿਧਾਣਾ ਦੀ ਕਿਸਾਨ ਮੋਰਚੇ ’ਚ ਵਾਪਸੀ ਤੋਂ ਬਾਅਦ ਗੁਰਨਾਮ ਚਢੂਨੀ ਦਾ ਦੀਪ ਸਿੱਧੂ ’ਤੇ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਸਿਹਤ ਵਿਭਾਗ ਦੀਆਂ ਹਿਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ
NEXT STORY