ਜਲੰਧਰ (ਰਮਨਦੀਪ ਸਿੰਘ ਸੋਢੀ) : ਬੁੱਧਵਾਰ ਨੂੰ ਇਸ ਫਾਨੀ ਸੰਸਾਰ ਤੋਂ ਰੁਖਸਤ ਹੋਏ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਰਦੂਲ ਸਿਕੰਦਰ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਦੋ ਵਜੇ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਜੋ ਕਿ ਖੰਨਾ ਨੇੜੇ ਸਥਿਤ ਹੈ ਵਿਚ ਹੋਵੇਗਾ। ਇਸ ਦੀ ਜਾਣਕਾਰੀ ਅਦਾਕਾਰ ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਵਲੋਂ 'ਜਗ ਬਾਣੀ' ਨਾਲ ਗੱਲਬਾਤ ਦੌਰਾਨ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸਰਦੂਲ ਸਿਕੰਦਰ ਕਿਡਨੀ ਟਰਾਂਸਪਲਾਂਟ ਤੋਂ ਬਾਅਦ ਕੋਰੋਨਾ ਮਹਾਮਾਰੀ ਨਾਲ ਪੀੜਤ ਹੋ ਗਏ ਸਨ। ਉਨ੍ਹਾਂ ਦਾ ਦਿਹਾਂਤ ਅੱਜ ਸਵੇਰੇ 10 ਵਜੇ ਦੇ ਕਰੀਬ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਹੋਇਆ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੂਰੇ ਪੰਜਾਬੀ ਸੰਗੀਤ ਜਗਤ 'ਚ ਸੋਗ ਦੀ ਲਹਿਰ ਫੈਲ ਗਈ ਹੈ।
ਇਹ ਵੀ ਪੜ੍ਹੋ : ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ
ਕੈਪਟਨ ਵਲੋਂ ਦੁੱਖ ਦਾ ਪ੍ਰਗਟਾਵਾ
ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪ੍ਰਸਿੱਧ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ ਨਾਲ ਸਾਡੇ ਸਾਰਿਆਂ ਲਈ ਅਸਹਿ ਦੁੱਖ ਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਪਿਛਲੇ ਦਿਨੀਂ ਹੀ ਕੋਵਿਡ-19 ਪਾਜ਼ੇਟਿਵ ਪਾਏ ਗਏ ਸਨ ਤੇ ਜ਼ੇਰੇ ਇਲਾਜ ਸਨ। ਉਨ੍ਹਾਂ ਦੀ ਪੰਜਾਬੀ ਸੰਗੀਤ ਨੂੰ ਦੇਣ ਬਹੁਤ ਵੱਡੀ ਹੈ ਜੋ ਸਦਾ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਮੇਰੀਆਂ ਅਰਦਾਸਾਂ ਮਰਹੂਮ ਸਰਦੂਲ ਸਿਕੰਦਰ ਦੇ ਪਰਿਵਾਰ ਦਾ ਨਾਲ ਹਨ। ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ 'ਚ ਥਾਂ ਦੇਣ।
ਇਹ ਵੀ ਪੜ੍ਹੋ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਪੰਜਾਬ ਸਰਕਾਰ ਨੇ ਫਿਰ ਕੀਤੀ ਸਖ਼ਤੀ, ਨਵੀਂਆਂ ਗਾਈਡਲਾਈਨਜ਼ ਜਾਰੀ
‘ਅੰਦੋਲਨ ਕਰ ਰਹੇ ਪੰਜਾਬ ਦੇ 2 ਕਿਸਾਨਾਂ ਦੀ ਮੌਤ’
NEXT STORY