ਜਲੰਧਰ (ਧਵਨ)—ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ 'ਤੇ ਸਿਆਸੀ ਹਮਲਾ ਬੋਲਦਿਆਂ ਕਿਹਾਹੈ ਕਿ ਉਸ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਘਪਲਿਆਂ ਦੇ ਸਿਵਾਏ ਪੰਜਾਬ ਨੂੰ ਦਿੱਤਾ ਹੀ ਕੀ ਹੈ। ਉਨ੍ਹਾਂ ਕਿਹਾ ਕਿ ਹੁਣ ਗਠਜੋੜ ਕਾਰਪੋਰੇਸ਼ਨ ਦੀਆਂ ਚੋਣਾਂ 'ਚ ਕਿਸ ਮੂੰਹ ਨਾਲ ਵੋਟਾਂਕ ਜਨਤਾ ਤੋਂ ਮੰਗੇਗਾ ਕਿਉਂਕਿ ਵਿਧਾਨ ਸਭਾ ਚੋਣਾਂ 'ਚ ਜਨਤਾ ਨੇ ਉਨ੍ਹਾਂ ਦੀਆਂ 10 ਸਾਲਾਂ ਦੀ ਨਿਕੰਮੀ ਕਾਰਗੁਜ਼ਾਰੀ ਕਾਰਨ ਤੀਸਰੇ ਸਥਾਨ 'ਤੇ ਧੱਕ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਆਪਣੇ 708 ਮਹੀਨਿਆਂ ਦੇ ਸੰਖੇਪ ਕਾਰਜਕਾਲ ਦੌਰਾਨ ਹੀ ਨਸ਼ਿਆਂ 'ਤੇ ਪੂਰੀ ਤਰ੍ਹਾਂ ਤੋਂ ਰੋਕ ਲਗਾ ਦਿੱਤੀ ਅਤੇ ਨਾਲ ਹੀ ਉਦਯੋਗਾਂ ਲਈ ਉਦਯੋਗਿਕ ਨੀਤੀ ਨੂੰ ਲਾਗੂ ਕੀਤਾ ਹੈ। ਪੰਜਾਬ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਉਹ ਵਾਰ-ਵਾਰ ਮੁੰਬਈ ਜਾ ਕੇ ਵੱਡੇ ਉਦਯੋਗਪਤੀਆਂ ਨਾਲ ਬੈਠਕਾਂ ਕਰ ਰਹੇ ਹਨ ਤਾਂਕਿ ਪੰਜਾਬ 'ਚ ਵੱਡੇ ਉੱਦਮੀ ਪੂੰਜੀ ਨਿਵੇਸ਼ ਲਈ ਤਿਆਰ ਹੋ ਸਕੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਉਠਾਏ ਗਏ ਕਦਮਾਂ ਦੇ ਨਤੀਜੇ ਆਉਣ 'ਚ ਅਜੇ ਘੱਟੋ-ਘੱਟ ਇਕ ਸਾਲ ਦਾ ਸਮਾਂ ਹੋਰ ਲੱਗੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਤਿੰਨੋਂ ਸ਼ਹਿਰਾਂ ਜਲੰਧਰ, ਅੰਮ੍ਰਿਤਸਰ ਤੇ ਪਟਿਆਲਾ 'ਚ ਕਾਰਪੋਰੇਸ਼ਨ ਚੋਣਾਂ 'ਚ ਅਸਾਨੀ ਨਾਲ ਬਹੁਮਤ ਹਾਸਲ ਕਰ ਲਵੇਗੀ।
ਉਨ੍ਹਾਂ ਕਿਹਾ ਕਿ ਕਾਂਗਰਸ ਕਿਸੇ ਵੀ ਸਮੇਂ ਕਾਰਪੋਰੇਸ਼ਨ ਚੋਣਾਂ ਦਾ ਸਾਹਮਣਾ ਕਰਨ ਲਈ ਤਿਆਰ ਹੈ। ਪਾਰਟੀ ਦੀਆਂ ਟਿਕਟਾਂ ਲੈਣ ਲਈ ਕਈ ਨੇਤਾ ਲਾਈਨਾਂ 'ਚ ਲੱਗੇ ਹੋਏ ਹਨ ਜਿਸ ਨਾਲ ਪਤਾ ਲਗਦਾ ਹੈ ਕਿ ਵਰਕਰਾਂ 'ਚ ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਕਿੰਨਾ ਉਤਸ਼ਾਹ ਹੈ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਨੇ ਕਿਹਾ ਕਿ ਕਾਰਪੋਰੇਸ਼ਨ ਚੋਣਾਂ ਲਈ ਕਾਂਗਰਸੀਆਂ ਨੂੰ ਟਿਕਟਾਂ ਦੇਣ ਬਾਰੇ ਫੈਸਲਾ ਸੰਬੰਧਤ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਤੋਂ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਵੇਂ ਹੀ ਕਾਰਪੋਰੇਸ਼ਨ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਵੇਗਾ ਉਵੇਂ ਹੀ ਪੰਜਾਬ ਕਾਂਗਰਸ ਟਿਕਟ ਵੰਡ ਦੀ ਪ੍ਰਕਿਰਿਆ ਨੂੰ ਸ਼ੁਰੂ ਕਰ ਦੇਵੇਗੀ। ਕਾਂਗਰਸ ਪ੍ਰਤੀ ਨਿਸ਼ਠਾ ਰਖਣ ਅਤੇ ਪਿਛਲੇ 10 ਸਾਲਾਂ 'ਚ ਪਾਰਟੀ ਲਈ ਕੰਮ ਕਰਨ ਵਾਲੇ ਨੇਤਾਵਾਂ ਨੂੰ ਕਾਰਪੋਰੇਸ਼ਨ ਚੋਣਾਂ 'ਚ ਟਿਕਟਾਂ ਦਿੱਤੀਆਂ ਜਾਣਗੀਆਂ। ਜਾਖੜ ਨੇ ਕਿਹਾ ਕਿ ਗੁਰਦਾਸਪੁਰ ਉਪ ਚੋਣਾਂ 'ਚ ਕਾਂਗਰਸ ਨੂੰ ਮਿਲੀ ਜਿੱਤ ਦਾ ਪ੍ਰਭਾਵ ਕਾਰਪੋਰੇਸ਼ਨ ਚੋਣਾਂ 'ਚ ਪਏਗਾ।
ਜੀ. ਐੱਸ. ਟੀ. ਤੇ ਨੋਟਬੰਦੀ ਦੇ ਮੁੱਦਿਆਂ ਨੂੰ ਕਾਂਗਰਸ ਉਠਾਏਗੀ ਕਾਰਪੋਰੇਸ਼ਨ ਚੋਣਾਂ 'ਚ
ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਕੇਂਦਰ ਸਰਕਾਰ ਵਲੋਂ ਦੇਸ਼ 'ਚ ਲਾਗੂ ਜੀ. ਐੱਸ. ਟੀ. ਤੇ ਨੋਟਬੰਦੀ ਨੂੰ ਵੀ ਵੋਟਰਾਂ ਵਿਚਾਲੇ ਲੈ ਕੇ ਜਾਏਗੀ ਕਿਉਂਕਿ ਇਸ ਕਾਰਨ ਵਪਾਰ ਬੁਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ। ਲੋਕਾਂ ਨੂੰ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨੋਟਬੰਦੀ ਤੇ ਜੀ.ਐੱਸ.ਟੀ. ਨੇ ਗੁਰਦਾਸਪੁਰ 'ਚ ਵੀ ਅਸਰ ਦਿਖਾਇਆ ਸੀ ਅਤੇ ਇਹ ਗੁਜਰਾਤ 'ਚ ਵੀ ਅਸਰ ਦਿਖਾ ਰਿਹਾ ਹੈ।
ਅਜਿਹਾ ਸੀ ਸ਼ਾਰਪ ਸ਼ੂਟਰ ਹਰਦੀਪ ਸ਼ੇਰਾ ਦਾ ਪਿਛੋਕੜ, ਮਾਤਾ-ਪਿਤਾ ਨੇ ਬਿਆਨ ਕੀਤਾ ਪੂਰਾ ਸੱਚ
NEXT STORY