ਜਲੰਧਰ: ਪੰਜਾਬ ਵਾਸੀਆਂ ਨੂੰ ਹੁਣ ਆਪਣੇ ਕੰਮਾਂ ਲਈ ਦਰ-ਬਦਰ ਗੇੜੇ ਮਾਰਨ ਦੀ ਜ਼ਰੂਰਤ ਨਹੀਂ ਪੈਂਦੀ। ਉਨ੍ਹਾਂ ਦੇ ਸਾਰੇ ਮਸਲੇ ਘਰ ਬੈਠਿਆਂ ਹੀ ਹੱਲ ਹੋ ਰਹੇ ਹਨ। ਇਹ ਮੁਮਕਿਨ ਹੋ ਪਾਇਆ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲੋਕਾਂ ਨੂੰ ਸੁਖਾਲੇ ਕਰਨ ਲਈ ਚੁੱਕੇ ਗਏ ਕਦਮਾਂ ਕਰਕੇ।
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਨੂੰ ਘਰ ਬੈਠੇ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਸੱਤਾ ਵਿਚ ਆਉਂਦੇ ਸਾਰ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ‘ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਘਰ ਬੈਠਿਆਂ ਵੱਖ-ਵੱਖ ਵਿਭਾਗਾਂ ਦੀਆਂ 43 ਨਾਗਰਿਕ ਸੇਵਾਵਾਂ ਦਾ ਲਾਭ ਮਿਲ ਰਿਹਾ, ਜਿਨ੍ਹਾਂ ਵਿਚ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪੱਛੜੇ ਖੇਤਰ, ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜ਼ਮੀਨ ਦੀ ਹੱਦਬੰਦੀ ਸਰਟੀਫਿਕੇਟ ਅਤੇ ਹੋਰ ਸਹੂਲਤਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਸਕੀਮ ਦਾ ਲਾਭ ਲੈਣ ਲਈ ਹੈਲਪਲਾਈਨ ਨੰਬਰ 1076 ਜਾਰੀ ਕੀਤਾ ਗਿਆ ਹੈ। ਇਸ 'ਤੇ ਫ਼ੋਨ ਕਰਕੇ ਆਪਣੀ ਸਹੂਲਤ ਅਨੁਸਾਰ ਮੁਲਾਕਾਤ ਦਾ ਸਮਾਂ ਵੀ ਤੈਅ ਕਰ ਸਕਦੇ ਹੋ। ਇਸ ਤੋਂ ਬਾਅਦ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ, ਫੀਸਾਂ ਅਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕ ਲੈ ਸਕਣ ਇਸ ਲਈ ਸਰਕਾਰ ਸਮੇਂ-ਸਮੇਂ 'ਤੇ ਵਿਸ਼ੇਸ਼ ਕੈਂਪ ਵੀ ਲਗਾ ਰਹੀ ਹੈ। ਇਨ੍ਹਾਂ ਕੈਂਪਾਂ ਵਿਚ ਸਬੰਧਤ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਰਹਿੰਦੇ ਹਨ ਤੇ ਲੋਕਾਂ ਦੇ ਮਸਲੇ ਮੌਕੇ 'ਤੇ ਹੀ ਹੱਲ ਕਰ ਦਿੱਤੇ ਜਾਂਦੇ ਹਨ। ਇਸ ਤਰ੍ਹਾਂ ਲੋਕਾਂ ਦੇ ਸਾਰੇ ਮਸਲੇ ਇੱਕੋ ਛੱਤ ਥੱਲੇ ਹੱਲ ਹੋ ਰਹੇ ਹਨ। ਅੱਜ ਤੋਂ ਪਹਿਲਾਂ ਪੰਜਾਬ ਵਿਚ ਕਦੇ ਵੀ ਅਜਿਹੀਆਂ ਸਕੀਮਾਂ ਨਹੀਂ ਚੱਲੀਆਂ ਜਿਸ ਨਾਲ ਲੋਕਾਂ ਦੇ ਘਰਾਂ ਵਿਚ ਬੈਠਿਆਂ ਹੀ ਸਰਕਾਰੀ ਕੰਮ ਹੋ ਰਹੇ ਹੋਣ। ਇਸ ਯੋਜਨਾ ਦੇ ਸ਼ੁਰੂ ਹੋਣ ਤੋਂ ਬਾਅਦ ਲੋਕਾਂ ਨੇ ਜਿੱਥੇ ਸੁੱਖ ਦਾ ਸਾਹ ਲਿਆ ਹੈ, ਉਥੇ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ ਹੈ, ਜਿਸ ਸਦਕਾ ਉਨ੍ਹਾਂ ਦੀ ਸਰਕਾਰੀ ਦਫ਼ਤਰਾਂ ਵਿਚ ਖੱਜਲ-ਖੁਆਰੀ ਘਟੀ ਹੈ।
ਪੰਜਾਬ ਭਰ ਵਿਚ ਕਿਸਾਨਾਂ ਨੇ ਰੋਕੀਆਂ ਰੇਲਾਂ
NEXT STORY