ਮਾਨਸਾ (ਬਿਊਰੋ) : ਸ਼੍ਰੋਮਣੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਿੱਲੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ’ਚ ਅਫ਼ਸੋਸ ਪ੍ਰਗਟ ਪੁੱਜੇ। ਇਸ ਦੌਰਾਨ ਸਰਨਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਤੋਂ ਆਉਣ ਵਾਲੇ ਸਮੇਂ ’ਚ ਪੰਜਾਬ ਤੇ ਸਿੱਖ ਕੌਮ ਨੂੰ ਉਸ ਤੋਂ ਵੱਡੀਆਂ ਆਸਾਂ ਸਨ ਕਿ ਉਹ ਪੰਜਾਬ ਦੀ ਨੌਜਵਾਨੀ, ਜੋ ਨਸ਼ਿਆਂ ’ਚ ਜਕੜੀ ਹੋਈ ਹੈ, ਨੂੰ ਬਾਹਰ ਕੱਢੇਗਾ। ਉਹ ਨੌਜਵਾਨਾਂ ਨੂੰ ਧਰਮ ਵਾਲੇ ਪਾਸੇ ਮੋੜੇਗਾ ਪਰ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਇਹ ਨੌਜਵਾਨ ਸਾਡੇ ਹੱਥੋਂ ਨਿਕਲ ਗਿਆ, ਜਿਸ ਦਾ ਸਾਨੂੰ ਬਹੁਤ ਅਫ਼ਸੋਸ ਹੈ।
ਇਹ ਵੀ ਪੜ੍ਹੋ : ਏਅਰੋਫਲੋਟ ਨੇ ਸ਼੍ਰੀਲੰਕਾ ਜਾਣ ਵਾਲੀਆਂ ਆਪਣੀਆਂ ਉਡਾਣਾਂ ਨੂੰ ਕੀਤਾ ਰੱਦ
ਅਸੀਂ ਇਸ ਦੁੱਖ ਭਰੇ ਸਮੇਂ ’ਚ ਪਰਿਵਾਰ ਨੂੰ ਬੇਨਤੀ ਕਰਨ ਆਏ ਹਾਂ ਕਿ ਉਹ ਸੰਗਰੂਰ ਜ਼ਿਮਨੀ ਚੋਣ ’ਚ ਆਪਣੇ ਪਰਿਵਾਰ ਦੇ ਮੈਂਬਰ ਨੂੰ ਖੜ੍ਹਾ ਕਰਨ ਤੇ ਸੰਗਤ ਉਨ੍ਹਾਂ ਦਾ ਸਾਥ ਦੇਵੇਗੀ। ਜਿਹੜੀ ਵੀ ਸਿਆਸੀ ਪਾਰਟੀ ਉਨ੍ਹਾਂ ਦੇ ਖ਼ਿਲਾਫ਼ ਖੜ੍ਹੀ ਹੋਵੇਗੀ, ਉਸ ਨੂੰ ਕਰਾਰੀ ਹਾਰ ਮਿਲੇਗੀ। ਉਨ੍ਹਾਂ ਕਿਹਾ ਕਿ ਹੁਣ ਇਹ ਫ਼ੈਸਲਾ ਪਰਿਵਾਰ ਨੇ ਕਰਨਾ ਹੈ ਤੇ ਇਹ ਜੇ ਸਾਡੀ ਗੱਲ ਨਹੀਂ ਮੰਨਦੇ ਤਾਂ ਸਾਨੂੰ ਦੁਬਾਰਾ ਵੀ ਆਉਣਾ ਪਿਆ ਤਾਂ ਜ਼ਰੂਰ ਆਵਾਂਗੇ।
ਇਹ ਵੀ ਪੜ੍ਹੋ : ਰੂਸੀ ਫੌਜੀਆਂ ਨੇ ਪੂਰਬੀ ਯੂਕ੍ਰੇਨ 'ਚ ਕੀਤੇ ਹਵਾਈ ਹਮਲੇ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕੇਂਦਰ ਤੇ ਸੂਬਾ ਸਰਕਾਰ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਜਬਰਨ ਦਿੱਤੀ ਜ਼ੈੱਡ ਸੁਰੱਖਿਆ
NEXT STORY